ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ

Posted On January - 21 - 2020

ਚੀਫ ਖਾਲਸਾ ਦੀਵਾਨ ਦੀ ਜਨਰਲ ਹਾਊਸ ਦੀ ਮੀਟਿੰਗ ਦਾ ਦ੍ਰਿਸ਼।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਜਨਵਰੀ
ਸਦੀ ਪੁਰਾਣੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਹਾਊਸ ਦੀ ਮੀਟਿੰਗ ’ਚ ਨਵੇਂ 64 ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਦੀਵਾਨ ਦੀ ਕਾਰਜਸਾਧਕ ਕਮੇਟੀ ਅਤੇ ਜਨਰਲ ਹਾਊਸ ਦੀ ਮੀਟਿੰਗ ਬੀਤੇ ਦਿਨ ਲੁਧਿਆਣਾ ’ਚ ਰੱਖੀ ਗਈ ਸੀ।
ਮੀਟਿੰਗ ਵਿੱਚ ਕੀਤੇ ਗਏ ਇਨ੍ਹਾਂ ਫੈਸਲਿਆਂ ਦਾ ਅੱਜ ਇੱਥੇ ਖੁਲਾਸਾ ਕੀਤਾ ਗਿਆ ਹੈ। ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਕਾਰਜਸਾਧਕ ਕਮੇਟੀ ਦੀਆਂ ਪਿਛਲੀਆਂ ਚਾਰ ਮੀਟਿੰਗਾਂ ਵਿੱਚ ਮਤਾ ਪਾਸ ਕੀਤਾ ਗਿਆ ਸੀ ਕਿ ਜਿਹੜੇ ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਅਸਤੀਫਾ ਦੇ ਚੁੱਕੇ ਹਨ ਜਾਂ ਨਿਰੰਤਰ ਮੀਟਿੰਗਾਂ ਵਿੱਚ ਗੈਰਹਾਜ਼ਰ ਰਹਿਣ ਕਾਰਨ ਸੰਸਥਾ ਦੇ ਮੈਂਬਰ ਨਹੀਂ ਰਹੇ, ਉਨ੍ਹਾਂ ਦੀ ਥਾਂ ’ਤੇ ਨਵੇਂ ਗੁਰਸਿੱਖ ਮੈਂਬਰ ਨਾਮਜ਼ਦ ਕੀਤੇ ਜਾਣ। ਮੈਂਬਰਾਂ ਦੇ ਗੁਰਸਿੱਖ ਹੋਣ ਸਬੰਧੀ ਜਾਂਚ ਵਾਸਤੇ ਦੀਵਾਨ ਵੱਲੋਂ ਇਕ ਛੇ ਮੈਂਬਰੀ ਪੜਤਾਲੀਆ ਕਮੇਟੀ ਕਾਇਮ ਕੀਤੀ ਗਈ ਸੀ। ਕਮੇਟੀ ਦੀ ਸਹਿਮਤੀ ਮਗਰੋਂ ਇਹ ਨਵੇਂ 64 ਮੈਂਬਰਾਂ ਦੀ ਜਨਰਲ ਹਾਊਸ ਦੀ ਪ੍ਰਵਾਨਗੀ ਨਾਲ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 24 ਮੈਂਬਰ ਅੰਮ੍ਰਿਤਸਰ ਤੋਂ, 6 ਮੈਂਬਰ ਜਲੰਧਰ ਤੋਂ, 4 ਮੈਂਬਰ ਚੰਡੀਗੜ੍ਹ ਤੋਂ, 11 ਮੈਂਬਰ ਤਰਨ ਤਾਰਨ, 12 ਮੈਂਬਰ ਲੁਧਿਆਣਾ, 5 ਮੈਂਬਰ ਮੁੰਬਈ ਅਤੇ ਦੋ ਮੈਂਬਰ ਦਿੱਲੀ ਤੋਂ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਹੋਰ ਖਾਲੀ ਮੈਂਬਰਾਂ ਦੀਆਂ ਥਾਵਾਂ ’ਤੇ ਵੀ ਜਲਦੀ ਨਵੇਂ ਮੈਂਬਰ ਨਾਮਜ਼ਦ ਕੀਤੇ ਜਾਣਗੇ। ਇਸ ਸਬੰਧੀ ਸਰਬਸੰਮਤੀ ਨਾਲ ਅਧਿਕਾਰ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਹਨ। ਪੜਤਾਲੀਆ ਕਮੇਟੀ ਦੀ ਜਾਂਚ ਮਗਰੋਂ ਹੋਰ ਨਵੇਂ ਮੈਂਬਰ ਵੀ ਨਾਮਜ਼ਦ ਕਰ ਦਿੱਤੇ ਜਾਣਗੇ।
ਮੀਟਿੰਗ ’ਚ ਤਰਨ ਤਾਰਨ ਅਤੇ ਅੰਮ੍ਰਿਤਸਰ ’ਚ ਦੋ ਥਾਵਾਂ ਤੇ ਆਈਲੈਟਸ (ਆਇਲਜ਼) ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੀਵਾਨ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰਿਆਂ ਦਾ ਮਿਆਰ ਉੱਪਰ ਚੁੱਕਣ ਦੇ ਮੰਤਵ ਨਾਲ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿਚ ਇਕ ਕਮੇਟੀ ਵੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆਂਵਾਲਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ ਤੇ ਹੋਰ ਹਾਜ਼ਰ ਸਨ।

