ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਗੁਰਦੁਆਰੇ ਦੇ ਮੈਨੇਜਰ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ

Posted On January - 14 - 2020

ਜਗਤਾਰ ਸਿੰਘ ਜੰਡਾਲੀ

ਦੇਵਿੰਦਰ ਸਿੰਘ ਜੱਗੀ
ਪਾਇਲ, 13 ਜਨਵਰੀ
ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ-ਨਿੰਮਸਰ ਸਾਹਿਬ ’ਚ ਮੈਨੇਜਰ ਵਜੋਂ ਸੇਵਾਵਾਂ ਨਿਭਾ ਰਹੇ ਜਗਤਾਰ ਸਿੰਘ ਜੰਡਾਲੀ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅਧੀਨ ਜਗਤਾਰ ਸਿੰਘ ਜੰਡਾਲੀ (50 ਸਾਲ) ਪੁੱਤਰ ਬਲਦੇਵ ਸਿੰਘ ਵਾਸੀ ਜੰਡਾਲੀ (ਤਹਿਸੀਲ ਪਾਇਲ) ਕਰੀਬ ਡੇਢ ਸਾਲ ਤੋਂ ਇਸ ਅਸਥਾਨ ’ਤੇ ਮੈਨੇਜਰ ਵਜੋਂ ਡਿਊਟੀ ਕਰ ਰਿਹਾ ਸੀ। ਜਗਤਾਰ ਸਿੰਘ ਆਪਣੇ ਪਿੰਡ ਦਾ ਸਾਬਕਾ ਪੰਚਾਇਤ ਮੈਂਬਰ ਵੀ ਰਿਹਾ ਹੈ। ਪਿਛਲੇ ਮਹੀਨੇ ਹੀ ਉਸ ਨੇ ਆਪਣੇ ਪੁੱਤਰ ਹਰਕੰਵਲਜੀਤ ਸਿੰਘ ਦਾ ਵਿਆਹ ਕੀਤਾ ਸੀ ਤੇ ਹੁਣ ਉਹ ਉਸ ਨੂੰ ਵਿਦੇਸ਼ ਭੇਜਣ ਦੀ ਤਿਆਰੀ ਕਰ ਰਿਹਾ ਸੀ। ਜਗਤਾਰ ਸਿੰਘ ਰਾਤ ਸਮੇਂ ਸੇਵਾਦਾਰਾਂ ਲਈ ਬਣੇ ਕਮਰੇ ’ਚ ਸੌਣ ਵਾਸਤੇ ਗਿਆ। ਸਵੇਰੇ ਜਦੋਂ ਉਹ ਬਾਹਰ ਨਾ ਨਿਕਲਿਆ ਤਾਂ ਗੁਰਦੁਆਰੇ ਦੇ ਇੱਕ ਹੋਰ ਸੇਵਾਦਾਰ ਨੇ ਅੰਦਰ ਦੇਖਿਆ ਤਾਂ ਛੱਤ ਵਾਲੇ ਪੱਖੇ ਨਾਲ ਜਗਤਾਰ ਸਿੰਘ ਦੀ ਲਾਸ਼ ਲਟਕ ਰਹੀ ਸੀ। ਸੂਚਨਾ ਮਿਲਣ ’ਤੇ ਥਾਣਾ ਪਾਇਲ ਦੇ ਐੱਸਐੱਚਓ ਕਰਨੈਲ ਸਿੰਘ ਤੇ ਸਹਾਇਕ ਥਾਣੇਦਾਰ ਵਿਜੈ ਕੁਮਾਰ ਪੁਲੀਸ ਪਾਰਟੀ ਸਮੇਤ ਪੁੱਜੇ। ਪੁਲੀਸ ਨੇ ਮ੍ਰਿਤਕ ਦੇ ਪੁੱਤਰ ਹਰਕੰਵਲਜੀਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਹੈ।


Comments Off on ਗੁਰਦੁਆਰੇ ਦੇ ਮੈਨੇਜਰ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.