ਕਰੋਨਾਵਾਇਰਸ ਦੀ ਥਾਂ ਭੁੱਖਮਰੀ ਨੇ ਡਰਾਏ ਦਿਹਾੜੀਦਾਰ ਮਜ਼ਦੂਰ !    ਜਦੋਂ ਤੱਕ ਕਰੋਨਾ ਦਾ ਪ੍ਰਕੋਪ, ਸਾਡੇ ਘਰ ਆਉਣ ’ਤੇ ਰੋਕ !    ਏਮਸ ਵੱਲੋਂ ਹੈਲਥ ਕੇਅਰ ਵਰਕਰਾਂ ਲਈ ਕੋਵਿਡ-19 ਦਸਤਾਵੇਜ਼ ਜਾਰੀ !    ਫ਼ੌਜੀਆਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਵਿੱਚ ਦੇਣ ਦਾ ਐਲਾਨ !    ਅਫ਼ਵਾਹਾਂ ਤੇ ਲੌਕਡਾਊਨ ਨੇ ਠੁੰਗਗਿਆ ਪੋਲਟਰੀ ਕਾਰੋਬਾਰ !    ਪਾਕਿਸਤਾਨ ’ਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ 1526 ਹੋਈ !    ਨੈਤਿਕ ਕਦਰਾਂ ਹੀ ਕੰਨਿਆ ਪੂਜਾ !    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ... !    ਅਖ਼ਬਾਰ ਆ ਨਹੀਂ ਰਹੀ, ਤੁਸੀਂ ਵੀ ਖ਼ਬਰਾਂ ਪੜ੍ਹਨੀਆਂ ਬੰਦ ਕਰ ਦਿਓ !    ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ !    

ਗੁਰਬਾਣੀ ਪ੍ਰਸਾਰਨ: ਸ਼੍ਰੋਮਣੀ ਕਮੇਟੀ ਅਤੇ ਚੈਨਲ ਨੂੰ ਦਸਤਾਵੇਜ਼ ਭੇਜਣ ਦੇ ਹੁਕਮ

Posted On January - 13 - 2020

ਮਨਮੋਹਨ ਸਿੰਘ ਢਿੱਲੋਂ/ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 12 ਜਨਵਰੀ
ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰਾਈਵੇਟ ਚੈਨਲ ਅਤੇ ਐਸਜੀਪੀਸੀ ਨੂੰ ਇਸ ਸਬੰਧੀ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ। ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੀਟੀਸੀ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਹਰ ਮਨੁੱਖ ਮਾਤਰ ਤਕ ਪੁਚਾਉਣ ਦੇ ਘਰ ਘਰ ਅੰਦਰ ਧਰਮਸਾਲ ਦੇ ਉਪਦੇਸ਼ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ’ਤੇ ਰੋਕ ਲਾਉਣ ਦੀ ਇਹ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਵੇਚਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਉਹ ਸੰਗਤ ਨੂੰ ਇਸ ਕਾਰਵਾਈ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕਰਨਗੇ। ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਵੇਰ ਦੇ ਹੁਕਮਨਾਮੇ ਦੇ ਪ੍ਰਸਾਰਨ ’ਤੇ ਪੀਟੀਸੀ ਨੈੱਟਵਰਕ ਵੱਲੋਂ ਆਪਣਾ ਹੱਕ ਜਤਾਏ ਜਾਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸ਼ਬਦ ਸਿੱਖ ਚੇਤਨਾ ਲਈ ਅਧਿਆਤਮਿਕ ਪ੍ਰੇਰਣਾ ਅਤੇ ਸਿੱਖ ਦੀ ਕੁਲ ਰਚਨਾ ਦਾ ਬੁਨਿਆਦੀ ਸਰੋਤ ਹੈ। ਇਸ ਲਈ ਇਸ ’ਤੇ ਕਿਸੇ ਦਾ ਨਿੱਜੀ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਸਾਰਣ ਸਬੰਧੀ ਹੋਏ ਸਮਝੌਤੇ ਨੂੰ ਜਨਤਕ ਕਰਨਾ ਚਾਹੀਦਾ ਹੈ।

 


Comments Off on ਗੁਰਬਾਣੀ ਪ੍ਰਸਾਰਨ: ਸ਼੍ਰੋਮਣੀ ਕਮੇਟੀ ਅਤੇ ਚੈਨਲ ਨੂੰ ਦਸਤਾਵੇਜ਼ ਭੇਜਣ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.