ਹਰ ਧਰਮ ਦੇ ਲੋਕਾਂ ’ਚ ਉਮੜੀ ਤਾਂਘ ਆਜ਼ਾਦੀ ਦੀ !    ਦੁੱਖ ਦੀ ਗੱਠੜੀ !    ਕੈਨੇਡਾ ਦਾ ਪਾਣੀ ’ਚ ਘਿਰਿਆ ਸ਼ਹਿਰ ਵਿਕਟੋਰੀਆ !    ਝੂਠ ਨੀ ਮਾਏ ਝੂਠ... !    ਕੁਝ ਪਲ !    ਪੰਜਾਬੀ ਸਾਹਿਤ ਆਲੋਚਕ ਦੀ ਸਮੁੱਚੀ ਰਚਨਾਵਲੀ !    ਤਰਕ ਦਾ ਸੰਵਾਦ ਰਚਾਉਂਦੀ ਕਹਾਣੀ !    ਬਿਰਹਾ ਦਾ ਸੁਲਤਾਨ !    ਰਿਸ਼ਤਿਆਂ ਦੀ ਕਲਾਤਮਿਕ ਪੇਸ਼ਕਾਰੀ !    ਸੁਧਾਰ ਦਾ ਮਾਰਗ ਦੱਸਦੀ ਪੁਸਤਕ !    

ਜੈਸਮੀਨ ਨੇ ਚਾਂਦੀ ਦਾ ਤਗ਼ਮਾ ਫੁੰਡਿਆ

Posted On January - 15 - 2020

ਸ਼ੂਟਿੰਗ ਦੇ ਜੂਨੀਅਰ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਜੈਸਮੀਨ ਕੌਰ ਹੋਰ ਜੇਤੂ ਖਿਡਾਰਨਾਂ ਨਾਲ।

ਸੰਜੀਵ ਬੱਬੀ
ਚਮਕੌਰ ਸਾਹਿਬ, 14 ਜਨਵਰੀ
ਗੁਹਾਟੀ (ਅਸਾਮ) ’ਚ ਚੱਲ ਰਹੇ ਖੇਲੋ ਇੰਡੀਆ ਟੂਰਨਾਮੈਂਟ ਦੌਰਾਨ ਨਜ਼ਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ੂਟਿੰਗ ਦੇ ਜੂਨੀਅਰ ਵਰਗ ਵਿੱਚ 249.9 ਅੰਕ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਟੀਮ ਦੇ ਕੋਚ ਨਰਿੰਦਰ ਬੰਗਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਜੀਨਾ ਖਿੱਟਾ ਨੇ 251.3 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੀ ਸਿਫਤ ਕੌਰ ਸਮਰਾ ਤੀਜੇ ਸਥਾਨ ’ਤੇ ਰਹੀ। ਸ੍ਰੀ ਬੰਗਾ ਨੇ ਦੱਸਿਆ ਕਿ ਝੱਲੀਆਂ ਕਲਾਂ ਦੀਆਂ ਦੋ ਵਿਦਿਆਰਥਣਾਂ ਇਸ ਖੇਡ ਕੁੰਭ ਵਿੱਚ ਹਿੱਸਾ ਲੈ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜੈਸਮੀਨ ਕੌਰ ਦੋਹਾ (ਕਤਰ) ’ਚ ਹੋਈ ਏਸ਼ੀਅਨ ਚੈਂਪੀਅਨਸ਼ਿਪ ਦੌਰਾਨ ਗੋਲਡ ਮੈਡਲ ਪ੍ਰਾਪਤ ਕਰ ਚੁੱਕੀ ਹੈ।


Comments Off on ਜੈਸਮੀਨ ਨੇ ਚਾਂਦੀ ਦਾ ਤਗ਼ਮਾ ਫੁੰਡਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.