ਦੂਜੀ ਧਿਰ ਵੱਲੋਂ ਮੀਟਿੰਗ ਦਾ ਵਿਰੋਧ

ਦੀਵਾਨ ਦੇ ਕੁਝ ਮੈਂਬਰਾਂ ਨੇ ਮੀਟਿੰਗ ਦਾ ਵਿਰੋਧ ਵੀ ਕੀਤਾ ਹੈ। ਮੀਟਿੰਗ ਦਾ ਵਿਰੋਧ ਕਰਨ ਵਾਲਿਆਂ ਵਿੱਚ ਸ਼ਾਮਲ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਨੇ ਦੱਸਿਆ ਕਿ ਇਹ ਮੀਟਿੰਗ ਸੰਸਥਾ ਦੇ ਸੰਵਿਧਾਨ ਦੇ ਉਲਟ ਕੀਤੀ ਗਈ ਹੈ। ਮੀਟਿੰਗ ਦੇ ਏਜੰਡੇ ਵਿੱਚ ਨਵਨਿਯੁਕਤ ਮੈਂਬਰਾਂ ਦੇ ਵੇਰਵੇ ਸ਼ਾਮਲ ਨਹੀਂ ਕੀਤੇ ਗਏ ਤੇ ਇਤਰਾਜ਼ ਦੇ ਬਾਵਜੂਦ ਨਵੇਂ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਅੰਮ੍ਰਿਤਧਾਰੀ ਮੈਂਬਰਾਂ ਵਾਲੀ ਮਦ ਨੂੰ ਅਣਡਿੱਠਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੀਟਿੰਗ ਦਾ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਬਾਈਕਾਟ ਕੀਤਾ ਹੈ। ਉਨ੍ਹਾਂ ਇਸ ਸਬੰਧ ਵਿਚ ਇਕ ਇਤਰਾਜ਼ ਪੱਤਰ ਦੀਵਾਨ ਦੇ ਪ੍ਰਧਾਨ ਨੂੰ ਭੇਜਿਆ ਹੈ। ਇਸ ਦਾ ਉਤਾਰਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੱਤਰ ’ਚ ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਵੱਲੋਂ ਆਪਣੇ ਪਰਿਵਾਰਕ ਮੈਂਬਰ ਭਰਤੀ ਕਰਕੇ ਧੜੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।


Comments Off on ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.