ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ

Posted On January - 21 - 2020

ਐੱਨਐੱਚਏਆਈ ਦੇ ਚੇਅਰਮੈਨ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ।

ਮਨਧੀਰ ਦਿਓਲ
ਨਵੀਂ ਦਿੱਲੀ, 20 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ’ਤੇ ਸਹਿਮਤੀ ਜ਼ਾਹਰ ਕੀਤੀ। ਮੁੱਖ ਮੰਤਰੀ ਤੇ ਐੱਨਐੱਚਏਆਈ ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ’ਚੋਂ 10,000 ਕਰੋੜ ਰੁਪਏ ਐੱਨਐੱਚਆਈਏ ਵੱਲੋਂ ਪੰਜਾਬ ਵਿੱਚ 300 ਕਿਲੋਮੀਟਰ ਮਾਰਗ ਲਈ ਖਰਚੇ ਜਾਣਗੇ।
ਸ੍ਰੀ ਸੰਧੂ ਨੇ ਦੱਸਿਆ ਕਿ ਅਥਾਰਟੀ ਵੱਲੋਂ ਪ੍ਰਸਤਾਵਿਤ ਮਤੇ ਨੂੰ ਹੁਣ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਇਸ ਪ੍ਰਾਜੈਕਟ ਦੇ ਰਾਹ ਵਿੱਚ ਅੜਿੱਕੇ ਦੂਰ ਹੋ ਗਏ ਹਨ। ਮੁੱਖ ਮੰਤਰੀ ਨੇ ਸ਼ੰਭੂ-ਜਲੰਧਰ (ਪੁਰਾਣਾ ਕੌਮੀ ਮਾਰਗ-1), ਕੌਮੀ ਮਾਰਗ-95 ਦਾ ਲੁਧਿਆਣਾ-ਤਲਵੰਡੀ ਭਾਈ ਹਿੱਸੇ ਨੂੰ ਛੇਤੀ ਸ਼ੁਰੂ ਕਰਨ ਅਤੇ ਕੌਮੀ ਮਾਰਗ-44 ’ਤੇ ਟੌਲ ਟੈਕਸ ਦੀ ਵਸੂਲੀ ਰੱਦ ਕਰਨ ਦੀ ਮੰਗ ਕੀਤੀ ਕਿਉਂਕਿ ਇਸ ਮਾਰਗ ਦਾ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ। ਕੌਮੀ ਮਾਰਗ 205-ਏ ’ਤੇ ਖਰੜ-ਬਨੂੜ-ਤੇਪਲਾ ਦੇ ਚਾਰ ਮਾਰਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਰਗ ਮਈ 2017 ’ਚ ਐੱਨਐੱਚਏਆਈ ਨੂੰ ਸੌਂਪਣ ਦੇ ਬਾਵਜੂਦ ਚਾਰ ਮਾਰਗੀ ਕਰਨ ਦਾ ਕੰਮ ਹੁਣ ਤੱਕ ਸ਼ੁਰੂ ਨਹੀਂ ਹੋਇਆ। ਉਨ੍ਹਾਂ ਅਥਾਰਿਟੀ ਨੂੰ ਬਿਨਾਂ ਕਿਸੇ ਦੇਰੀ ਤੋਂ ਇਸ ਦਾ ਕੰਮ ਸ਼ੁਰੂ ਕਰਨ ਲਈ ਆਖਿਆ।
ਐੱਨਐੱਚਏਆਈ ਵੱਲੋਂ ਗਮਾਡਾ ਤੇ ਸਥਾਨਕ ਨਗਰ ਕੌਂਸਲ ਨਾਲ ਜ਼ੀਰਕਪੁਰ ਸ਼ਹਿਰ ਵਿੱਚ ਟੌਲ ਰੋਡ ਦੀ ਸਮੀਖਿਆ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਟੌਲ ਰੋਡ ਹੋਣ ਕਰਕੇ ਮੌਜੂਦਾ ਕੌਮੀ ਮਾਰਗ-22 ’ਤੇ ਜ਼ੀਰਕਪੁਰ ਸ਼ਹਿਰ ਵਿੱਚ ਅਕਸਰ ਟਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਸੜਕ ਦੇ ਦੋਵੇਂ ਪਾਸੇ ਸੰਘਣੀ ਵਸੋਂ ਤੇ ਕਾਰੋਬਾਰੀ ਅਦਾਰੇ ਹੋਣ ਕਰਕੇ ਜ਼ਿਆਦਾ ਟਰੈਫਿਕ ਜਾਮ ਰਹਿੰਦਾ ਹੈ। ਇਸ ਕਾਰਨ ਟੌਲ ਦੇ ਪ੍ਰਬੰਧਾਂ ਨੂੰ ਮੁੜ ਘੋਖਣ ਦੀ ਲੋੜ ਹੈ।


Comments Off on ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.