ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਕੌਮੀ ਵੋਟਰ ਦਿਵਸ ਸਬੰਧੀ ਵੱਖ ਵੱਖ ਥਾਈਂ ਸਮਾਗਮ

Posted On January - 26 - 2020

ਵੋਟਰ ਦਿਵਸ ਮੌਕੇ ਨਵੀਂ ਬਣੀ ਵੋਟਰ ਨੂੰ ਸਨਮਾਨਦੇ ਹੋਏ ਡਿਪਟੀ ਕਮਿਸ਼ਨਰ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 25 ਜਨਵਰੀ
ਕੌਮੀ ਵੋਟਰਜ਼ ਦਿਵਸ ਮੌਕੇ ਅੱਜ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਸਡੀਐੱਮ ਰਜਨੀਸ਼ ਅਰੋੜਾ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਿਰਨ ਸਿਆਲ, ਕਾਲਜ ਦੇ ਪ੍ਰਿੰਸੀਪਲ ਸਤਿੰਦਰ ਕੌਰ, ਪ੍ਰਿੰਸੀਪਲ ਰੀਟਾ ਗਿੱਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਅਧਿਕਾਰੀ ਪਰਦੀਪ ਕੁਮਾਰ ਸੱਭਰਵਾਲ ਨੇ ਵੋਟ ਦੀ ਮਹੱਤਤਾ ਦੱਸੀ ਅਤੇ ਚੋਣਾਂ ਦੌਰਾਨ ਚੰਗੀ ਕਾਰਗੁਜਾਰੀ ਵਿਖਾਉਣ ਵਾਲੇ ਅਧਿਕਾਰੀਆਂ-ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਵਿਅਕਤੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਦਬਾਅ ਤੋਂ ਵਰਤੋਂ ਕਰਨ ਦਾ ਪ੍ਰਣ ਵੀ ਦਿਵਾਇਆ।
ਬਲਾਚੌਰ(ਪੱਤਰ ਪ੍ਰੇਰਕ): ਅੱਜ ਰਾਸ਼ਟਰੀ ਵੋਟਰ ਦਿਵਸ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਸਰਕਾਰੀ ਕਾਲਜ ਬਲਾਚੌਰ ਵਿਖੇ ਸ. ਜਸਬੀਰ ਸਿੰਘ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਬਲਾਚੌਰ ਦੇ ਐੱਸਡੀਐੱਮ ਜਸਬੀਰ ਸਿੰਘ ਨੇ ਆਖਿਆ ਕਿ ਨੌਜਵਾਨ ਪੀੜੀ ਦਾ ਵੋਟ ਬਣਾਉਣਾ ਤੇ ਵੋਟ ਪਾਉਣਾ ਸੰਵਿਧਾਨਕ ਹੱਕ ਹੈ।

ਸਵੀਪ ਗਤੀਵਿਧੀਆਂ ’ਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲਿਆਂ ਨੂੰ ਸਨਮਾਨਦੇ ਹੋਏ ਅਮਿਤ ਮਹਾਜਨ। -ਫੋਟੋ: ਹਰਪ੍ਰੀਤ ਕੌਰ

