ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਕਰਤਾਰਪੁਰ ਸਾਹਿਬ ’ਚ ਦਰਬਾਰ ਸਾਹਿਬ ਦਾ ਨੀਂਹ ਪੱਥਰ ਸਮਾਗਮ ਕਰਵਾਇਆ

Posted On January - 15 - 2020

ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ , 14 ਜਨਵਰੀ
ਅੱਜ ਮਾਘੀ ਦੇ ਦਿਹਾੜੇ ਮੌਕੇ ਸਾਈਂ ਮੀਆਂ ਮੀਰ ਦੇ ਵਾਰਸ ਅਤੇ ਸਾਈਂ ਮੀਆਂ ਮੀਰ ਟਰੱਸਟ ਦੇ ਮੁਖੀ ਸਾਈਂ ਸਈਅਦ ਅਲੀ ਰਜ਼ਾ ਗਿਲਾਨੀ ਅਤੇ ਸਾਈਂ ਮੀਆਂ ਮੀਰ ਫਾਊਂਡੇਸ਼ਨ ਹਜ਼ੂਰ ਸਾਹਿਬ ਦੇ ਸਹਿਯੋਗ ਨਾਲ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ ਵੱਡੇ ਪੱਧਰ ’ਤੇ ਮਨਾਇਆ ਗਿਆ। ਇਸ ਸਮਾਗਮ ਵਿਚ ਹਿੱਸਾ ਲੈਣ ਲਈ ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਲਾਂਘੇ ਰਾਹੀਂ 101 ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ ਪਾਕਿਸਤਾਨ ਗਿਆ ਸੀ। ਸਮਾਗਮ ਦੀ ਭਾਰਤ ਵਾਲੇ ਪਾਸਿਓਂ ਅਗਵਾਈ ਕਰਨ ਵਾਲੇ ਭਾਈ ਰੁਪਿੰਦਰ ਸਿੰਘ ਸ਼ਾਮਪੁਰਾ ਚੀਫ਼ ਪੈਟਰਨ ਸਾਈਂ ਫਾਊਂਡੇਸ਼ਨ ਨੇ ਵਾਪਸੀ ਮੌਕੇ ਦੱਸਿਆ ਕਿ ਕਰਤਾਰਪੁਰ ਸਾਹਿਬ ਵਿਖੇ ਹੋਏ ਨੀਂਹ ਪੱਥਰ ਦਿਵਸ ਸਮਾਗਮ ’ਚ ਭਾਰਤ ਵੱਲੋਂ ਗਈਆਂ ਸੰਗਤਾਂ ਦਾ ਪਾਕਿਸਤਾਨ ਦੇ ਔਕਾਫ਼ ਬੋਰਡ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸੰਗਤਾਂ ਨੇ ਗੁਲਾਬ ਦੇ ਫੁੱਲਾਂ ਦੀ ਵਰਖ਼ਾ ਕਰ ਕੇ ਸਵਾਗਤ ਕੀਤਾ। ਸ਼ਾਮਪੁਰਾ ਨੇ ਦੱਸਿਆ ਕਿ ਭਾਰਤ ਵੱਲੋਂ ਇਸ ਸਮਾਗਮ ਵਿਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਡਾ.ਐੱਸ.ਪੀ. ਸਿੰਘ ਉਬਰਾਏ ਮੁਖੀ ਸਰਬੱਤ ਦਾ ਭਲਾ ਟਰੱਸਟ, ਡੀ.ਪੀ. ਸਿੰਘ ਚਾਵਲਾ ਪ੍ਰਸ਼ਾਸਕੀ ਅਧਿਕਾਰੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਰਬਪ੍ਰੀਤ ਸਿੰਘ ਏਸ਼ੀਆ ਹੈੱਡ ਖਾਲਸਾ ਏਡ ਸਮੇਤ ਸਿੱਖ ਜਥੇਬੰਦੀਆਂ ਦੇ ਹੋਰ ਆਗੂ ਸ਼ਾਮਿਲ ਹੋਏ| ਸਮਾਗਮ ਦੌਰਾਨ ਸਾਈਂ ਫਾਊਂਡੇਸ਼ਨ ਵੱਲੋਂ ਸਾਈਂ ਸਈਅਦ ਅਲੀ ਰਜ਼ਾ ਕਾਦਰੀ ਦਾ ਸਨਮਾਨ ਕੀਤਾ ਗਿਆ|


Comments Off on ਕਰਤਾਰਪੁਰ ਸਾਹਿਬ ’ਚ ਦਰਬਾਰ ਸਾਹਿਬ ਦਾ ਨੀਂਹ ਪੱਥਰ ਸਮਾਗਮ ਕਰਵਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.