ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ’ਤੇ ਮਾਲਕਾਨਾ ਹੱਕ ਜਤਾਉਣਾ ਨਿੰਦਣਯੋਗ: ਆਪ

Posted On January - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ’ਤੇ ਆਪਣਾ ਮਾਲਕਾਨਾ ਹੱਕ ਜਤਾਉਣ ਨੂੰ ਗੁਰੂ ਅਤੇ ਗੁਰੂ ਦੀ ਬਾਣੀ ਦਾ ਨਿਰਾਦਰ ਕਰਾਰ ਦਿੰਦਿਆਂ ਕਿਹਾ ਕਿ ਜੇ ਚੋਣ ਵਾਅਦੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਸੰਭਾਲਦਿਆਂ ਹੀ ਬਾਦਲ ਰਾਜ ’ਚ ਪੈਦਾ ਹੋਏ ‘ਕੇਬਲ ਮਾਫ਼ੀਆ’ ਉੱਤੇ ਲਗਾਮ ਲਗਾ ਦਿੰਦੇ ਤਾਂ ਨਿੱਜੀ ਕੰਪਨੀ ਜਾਂ ਕੋਈ ਵਿਅਕਤੀ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ-ਕੀਰਤਨ ’ਤੇ ਆਪਣਾ ਮਾਲਕਾਨਾ ਹੱਕ ਜਤਾਉਣ ਦੀ ਹਿਮਾਕਤ ਨਾ ਕਰਦਾ।
ਆਮ ਆਦਮੀ ਪਾਰਟੀ ਦੀ ਮੁੱਖ ਬੁਲਾਰਾ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਰੁਪਦਿੰਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਥ ਅਤੇ ਪੰਜਾਬ ਨਾਲ ਅੱਜ ਜੋ ਆਪਹੁਦਰੀਆਂ ਹੋ ਰਹੀਆਂ ਹਨ, ਉਸ ਲਈ ਇਕੱਲਾ ਬਾਦਲ ਪਰਿਵਾਰ ਜਾਂ ਉਨ੍ਹਾਂ ਦੇ ਪੰਥ, ਪੰਜਾਬ ਅਤੇ ਲੋਕ ਵਿਰੋਧੀ ਗੁਰਗੇ ਹੀ ਜ਼ਿੰਮੇਵਾਰ ਨਹੀਂ ਹਨ, ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਗੁਨਾਹਗਾਰ ਹਨ।


Comments Off on ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ’ਤੇ ਮਾਲਕਾਨਾ ਹੱਕ ਜਤਾਉਣਾ ਨਿੰਦਣਯੋਗ: ਆਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.