ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਐੱਨਐੱਸਜੀ ਨੂੰ ਵੀਆਈਪੀ ਡਿਊਟੀ ਤੋਂ ਹਟਾਉਣ ਦਾ ਫ਼ੈਸਲਾ

Posted On January - 13 - 2020

ਨਵੀਂ ਦਿੱਲੀ, 12 ਜਨਵਰੀ
ਗਾਂਧੀ ਪਰਿਵਾਰ ਤੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਵੀਆਈਪੀ ਸੁਰੱਖਿਆ ਵਾਪਿਸ ਲੈਣ ਦੀ ਕਾਰਵਾਈ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਹੋਰ ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਲਾਏ ਨੈਸ਼ਨਲ ਸੁਰੱਖਿਆ ਗਾਰਡ (ਐੱਨਐੱਸਜੀ) ਕਮਾਂਡੋ ਨੂੰ ਵਾਪਿਸ ਲੈਣ ਦਾ ਫੈਸਲਾ ਲਿਆ ਹੈ। ਪਿਛਲੇ ਵੀਹ ਸਾਲ ਵਿੱਚ ਇਹ ਪਹਿਲੀ ਵਾਰ ਹੈ ਕਿ ਅਤਿਵਾਦ ਨਾਲ ਨਜਿੱਠਣ ਵਾਲੀ ਦੇਸ਼ ਦੇ ਮੋਹਰੀ ਸੁਰੱਖਿਆ ਦਸਤੇ ਦੇ ਜਵਾਨਾਂ ਨੂੰ ਸਰਕਾਰ ਨੇ ਵੀਆਈਪੀ ਸੁਰੱਖਿਆ ਡਿਊਟੀ ਤੋਂ ਵਾਪਿਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜੋ ਕਿ 1984 ਵਿੱਚ ਤਿਆਰ ਕੀਤੇ ਇਸ ਅਤਿਵਾਦ ਸਬੰਧੀ ਗਤੀਵਿਧੀਆਂ ਦੇ ਨਾਲ ਨਜਿੱਠਣ ਵਾਲੇ ਦੇਸ਼ ਦੇ ਅਤਿ ਅਹਿਮ ਸੁਰੱਖਿਆ ਬਲ ਦੀ ਡਿਊਟੀ ਦਾ ਹਿੱਸਾ ਹੀ ਨਹੀਂ ਹੈ। ‘ਬਲੈਕ ਕੈਟ’ ਵਜੋਂ ਜਾਣੇ ਜਾਂਦੇ ਇਹ ਕਮਾਂਡੋ ਦੇਸ਼ ਵਿੱਚ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਤਹਿਤ 13 ਅਤਿ ਜ਼ੋਖ਼ਮ ਵਾਲੇ (ਵੀਆਈਪੀ) ਅਤਿ ਅਹਿਮ ਤੇ ਵਿਸ਼ੇਸ਼ ਵਿਅਕਤੀਆਂ ਨੂੰ ਨਜ਼ਦੀਕੀ ਅਤੇ ਸਫ਼ਰ ਦੌਰਾਨ ਸੁਰੱਖਿਆ ਮੁਹੱਈਆ ਕਰਵਾਉਂਦੇ ਹਨ। ਐੱਨਐੱਸਜੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ ਜਲਦੀ ਹੀ ਬਲੈਕ ਕੈਟ ਕਮਾਂਡੋ ਤੋਂ ਵਾਪਿਸ ਲੈ ਕੇ ਅਰਧ ਸੁਰੱਖਿਆ ਬਲਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਹੋਰ ਜਿਨ੍ਹਾਂ ਆਗੂਆਂ ਕੋਲ ਐਨਐੱਸਜੀ ਦੀ ਸੁਰੱਖਿਆ ਛੱਤਰੀ ਹੈ, ਉਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਮਾਇਆਵਤੀ, ਮੁਲਾਇਮ ਸਿੰਘ ਯਾਦਵ, ਚੰਦਰਬਾਬੂ ਨਾਇਡੂ ਅਤੇ ਸਾਬਕਾ ਗ੍ਰਹਿ ਮੰਤਰੀ ਐੱਲ ਕੇ ਅਡਵਾਨੀ ਆਦਿ ਦੇ ਨਾਂਅ ਸ਼ਾਮਲ ਹਨ।

-ਪੀਟੀਆਈ


Comments Off on ਐੱਨਐੱਸਜੀ ਨੂੰ ਵੀਆਈਪੀ ਡਿਊਟੀ ਤੋਂ ਹਟਾਉਣ ਦਾ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.