ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਕਰਤਾਰਪੁਰ ਲਾਂਘਾ: ਪਾਕਿਸਤਾਨ ਨੂੰ ਉਮੀਦ ਤੋਂ ਘੱਟ ਆਮਦਨ

Posted On January - 17 - 2020

ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 16 ਜਨਵਰੀ
ਸਿੱਖ ਕੌਮ ਦੀਆਂ 70 ਸਾਲਾਂ ਦੀਆਂ ਅਰਦਾਸਾਂ ਮਗਰੋਂ ਨਵੰਬਰ ਮਹੀਨੇ ਜਿੱਥੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਸਮੁੱਚੀ ਸਿੱਖ ਕੌਮ ਨੂੰ ਵੱਡਾ ਤੋਹਫ਼ਾ ਮਿਲਿਆ ਹੈ, ਉੱਥੇ ਹੀ ਇਹ ਲਾਂਘਾ ਪਾਕਿਸਤਾਨ ਸਰਕਾਰ ਦੀ ਆਮਦਨ ਦਾ ਵੀ ਵੱਡਾ ਸਾਧਨ ਬਣਿਆ ਹੈ ਹਾਲਾਂਕਿ ਇਹ ਆਮਦਨ ਪਾਕਿਸਤਾਨ ਦੀ ਉਮੀਦ ਤੋਂ ਕਾਫ਼ੀ ਘੱਟ ਹੈ| ਪਾਕਿਸਤਾਨ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ ਪੰਜ ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਸੈਂਕੜਿਆਂ ਵਿਚ ਹੀ ਹੈ। ਇਸ ਦਾ ਸਿੱਧਾ ਅਸਰ ਪਾਕਿਸਤਾਨ ਨੂੰ ਲਾਂਘੇ ਤੋਂ ਹੋਣ ਵਾਲੀ ਆਮਦਨ ’ਤੇ ਪੈਂਦਾ ਵਿਖਾਈ ਦੇ ਰਿਹਾ ਹੈ| ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਜਾਣ ਵਾਲੇ ਇਕ ਸ਼ਰਧਾਲੂ ਨੂੰ 20 ਡਾਲਰ ਫ਼ੀਸ ਪਾਕਿਸਤਾਨ ਨੂੰ ਦੇਣੀ ਪੈਂਦੀ ਹੈ ਜੋ ਭਾਰਤੀ ਕਰੰਸੀ ਦੇ ਹਿਸਾਬ ਨਾਲ 1400 ਰੁਪਏ ਬਣਦੀ ਹੈ| ਹਾਸਲ ਅੰਕੜਿਆਂ ਮੁਤਾਬਕ ਨਵੰਬਰ ਮਹੀਨੇ 11,040, ਦਸੰਬਰ ’ਚ 19,425 ਅਤੇ ਜਨਵਰੀ ਦੇ ਪਹਿਲੇ ਹਫ਼ਤੇ ਤੱਕ 3,505 ਸ਼ਰਧਾਲੂ ਹੀ ਕਰਤਾਰਪੁਰ ਸਾਹਿਬ ਗਏ ਹਨ, ਜੋ ਪਾਕਿਸਤਾਨ ਦੀ ਉਮੀਦ ਤੋਂ ਬਹੁਤ ਘੱਟ ਹਨ| ਹੁਣ ਤੱਕ ਪਾਕਿਸਤਾਨ ਨੂੰ ਭਾਰਤੀ ਕਰੰਸੀ ਦੇ ਹਿਸਾਬ ਨਾਲ 4 ਕਰੋੜ 75 ਲੱਖ 70 ਹਜ਼ਾਰ 600 ਰੁਪਏ ਅਤੇ ਪਾਕਿਸਤਾਨੀ ਕਰੰਸੀ ਦੇ ਹਿਸਾਬ ਨਾਲ 10.52 ਕਰੋੜ ਦੀ ਹੀ ਆਮਦਨ ਹੋਈ ਹੈ| ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਵੱਡਾ ਕਾਰਨ 20 ਡਾਲਰ ਦੀ ਫ਼ੀਸ ਅਤੇ ਪਾਸਪੋਰਟ ਲਾਜ਼ਮੀ ਹੋਣਾ ਮੰਨਿਆ ਜਾ ਰਿਹਾ ਹੈ| ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਅਸਰ ਪਾਕਿਸਤਾਨ ਦੀ ਆਮਦਨ ’ਤੇ ਹੀ ਨਹੀਂ ਸਗੋਂ ਡੇਰਾ ਬਾਬਾ ਨਾਨਕ ਦੇ ਲੋਕਾਂ ਅਤੇ ਖਾਸਕਰ ਦੁਕਾਨਦਾਰਾਂ ਉੱਪਰ ਵੀ ਪੈ ਰਿਹਾ ਹੈ।

ਰਜਿਸਟ੍ਰੇਸ਼ਨ ਪ੍ਰਕਿਰਿਆ ਆਸਾਨ ਬਣਾਉਣ ਲਈ ਕੇਂਦਰ ਨਾਲ ਗੱਲ ਕਰਾਂਗਾ: ਰੰਧਾਵਾ
ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਤੋਂ ਚਿੰਤਤ ਹਨ| ਉਨ੍ਹਾਂ ਕਿਹਾ ਉਹ ਜਲਦ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੀ ਮੰਗ ਰੱਖਣਗੇ ਤਾਂ ਜੋ ਸ਼ਰਧਾਲੂਆਂ ਦੀ ਗਿਣਤੀ ’ਚ ਵਾਧਾ ਹੋ ਸਕੇ|


Comments Off on ਕਰਤਾਰਪੁਰ ਲਾਂਘਾ: ਪਾਕਿਸਤਾਨ ਨੂੰ ਉਮੀਦ ਤੋਂ ਘੱਟ ਆਮਦਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.