ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਕੀਤੀ ਸੜਕ ਜਾਮ

Posted On January - 26 - 2020

ਗੁਰਦਾਸਪੁਰ-ਸ੍ਰੀਹਰਗੋਬਿੰਦਪੁਰ ਸੜਕ ਜਾਮ ਕਰਦੇ ਹੋਏ ਪਿੰਡ ਸਠਿਆਲੀ ਦੇ ਸਮੂਹ ਵਾਸੀ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 25 ਜਨਵਰੀ
ਅੱਜਬਲਾਕ ਅਧੀਨ ਪੈਂਦੇ ਪਿੰਡ ਸਠਿਆਲੀ ਦੇ ਇਸਾਈ ਭਾਈਚਾਰੇ ਵੱਲੋਂ ਨੇੜੇ ਪੈਂਦੀ ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਬਲਦੇਵ ਭੱਟੀ, ਸੂਰਜ ਭੱਟੀ, ਤਰਸੇਮ ਮਸੀਹ ਆਦਿ ਨੇ ਦੱਸਿਆ ਪਿੰਡ ਦੇ ਬਾਹਰ ਵਗਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਉਨ੍ਹਾਂ ਦੇ ਮੁਹੱਲੇ ਨੂੰ ਜਾਣ ਵਾਲੀ ਸੜਕ ਉੱਤੇ ਗੰਦਾ ਪਾਣੀ ਭਰਿਆ ਹੋਇਆ ਹੈ। ਜਿਸ ਕਾਰਨ ਉਨ੍ਹਾਂ ਦਾ ਆਪਣੇ ਘਰਾਂ ਤੱਕ ਪਹੁੰਚਣਾ ਬੇਹੱਦ ਮੁਸ਼ਕਿਲ ਬਣਿਆ ਹੋਇਆ ਹੈ। ਉਨ੍ਹਾਂ ਨੇ ਪਿੰਡ ਦੇ ਮੁਹਤਬਰ ਨੂੰ ਨਾਲ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਕਾਹਲੋਂ ਨੂੰ ਕਈ ਵਾਰ ਲਿਖਤੀ ਸੂਚਿਤ ਕੀਤਾ ਗਿਆ ਪਰ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀ ਇਸ ਸਮੱਸਿਆ ਦਾ ਕੋਈ ਸਾਰਥਿਕ ਹੱਲ ਨਾ ਕੀਤੇ ਜਾਣ ਕਾਰਨ ਮੁਹੱਲਾ ਵਾਸੀ ਬੇਹੱਦ ਪ੍ਰੇਸ਼ਾਨ ਹਨ। ਸੜਕ ਅਤੇ ਮੁਹੱਲੇ ਦੇ ਨਾਲ ਲਗਦੀ ਜਗ੍ਹਾ ਉੱਪਰ ਗੰਦਾ ਪਾਣੀ ਇਕੱਠਾ ਹੋਣ ਕਾਰਨ ਇੱਥੇ ਬਦਬੂ ਮਾਰਦੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਅੱਜ ਅੱਕ ਕੇ ਆਪਣੀ ਸਮੱਸਿਆ ਵੱਲ ਪ੍ਰਸ਼ਾਸਨ ਦਾ ਧਿਆਨ ਦਿਵਾਉਣ ਲਈ ਰਸਤਾ ਜਾਮ ਕਰਨ ਵਰਗਾ ਸਖ਼ਤ ਕਦਮ ਚੁੱਕਿਆ ਹੈ। ਧਰਨਾਕਾਰੀਆਂ ਵੱਲੋਂ ਕਰੀਬ ਇਕ ਘੰਟੇ ਲਈ ਸੜਕੀ ਆਵਾਜਾਈ ਜਾਮ ਰੱਖੀ ਗਈ ਅਤੇ ਇਸ ਮੌਕੇ ਥਾਣਾ ਕਾਹਨੂੰਵਾਨ ਦੀ ਪੁਲੀਸ ਵੱਲੋਂ 26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੀ ਸਮੱਸਿਆ ਬਲਾਕ ਅਫ਼ਸਰ ਤੱਕ ਪਹੁੰਚਾਉਣ ਦਾ ਯਕੀਨ ਦਿਵਾਉਣ ਦੇ ਵਾਅਦੇ ਤੋਂ ਬਾਅਦ ਧਰਨਾਕਾਰੀਆਂ ਨੇ ਜਾਮ ਉਠਾ ਲਿਆ ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜੇ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਫਿਰ ਸੜਕ ਜਾਮ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਸਬੰਧੀ ਜਦੋਂ ਬੀਡੀਪੀਓ ਪਰਮਜੀਤ ਸਿੰਘ ਕਾਹਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਉਹਦੇ ਦੇ ਧਿਆਨ ਵਿੱਚ ਹੈ ਅਤੇ ਬੀਤੇ ਦਿਨ ਉਨ੍ਹਾਂ ਨੇ ਇਸ ਜਗ੍ਹਾ ਦਾ ਮੌਕਾ ਵੀ ਦੇਖਿਆ ਸੀ। ਉਹ ਪਿੰਡ ਦੇ ਮੁਹਤਬਰ ਨਾਲ ਮਿਲ ਕੇ ਇਸ ਸਮੱਸਿਆ ਦਾ ਜਲਦੀ ਕੋਈ ਹੱਲ ਕਰਵਾਉਣਗੇ।

 


Comments Off on ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਕੀਤੀ ਸੜਕ ਜਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.