ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

Posted On January - 18 - 2020

ਸਮਾਗਮ ਸਬੰਧੀ ਤਿਆਰੀਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਜਨਵਰੀ
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਖੇਡ ਸਟੇਡੀਅਮ, ਸਰਹਿੰਦ ਵਿਚ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ 20 ਜਨਵਰੀ ਤੋਂ ਖੇਡ ਸਟੇਡੀਅਮ, ਸਰਹਿੰਦ ਵਿਚ ਪੰਜਾਬ ਪੁਲੀਸ, ਹੋਮ ਗਾਰਡ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐੱਨਸੀਸੀ ਕੈਡੇਟਸ ਦੀਆਂ ਟੁਕੜੀਆਂ ਦੀ ਸਾਂਝੀ ਰਹਿਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ, ਦੇਸ਼ ਭਗਤੀ ਤੇ ਸਭਿਆਚਾਰਕ ਵਿਰਸੇ ਨੂੰ ਦਰਸਾਉਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਖੇਡ ਸਟੇਡੀਅਮ, ਸਰਹਿੰਦ ਵਿਚ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਐੱਸਐੱਸਪੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪ੍ਰੀਤ ਸਿੰਘ, ਐੱਸਪੀ (ਡੀ), ਹਰਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਐੱਸਡੀਐੱਮ ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਸ਼ਦੀਪ ਸਿੰਘ ਥਿੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Comments Off on ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.