ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਕੌਮੀ ਨਾਗਰਿਕਤਾ ਕਾਨੂੰਨ ਲਾਗੂ ਕਰਕੇ ਸਾਹ ਲਵਾਂਗੇ: ਸ਼ਾਹ

Posted On January - 13 - 2020

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੱਬਲਪੁਰ (ਮੱਧ ਪ੍ਰਦੇਸ਼) ਵਿੱਚ ਨਾਗਰਿਕਤਾ ਸੋਧ ਕਾਨੂੰਨ ਜਾਗਰੂਕਤਾ ਰੈਲੀ ਨੂੰ ਸੰਬੋਧਨ ਕਰਦੇ ਹੋਏ।
-ਫੋਟੋ: ਪੀਟੀਆਈ

ਜੱਬਲਪੁਰ, 12 ਜਨਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਾਂਗਰਸ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਜਿੰਨਾ ਮਰਜ਼ੀ ਵਿਰੋਧ ਕਰ ਲਵੇ ਪਰ ਕੇਂਦਰ ਸਰਕਾਰ ਉਸ ਸਮੇਂ ਤੱਕ ਟਿਕ ਕੇ ਨਹੀਂ ਬੈਠੇਗੀ ਜਦੋਂ ਤੱਕ ਪਾਕਿਸਤਾਨ ਤੋਂ ਆਏ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਦੇ ਦਿੱਤੀ ਜਾਂਦੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਜੇਐੱਨਯੂ ਵਿੱਚ ਭਾਰਤ ਵਿਰੋਧੀ ਨਾਅਰੇ ਮਾਰਨ ਵਾਲਿਆਂ ਨੂੰ ਜੇਲ੍ਹ ’ਚ ਸੁੱਟਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਇੱਕ ਵਾਰ ਫਿਰ ਕਾਂਗਰਸ ਅਗੂ ਰਾਹੁਲ ਗਾਂਧੀ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੁਣੌਤੀ ਦਿੱਤੀ ਕਿ ਉਹ ਨਵੇਂ ਨਾਗਰਿਕਤਾ ਕਾਨੂੰਨ ’ਚ ਕੋਈ ਇੱਕ ਅਜਿਹੀ ਮੱਦ ਕੱਢ ਕੇ ਦਿਖਾਉਣ ਜਿਸ ਤੋਂ ਸਾਬਤ ਹੁੰਦਾ ਹੋਵੇ ਕਿ ਇਸ ਨਾਲ ਕਿਸੇ ਨਾਗਰਿਕਤਾ ਨੂੰ ਖਤਰਾ ਹੈ। ਉਨ੍ਹਾਂ ਇੱਥੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, ‘ਕਾਂਗਰਸ ਆਗੂ ਧਿਆਨ ਨਾਲ ਸੁਣਨ। ਤੁਸੀਂ ਇਸ ਦਾ ਜਿੰਨਾ ਵਿਰੋਧ ਕਰ ਸਕਦੇ ਹੋ ਕਰੋ ਪਰ ਅਸੀਂ ਉਦੋਂ ਹੀ ਆਰਾਮ ਕਰਾਂਗੇ ਜਦੋਂ ਇਨ੍ਹਾਂ ਸਾਰੇ ਲੋਕਾਂ ਨੂੰ ਨਾਗਰਿਕਤਾ ਮਿਲ ਜਾਵੇਗੀ। ਸਾਨੂੰ ਕੋਈ ਵੀ ਅਜਿਹਾ ਕਰਨ ਤੋਂ ਰੋਕ ਨਹੀਂ ਸਕਦਾ।’ ਉਨ੍ਹਾਂ ਕਿਹਾ, ‘ਪਾਕਿਸਤਾਨ ਤੋਂ ਆਏ ਹਿੰਦੂ, ਸਿੱਖ, ਬੋਧੀ ਤੇ ਈਸਾਈ ਸ਼ਰਨਾਰਥੀਆਂ ਦਾ ਭਾਰਤ ’ਤੇ ਉਨਾ ਹੀ ਹੱਕ ਹੈ ਜਿਨ੍ਹਾਂ ਤੁਹਾਡਾ ਜਾਂ ਮੇਰਾ ਹੈ।’ ਇਸੇ ਦੌਰਾਨ ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜੇਐੱਨਯੂ ’ਚ ਜਿਨ੍ਹਾਂ ਨੌਜਵਾਨਾਂ ਨੇ ਦੇਸ਼ ਵਿਰੋਧੀ ਨਾਅਰੇ ਲਗਾਏ ਹਨ ਉਹ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ, ‘ਜੇਐੱਨਯੂ ’ਚ ਕੁਝ ਲੜਕਿਆਂ ਨੇ ‘ਭਾਰਤ ਤੇਰੇ ਟੁਕੜੇ ਹੋਂਗੇ ਏਕ ਹਜ਼ਾਰ, ਇੰਸ਼ਾਅੱਲ੍ਹਾ, ਇੰਸ਼ਾਅੱਲ੍ਹਾ’ ਦੇ ਨਾਅਰੇ ਮਾਰੇ। ਕੀ ਉਨ੍ਹਾਂ ਨੂੰ ਜੇਲ੍ਹ ’ਚ ਨਹੀਂ ਸੁੱਟਣਾ ਚਾਹੀਦਾ?’ ਉਨ੍ਹਾਂ ਕਿਹਾ, ‘ਰਾਹੁਲ ਬਾਬਾ ਤੇ ਕੇਜਰੀਵਾਲ ਉਨ੍ਹਾਂ ਨੂੰ ਬਚਾਉਣ ਦੀ ਦੁਹਾਈ ਪਾ ਰਹੇ ਹਨ ਕੀ ਉਹ ਉਨ੍ਹਾਂ ਦੇ ਚਾਚੇ ਦੇ ਮੁੰਡੇ ਹਨ?’

