ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਜੰਮੂ ਕਸ਼ਮੀਰ ਵਿੱਚ ਪਾਬੰਦੀਆਂ ਤੇ ਨਜ਼ਰਬੰਦੀ ਤੋਂ ਅਮਰੀਕਾ ਫਿਕਰਮੰਦ

Posted On January - 13 - 2020

ਵਾਸ਼ਿੰਗਟਨ, 12 ਜਨਵਰੀ
ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ 15 ਦੇਸ਼ਾਂ ਦੇ ਰਾਜਦੂਤਾਂ ਵੱਲੋਂ ਕੀਤੀ ਗਈ ਜੰਮੂ ਕਸ਼ਮੀਰ ਦੀ ਯਾਤਰਾ ਨੂੰ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ ਪਰ ਨਾਲ ਕਸ਼ਮੀਰ ਦੇ ਸਿਆਸੀ ਆਗੂਆਂ ਨੂੰ ਨਜ਼ਰਬੰਦ ਰੱਖੇ ਜਾਣ ਅਤੇ ਉੱਥੇ ਇੰਟਰਨੈੱਟ ’ਤੇ ਲੱਗੀ ਪਾਬੰਦੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ।
ਪਿਛਲੇ ਸਾਲ ਪੰਜ ਅਗਸਤ ਨੂੰ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਥੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਰੱਖੀਆਂ ਹਨ। ਪਿਛਲੇ ਸਾਲ ਕਸ਼ਮੀਰ ’ਚ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਪਹਿਲੀ ਵਾਰ 15 ਮੁਲਕਾਂ ਦੇ ਰਾਜਦੂਤਾਂ ਨੇ ਪਿਛਲੇ ਹਫ਼ਤੇ ਕਸ਼ਮੀਰ ਦੀ ਯਾਤਰਾ ਕੀਤੀ ਜਿਨ੍ਹਾਂ ’ਚ ਅਮਰੀਕਾ ਦੇ ਭਾਰਤ ਲਈ ਰਾਜਦੂਤ ਕੈਨੇਥ ਜਸਟਰ ਵੀ ਸ਼ਾਮਲ ਸਨ। ਉਨ੍ਹਾਂ ਇੱਥੇ ਕਈ ਸਿਆਸੀ ਪਾਰਟੀਆਂ ਦੇ ਆਗੂਆਂ, ਲੋਕ ਸੰਸਥਾਵਾਂ ਦੇ ਮੈਂਬਰਾਂ ਤੇ ਫੌਜ ਦੇ ਸਿਖਰਲੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਸਰਕਾਰ ’ਤੇ ਦੋਸ਼ ਲੱਗ ਰਿਹਾ ਹੈ ਕਿ ਇਹ ਯੋਜਨਾਬੱਧ ਯਾਤਰਾ ਸੀ ਪਰ ਸਰਕਾਰ ਇਸ ਤੋਂ ਇਨਕਾਰ ਕਰ ਰਹੀ ਹੈ।
ਦੱਖਣੀ ਤੇ ਮੱਧ ਏਸ਼ੀਆ ਦੀ ਕਾਰਜਕਾਰੀ ਸਹਾਇਕ ਸਕੱਤਰ ਐਲਿਸ ਜੀ ਵੈਲਜ਼ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਇਸ ਖੇਤਰ ’ਚ ਹਾਲਾਤ ਜਲਦੀ ਹੀ ਆਮ ਵਰਗੇ ਹੋ ਜਾਣਗੇ। ਵੈਲਜ਼ ਇਸ ਹਫ਼ਤੇ ਦੱਖਣੀ ਏਸ਼ੀਆ ਦੀ ਯਾਤਰਾ ’ਤੇ ਆਉਣ ਵਾਲੀ ਹੈ। ਉਨ੍ਹਾਂ ਟਵੀਟ ਕੀਤਾ, ‘ਉਹ ਭਾਰਤ ’ਚ ਅਮਰੀਕੀ ਰਾਜਦੂਤ ਤੇ ਹੋਰਨਾਂ ਵਿਦੇਸ਼ੀ ਰਾਜਦੂਤਾਂ ਦੀ ਜੰਮੂ ਕਸ਼ਮੀਰ ਯਾਤਰਾ ’ਤੇ ਨਜ਼ਰ ਰੱਖ ਰਹੀ ਹੈ। ਇਹ ਮਹੱਤਵਪੂਰਨ ਕਦਮ ਹੈ। ਅਸੀਂ ਜੰਮੂ ਕਸ਼ਮੀਰ ਦੇ ਨੇਤਾਵਾਂ ਤੇ ਉਥੋਂ ਦੇ ਆਮ ਲੋਕਾਂ ਨੂੰ ਹਿਰਾਸਤ ’ਚ ਰੱਖਣ ਅਤੇ ਇੰਟਰਨੈੱਟ ’ਤੇ ਪਾਬੰਦੀ ਤੋਂ ਫਿਕਰਮੰਦ ਹਾਂ। ਸਾਨੂੰ ਆਸ ਹੈ ਕਿ ਹਾਲਾਤ ਜਲਦੀ ਹੀ ਠੀਕ ਹੋ ਜਾਣਗੇ।’ ਵੈਲਜ਼ 15-18 ਜਨਵਰੀ ਤੱਕ ਨਵੀਂ ਦਿੱਲੀ ਦੀ ਯਾਤਰਾ ਕਰੇਗੀ ਤੇ ਇਸ ਦੌਰਾਨ ਉਹ ਰਾਏਸੀਨਾ ਵਾਰਤਾ ’ਚ ਹਿੱਸਾ ਲੈਣਗੇ। ਉਹ ਇਸ ਦੌਰਾਨ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਤੋਂ ਬਾਅਦ ਉਹ ਪਾਕਿਸਤਾਨ ਜਾਣਗੇ ਅਤੇ ਉੱਥੋਂ ਦੇ ਉੱਚ ਅਧਿਕਾਰੀਆਂ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰੀ ਦੇ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨਗੇ।

-ਪੀਟੀਆਈ 


Comments Off on ਜੰਮੂ ਕਸ਼ਮੀਰ ਵਿੱਚ ਪਾਬੰਦੀਆਂ ਤੇ ਨਜ਼ਰਬੰਦੀ ਤੋਂ ਅਮਰੀਕਾ ਫਿਕਰਮੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.