ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਸੁਣਵਾਈ ਸ਼ੁਰੂ

Posted On January - 22 - 2020

ਵਾਸ਼ਿੰਗਟਨ, 21 ਜਨਵਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ’ਤੇ ਲੱਗੇ ਮਹਾਂਦੋਸ਼ ਸਬੰਧੀ ਸੁਣਵਾਈ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਟਰੰਪ ’ਤੇ ਦੋਸ਼ ਹਨ ਕਿ ਉਸ ਵਲੋਂ ਆਪਣੇ ਡੈਮੋਕ੍ਰੈਟਿਕ ਵਿਰੋਧੀਆਂ ਖ਼ਿਲਾਫ਼ ਜਾਂਚ ਲਈ ਯੂਕਰੇਨ ’ਤੇ ਦਬਾਅ ਪਾਇਆ ਗਿਆ ਅਤੇ ਅਧਿਕਾਰਤ ਜਾਂਚ ਵਿੱਚ ਵਿਘਨ ਪਾਇਆ ਗਿਆ। ਇਸ ਸੁਣਵਾਈ ਦੌਰਾਨ ਟਰੰਪ ਦੇ ਰਾਸ਼ਟਰਪਤੀ ਅਹੁਦੇ ’ਤੇ ਬਣੇ ਰਹਿਣ ਜਾਂ ਹਟਾਏ ਜਾਣ ਬਾਰੇ ਫ਼ੈਸਲਾ ਲਿਆ ਜਾਵੇਗਾ। ਚੀਫ ਜਸਟਿਸ ਜੌਹਨ ਰੌਬਰਟਸ ਦੀ ਅਗਵਾਈ ਵਿੱਚ ਸ਼ੁਰੂ ਹੋਣ ਵਾਲੀ ਸੈਨੇਟ ਕਾਰਵਾਈ ਤਹਿਤ ਪਹਿਲੀ ਵੋਟਿੰਗ ਮੰਗਲਵਾਰ ਦੁਪਹਿਰ ਵੇਲੇ ਹੋਵੇਗੀ। ਇਸ ਕਾਰਵਾਈ ’ਤੇ ਪੂਰੀ ਮੁਲਕ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਅਹੁਦੇ ਲਈ ਚਾਹਵਾਨ ਚਾਰ ਉਮੀਦਵਾਰ ਸੈਨੇਟ ਦੀ ਕਾਰਵਾਈ ਵਿੱਚ ਜਿਊਰੀ ਮੈਂਬਰ ਹਨ, ਜਿਸ ਕਰਕੇ ਉਹ ਸੁਣਵਾਈ ਦੌਰਾਨ ਚੋਣ ਪ੍ਰਚਾਰ ਨਹੀਂ ਕਰ ਸਕਣਗੇ। -ਏਪੀ


Comments Off on ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਸੁਣਵਾਈ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.