ਹੁਸ਼ਿਆਰਪੁਰ(ਪੱਤਰ ਪ੍ਰੇਰਕ): ਅੱਜ ਇੱਥੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸਡੀਐਮ ਅਮਿਤ ਮਹਾਜਨ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਤਾਂ ਉਹ ਪਹਿਲ ਦੇ ਆਧਾਰ ’ਤੇ ਵੋਟ ਬਣਵਾਏ। ਉਨ੍ਹਾਂ ਨੇ ਸਾਰਿਆਂ ਨੂੰ ਬਿਨ੍ਹਾਂ ਕਿਸੇ ਦਬਾਅ ਤੇ ਲਾਲਚ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸਡੀਐਮ ਅਮਿਤ ਮਹਾਜਨ ਨੂੰ ਬੈਸਟ ਈਆਰਓ, ਡਾ. ਜਸਵਿੰਦਰ ਕੌਰ ਨੂੰ ਬੈਸਟ ਨੋਡਲ ਅਫ਼ਸਰ ਅਤੇ ਕਮਲਜੀਤ ਕੁਮਾਰ ਹੀਰ ਤੇ ਕਮਲਜੀਤ ਨੂੰ ਬੈਸਟ ਬੀਐਲਓ ਐਲਾਨਿਆ ਗਿਆ। ਸਮਾਰੋਹ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰਣ ਪੱਤਰ ਅਨੁਸਾਰ ਸਹੁੰ ਵੀ ਚੁਕਾਈ ਗਈ। ਸਮਾਰੋਹ ਦੌਰਾਨ ਵਿਦਿਆਰਥੀਆਂ ਪਾਸੋਂ ਚੋਣ ਪ੍ਰਕਿਰਿਆ ਨਾਲ ਸਬੰਧਤ 10 ਸਵਾਲ ਪੁੱਛੇ ਗਏ ਅਤੇ ਸਹੀ ਉਤਰ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਪਰੰਤ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਭਾਸ਼ਨ, ਪੋਸਟਰ ਮੇਕਿੰਗ, ਲੇਖ ਰਚਨਾ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਤੋਂ ਇਲਾਵਾ 18-19 ਸਾਲ ਉਮਰ ਗਰੁੱਪ ਦੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਸੌਂਪੇ ਗਏ, ਜਦਕਿ ਲੋਕ ਸਭਾ ਚੋਣਾਂ-2019 ਦੌਰਾਨ ਪੀਡਬਲਯੂਡੀ ਵੋਟਰਾਂ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਿਯੁਕਤ ਕੀਤੇ ਗਏ ਪੀਡਬਲਯੂਡੀ ਕੋਆਰਡੀਨੇਟਰਾਂ ਅਤੇ ਕਰਵੱਟ ਏਕ ਬਦਲਾਵ ਐੱਨਜੀਓ ਨੂੰ ਵੀ ਸਨਮਾਨਿਤ ਕੀਤਾ ਗਿਆ।
ਗੁਰਦਾਸਪੁਰ(ਪੱਤਰ ਪ੍ਰੇਰਕ): ਕੌਮੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਡਿਪਟੀ ਕਮਿਸ਼ਨਰ ਵਿਪੁਲ ਉਜ਼ਵਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਬੀ. ਪੁਰੂਸ਼ਾਰਥਾ ਨੇ ਕਿਹਾ ਕਿ ਵੋਟ ਦਾ ਹੱਕ ਕਈ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅਜਿਹਾ ਮੁਲਕ ਹੈ ਜਿੱਥੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਦਾ ਹੱਕ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵੋਟ ਦੇ ਹੱਕ ਦਾ ਇਸਤੇਮਾਲ ਸੋਚ-ਸਮਝ ਕੇ ਕੀਤਾ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਦੇ ਹੱਕ ਦਾ ਇਸਤੇਮਾਲ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਵੱਖ-ਵੱਖ ਵਿਦਿਆਰਥੀਆਂ ਵਲੋਂ ‘ਵੋਟ ਦੇ ਹੱਕ ਦੇ ਇਸਤੇਮਾਲ ਸਬੰਧੀ’ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਕੌਮੀ ਵੋਟਰ ਦਿਵਸ ਮੌਕੇ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ

ਕਰਤਾਰਪੁਰ (ਪੱਤਰ ਪ੍ਰੇਰਕ): ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਵਿੱਚ ਈ ਆਰ ਓ ਕਮ ਐੱਸ ਡੀ ਐੱਮ ਜਲੰਧਰ ਦੋ ਸ੍ਰੀ ਰਾਹੁਲ ਸਿੰਧੂ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਢੰਗ ਨਾਲ ਸਰਕਾਰ ਚੁਣਨ ਲਈ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਪੇਂਟਿੰਗ ਭਾਸ਼ਣ ਪੋਸਟਰ ਮੇਕਿੰਗ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ ਹਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਵੋਟ ਦਾ ਸਹੀ ਢੰਗ ਨਾਲ ਪ੍ਰਯੋਗ ਕਰਕੇ ਸਰਕਾਰ ਚੁਣ ਕੇ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕਦਾ ਹੈ। ਸਮਾਗਮ ਦੌਰਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।


Comments Off on ਕੌਮੀ ਵੋਟਰ ਦਿਵਸ ਸਬੰਧੀ ਵੱਖ ਵੱਖ ਥਾਈਂ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.