ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਕਾਂਗਰਸ ਤੇ ਭਾਜਪਾ ਸਿੱਖ ਵਿਰੋਧੀ ਪਾਰਟੀਆਂ: ਮਾਨ

Posted On January - 15 - 2020

ਕਾਨਫ਼ਰੰਸ ਦੌਰਾਨ ਮੰਚ ’ਤੇ ਬੈਠੇ ਸਿਮਰਜੀਤ ਸਿੰਘ ਮਾਨ ਤੇ ਹੋਰ ਆਗੂ। -ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ
‘ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਸਿੱਖ ਵਿਰੋਧੀ ਹਨ, ਜਿਨ੍ਹਾਂ ਨੇ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫ਼ੌਜੀ ਹਮਲੇ ਕਰਵਾਏ ਤੇ ਹੁਣ ਨਾਗਰਿਕਤਾ ਸੋਧ ਕਾਨੂੰਨ ਲਿਆਂਦਾ ਹੈ। ਮੋਦੀ ਸਰਕਾਰ ਘੱਟ ਗਿਣਤੀ ਕੌਮਾਂ ਦੇ ਵਿਧਾਨਕ ਤੇ ਸਮਾਜਿਕ ਹੱਕਾਂ ਨੂੰ ਕੁਚਲ ਕੇ ਜਬਰ ਕਰ ਰਹੀ ਹੈ ਤੇ ਮਜ਼ਦੂਰ, ਕਿਸਾਨ ਅਤੇ ਮੱਧ ਵਰਗੀਆਂ ਲਈ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਰਹੀ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਥ, ਪੰਜਾਬ, ਪਾਣੀ, ਪੜ੍ਹਾਈ, ਪੁੱਤ ਤੇ ਪੱਤ ਨੂੰ ਬਚਾਉਣ ਲਈ ਕੀਤੇ ‘ਮੀਰੀ-ਪੀਰੀ ਸ਼ਹੀਦੀ ਇਕੱਠ’ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ।
ਸ੍ਰੀ ਮਾਨ ਨੇ ਕਿਹਾ ਕਿ ਸਾਰੇ ਸਿਆਸਤਦਾਨ ਦੇਸ਼ ਦੀਆਂ ਘੱਟ ਗਿਣਤੀ ਕੌਮਾਂ ’ਤੇ ਜਬਰੀ ਹਿੰਦੂ ਪ੍ਰੋਗਰਾਮ ਠੋਸਣ ’ਤੇ ਅਮਲ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਫ਼ਿਰਕੂ ਸੋਚ ਤਹਿਤ ਸਿੱਖ ਕੌਮ ਦੇ ਗੁਰੂਘਰਾਂ ’ਤੇ ਹਮਲੇ ਕਰਵਾ ਕੇ ਇਮਾਰਤਾਂ ਨੂੰ ਡੇਗ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂਘਰਾਂ ’ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖਾਲਿਸਤਾਨ ਵੋਟਾਂ ਰਾਹੀਂ ਅਮਨ ਸ਼ਾਂਤੀ ਨਾਲ ਬਣੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਕੌਮਾਂ ਦੇ ਦੇਸ਼ ਹਨ ਪਰ ਸਿੱਖ ਕੌਮ ਦਾ ਖਾਲਿਸਤਾਨ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਿੰਦੂਤਵ ਹੁਕਮਰਾਨਾਂ ਵੱਲੋਂ ਥੋਪੇ ਜਾ ਰਹੇ ਹਿੰਦੂ ਪ੍ਰੋਗਰਾਮ ਵਿਰੁੱਧ 25 ਜਨਵਰੀ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਬੰਦ ਵਿਚ ਹਿੱਸਾ ਲੈਣ। ਇਸ ਮੌਕੇ ਬੀਬੀ ਮਨਦੀਪ ਕੌਰ, ਜਸਵਿੰਦਰ ਸਿੰਘ ਖਿਓਵਾਲੀ, ਬਲਦੇਵ ਸਿੰਘ, ਗੁਰਚਰਨ ਸਿੰਘ, ਨੰਬਰਦਾਰ ਲਾਭ ਸਿੰਘ, ਮੁਹੰਮਦ ਸਈਅਦ, ਮਾਸਟਰ ਕਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ।


Comments Off on ਕਾਂਗਰਸ ਤੇ ਭਾਜਪਾ ਸਿੱਖ ਵਿਰੋਧੀ ਪਾਰਟੀਆਂ: ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.