ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਚੂਹੜਚੱਕ ’ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ

Posted On January - 13 - 2020

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਅਜੀਤਵਾਲ, 12 ਜਨਵਰੀ
ਪਿੰਡ ਚੂਹੜਚੱਕ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਥਾਣਾ ਅਜੀਤਵਾਲ ਦੇ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ। ਉਹ ਭੱਠੇ ਉੱਤੇ ਮਜ਼ਦੂਰੀ ਕਰਦਾ ਸੀ। ਉਸ ਦੀ ਜੇਬ੍ਹ ’ਚੋਂ ਸਰਿੰਜ ਵੀ ਬਰਾਮਦ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਂ ਜਸਮੇਲ ਕੌਰ ਦੇ ਬਿਆਨ ਉੱਤੇ ਹੈਪੀ ਤੇ ਮੱਸਾ ਨਾ ਦੇ ਦੋ ਨੌਜਵਾਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸਿਵਲ ਹਸਪਤਾਲ ’ਚੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਕਿ ਉਕਤ ਦੋਵੇਂ ਨੌਜਵਾਨ ਲੰਘੀ ਦੇਰ ਸ਼ਾਮ ਉਸ ਦੇ ਪੁੱਤ ਨੂੰ ਕਥਿਤ ਨਸ਼ਾ ਕਰਨ ਲਈ ਨਾਲ ਲੈ ਕੇ ਗਏ ਸਨ ਤੇ ਦੇਰ ਰਾਤ ਵਾਪਸ ਆ ਕੇ ਬਲਜਿੰਦਰ ਸੌਂ ਗਿਆ ਸੀ ਪਰ ਸਵੇਰ ਤੱਕ ਉਸ ਦੀ ਮੌਤ ਹੋ ਚੁੱਕੀ ਸੀ।


Comments Off on ਚੂਹੜਚੱਕ ’ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.