-ਪੀਟੀਆਈ

‘ਸੁਪਾਰੀ’ ਦੇ ਕੇ ਲੋਕਾਂ ਨੂੰ ਕੁਰਾਹੇ ਪਾਇਆ ਜਾ ਰਿਹੈ: ਨਕਵੀ

ਹੈਦਰਾਬਾਦ: ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਸਰਕਾਰ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦ੍ਰਿੜ ਸੰਕਲਪ ਹੈ ਤੇ ਪਿੱਛੇ ਪੈਰੀਂ ਹੋਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਸ੍ਰੀ ਨਕਵੀ ਨੇ ਕਿਹਾ ਕਿ ਇਸ ਕਾਨੂੰਨ ਬਾਰੇ ਘੜਮੱਸ ਖੜ੍ਹਾ ਕਰਨ ਵਾਲਿਆਂ ਤੇ ਇਸ ਨੂੰ ‘ਡਰਾਉਣੇ ਸ਼ੋਅ’ ਵਜੋਂ ਪੇਸ਼ ਕਰਨ ਵਾਲਿਆਂ ਨੂੰ ਅਸਲ ਵਿੱਚ ‘ਸੁਪਾਰੀ’ ਦੇ ਕੇ ਲੋਕਾਂ ਨੂੰ ਕੁਰਾਹੇ ਪਾਉਣ ਲਈ ਆਖਿਆ ਜਾ ਰਿਹੈ। ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਸੀਏਏ ਦਾ ਅਸਲ ਆਸਾ ਕਿਸੇ ਭਾਰਤੀ ਤੋਂ ਨਾਗਰਿਕਤਾ ਖੋਹਣਾ ਨਹੀਂ ਬਲਕਿ ਗੁਆਂਢੀ ਮੁਲਕਾਂ ’ਚ ਧਾਰਮਿਕ ਵਧੀਕੀਆਂ ਦੇ ਸ਼ਿਕਾਰ ਘੱਟਗਿਣਤੀਆਂ ਨੂੰ ਨਾਗਰਿਕਤਾ ਮੁਹੱਈਆ ਕਰਵਾਉਣਾ ਹੈ।

-ਪੀਟੀਆਈ

ਯਸ਼ਵੰਤ ਸਿਨਹਾ

ਲੋਕਾਂ ਦਾ ਧਿਆਨ ਭਟਕਾਉਣ ਲਈ ਸੀਏਏ ਘੜਿਆ: ਯਸ਼ਵੰਤ

ਸੂਰਤ: ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਅੱਜ ਕਿਹਾ ਕਿ ਦੇਸ਼ ਦੀ ਆਰਥਿਕ ਮੰਦੀ ਦੂਰ ਕਰਨ ’ਚ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਕੇਂਦਰ ਨੇ ਗ਼ੈਰ-ਸੰਵਿਧਾਨਕ ਤੇ ਅਣਲੋੜੀਂਦੇ ਨਵੇਂ ਨਾਗਰਿਕਤਾ ਕਾਨੂੰਨ ਦੀ ਸਾਜ਼ਿਸ਼ ਘੜੀ ਗਈ ਹੈ। ਅੱਜ ਇੱਥੇ ਗਾਂਧੀ ਸ਼ਾਂਤੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਭਾਜਪਾ ਆਗੂ ਨੇ ਸਾਬਕਾ ਮੁੱਖ ਵਿੱਤੀ ਸਲਾਹਕਾਰ ਅਰਵਿੰਦ ਸੁਬਰਾਮਨੀਅਨ ਦਾ ਹਵਾਲਾ ਦਿੱਤਾ ਜਿਨ੍ਹਾਂ ਕਿਹਾ ਹੈ ਕਿ ਭਾਰਤ ਇਸ ਸਮੇਂ ਗੰਭੀਰ ਵਿੱਤੀ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਸ੍ਰੀ ਸਿਨਹਾ ਨੇ ਕਿਹਾ, ‘ਸਮਾਜ ਦੇ ਸਾਰੇ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ ਅਤੇ ਜੋ ਸਰਕਾਰ ਅੰਦਰ ਬੈਠੇ ਹਨ ਉਹ ਲੋਕਾਂ ਦਾ ਧਿਆਨ ਭਟਾਉਣ ’ਚ ਮਾਹਿਰ ਹਨ।

-ਪੀਟੀਆਈ


Comments Off on ਕੌਮੀ ਨਾਗਰਿਕਤਾ ਕਾਨੂੰਨ ਲਾਗੂ ਕਰਕੇ ਸਾਹ ਲਵਾਂਗੇ: ਸ਼ਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.