ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਖੱਬੇ ਪੱਖੀਆਂ ਵੱਲੋਂ ਫਾਸ਼ੀਵਾਦੀ ਹਮਲੇ ਵਿਰੁੱਧ ਲਾਮਬੰਦੀ

Posted On January - 13 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਜਨਵਰੀ
ਕੌਮੀ ਨਾਗਰਿਕਤਾ ਰਜਿਸਟਰ, ਕੌਮੀ ਜਨਸੰਖਿਆ ਰਜਿਸਟਰ ਅਤੇ ਕੌਮੀ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ 9 ਕਮਿਊਨਿਸਟ ਪਾਰਟੀਆਂ ਅਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਪੜਾਅਵਾਰ ਸੰਘਰਸ਼ ਆਰੰਭਣ ਦਾ ਐਲਾਨ ਕੀਤਾ ਗਿਆ। ਇਨ੍ਹਾਂ ਪਾਰਟੀਆਂ ਦੀ ਇਸ ਸਬੰਧੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਅਜਮੇਰ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਐੱਮਪੀਆਈ ਦੇ ਕੁੱਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਤੇ ਸੂਬਾਈ ਕਾਰਜਕਾਰੀ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਸੀਪੀਆਈ ਦੇ ਪੰਜਾਬ ਦੇ ਮੀਤ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖ਼ਤੂਪੁਰ, ਸੀਪੀਆਈ (ਐੱਮਐੱਲ) ਨਿਊ ਡੈਮੋਕ੍ਰੇਸੀ ਦੇ ਸੂਬਾਈ ਆਗੂ ਸਰਦਾਰਾ ਸਿੰਘ ਮਾਹਲ ਤੋਂ ਇਲਾਵਾ ਇਨਕਲਾਬੀ ਕੇਂਦਰ ਪੰਜਾਬ, ਐੱਮਸੀਪੀਆਈਯੂ, ਇਨਕਲਾਬੀ ਜਮਹੂਰੀ ਮੋਰਚਾ ਪੰਜਾਬ, ਲੋਕ ਸੰਗਰਾਮ ਮੋਰਚਾ ਪੰਜਾਬ ਤੇ ਇਨਕਲਾਬੀ ਲੋਕ ਮੋਰਚਾ ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ।
ਕਮਿਊਨਿਸਟ ਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਪਹਿਲੇ ਪੜਾਅ ਵਿੱਚ ਜ਼ਿਲ੍ਹਿਆਂ ਦੀਆਂ ਸਾਂਝੀਆਂ ਮੀਟਿੰਗਾਂ ਕਰਨ ਤੋਂ ਬਾਅਦ ਪੰਜਾਬ ’ਚ ਪੰਦਰਵਾੜੇ ਦੌਰਾਨ 20 ਜਨਵਰੀ ਤੋਂ 5 ਫਰਵਰੀ ਤੱਕ ਜ਼ਿਲ੍ਹਿਆਂ ’ਚ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਅਤੇ 10 ਮਾਰਚ ਨੂੰ ਪੰਜਾਬ ਪੱਧਰੀ ਰੈਲੀ ਲੁਧਿਆਣਾ ’ਚ ਹੋਵੇਗੀ। ਮੀਟਿੰਗ ’’ਚ ਇਹ ਵੀ ਫ਼ੈਸਲਾ ਹੋਇਆ ਕਿ ਫਾਸ਼ੀਵਾਦੀ ਹਮਲਿਆਂ ਵਿਰੁੱਧ ਫਰੰਟ ਨੂੰ ਵੱਡਾ ਕਰਨ ਵਾਸਤੇ ਅਗਾਂਹਵਧੂ ਅਤੇ ਧਰਮ ਨਿਰਪੱਖ ਜਥੇਬੰਦੀਆਂ ਨੂੰ ਨਾਲ ਰਲਾਇਆ ਜਾਵੇਗਾ। ਫਾਸ਼ੀਵਾਦੀ ਹਮਲਿਆਂ ਵਿਰੁੱਧ ਫਰੰਟ ਦੀ ਅਗਲੀ ਮੀਟਿੰਗ 10 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਹੋਵੇਗੀ।


Comments Off on ਖੱਬੇ ਪੱਖੀਆਂ ਵੱਲੋਂ ਫਾਸ਼ੀਵਾਦੀ ਹਮਲੇ ਵਿਰੁੱਧ ਲਾਮਬੰਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.