ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ

Posted On January - 21 - 2020

ਨਵੀਂ ਦਿੱਲੀ, 20 ਜਨਵਰੀ
ਕਾਂਗਰਸ ਨੇ ਆਪਣੀ ਪਾਰਟੀ ਦੇ ਰਾਜ ਵਾਲੇ ਸੂਬਿਆਂ ਵਿੱਚ ਆਗੂਆਂ ਦਰਮਿਆਨ ਸਹਿਯੋਗ ਨੂੰ ਵਧੇਰੇ ਬਿਹਤਰ ਬਣਾਉਣ ਤੇ ਪਾਰਟੀ ਮੈਨੀਫੈਸਟੋ ਨੂੰ ਲਾਗੂ ਕਰਨ ਦੇ ਇਰਾਦੇ ਨਾਲ ਕਮੇਟੀਆਂ ਗਠਿਤ ਕੀਤੀਆਂ ਹਨ। ਕਮੇਟੀਆਂ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਪਾਰਟੀ ਆਗੂਆਂ ਦਰਮਿਆਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਬਣੀ ਤਲਖ਼ੀ ਖੁੱਲ੍ਹੇ ਵਿੱਚ ਆਉਣ ਮਗਰੋਂ ਬਣਾਈਆਂ ਗਈਆਂ ਹਨ। ਰਾਜਾਂ ਵਿੱਚ ਮੈਨੀਫੈਸਟੋ ਨੂੰ ਲਾਗੂ ਕਰਨ ਲਈ ਵੀ ਕਮੇਟੀਆਂ ਬਣਾਈਆਂ ਗਈਆਂ ਹਨ। ਪੰਜਾਬ ਲਈ ਇਸ ਕਮੇਟੀ ਦਾ ਚੇਅਰਮੈਨ ਪੀ. ਚਿਦੰਬਰਮ ਨੂੰ ਲਾਇਆ ਗਿਆ ਹੈ ਜਦੋਂਕਿ ਹੋਰਨਾਂ ਮੈਂਬਰਾਂ ਵਿੱਚ ਕੁਮਾਰੀ ਸ਼ੈਲਜਾ, ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਸ਼ਾਮਲ ਹਨ।
-ਪੀਟੀਆਈ


Comments Off on ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.