ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਟੈੱਟ ਪ੍ਰੀਖਿਆ: ਸਿੱਖਿਆ ਬੋਰਡ ਨੇ ਵੈੱਬਸਾਈਟ ’ਤੇ ਅੱਪਲੋਡ ਕੀਤੇ ਰੋਲ ਨੰਬਰ

Posted On January - 16 - 2020

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਜਨਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 19 ਜਨਵਰੀ ਨੂੰ ਲਏ ਜਾ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਟੈੱਟ ਪ੍ਰੀਖਿਆ-2018) ਲਈ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਟੈੱਟ ਪ੍ਰੀਖਿਆ ਸਬੰਧੀ ਉਮੀਦਵਾਰਾਂ ਦੀ ਸਹੂਲਤ ਲਈ ਅੱਜ ਰੋਲ ਨੰਬਰ ਬੋਰਡ ਦੀ ਵੈੱਬਸਾਈਟ ’ਤੇ ਅੱਪਲੋਡ ਕਰ ਦਿੱਤੇ ਗਏ ਹਨ। ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਦੌਰਾਨ ਸਕੂਲ ਬੋਰਡ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ ਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਪੱਤਰ ਭੇਜ ਕੇ ਤਿਆਰੀ ਸਬੰਧੀ ਅਗਾਊਂ ਸੂਚਨਾ ਭੇਜਦਿਆਂ ਪ੍ਰਬੰਧ ਸੰਭਾਲਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਤੋਂ ਪ੍ਰੀਖਿਆ ਕੇਂਦਰਾਂ ਤੱਕ ਪ੍ਰਸ਼ਨ ਪੱਤਰ, ਓਐੱਮਆਰ ਸ਼ੀਟਾਂ ਅਤੇ ਹੋਰ ਸਮੱਗਰੀ ਲਿਜਾਣ ਵਾਲੀਆਂ ਗੱਡੀਆਂ ਨਾਲ ਪੁਲੀਸ ਕਰਮਚਾਰੀ ਭੇਜਣ ਸਮੇਤ ਸਬੰਧਤ ਅਮਲੇ ’ਤੇ ਨਜ਼ਰ ਰੱਖਣ ਲਈ ਟਰੈਕਿੰਗ ਜੀਪੀਐੱਸ ਸਿਸਟਮ ਦੀ ਵਿਵਸਥਾ ਕੀਤੀ ਜਾਵੇਗੀ।
ਬੋਰਡ ਅਧਿਕਾਰੀ ਨੇ ਦੱਸਿਆ ਕਿ ਵੱਖ ਵੱਖ ਥਾਵਾਂ ’ਤੇ ਡਿਪਟੀ ਕਮਿਸ਼ਨਰਾਂ ਵੱਲੋਂ ਪ੍ਰੀਖਿਆ ਕੇਂਦਰ ਵਾਲੇ ਸਕੂਲਾਂ, ਕਾਲਜਾਂ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਪ੍ਰੀਖਿਆ ਕੇਂਦਰ 18 ਜਨਵਰੀ ਨੂੰ ਹੀ ਸ਼ਾਮ ਵੇਲੇ ਸੀਲ ਕਰ ਦਿੱਤੇ ਜਾਣਗੇ ਅਤੇ ਹਰ ਪ੍ਰੀਖਿਆ ਕੇਂਦਰ ਦੇ ਇਲਾਕੇ ਵਿਚ ਦਫ਼ਾ 144 ਆਇਦ ਕਰ ਦਿੱਤੀ ਜਾਵੇਗੀ। ਪ੍ਰੀਖਿਆ ਕੇਂਦਰ 19 ਜਨਵਰੀ ਨੂੰ ਪ੍ਰੀਖਿਆ ਦੇ ਸਮੇਂ ਤੋਂ ਪਹਿਲਾਂ ਹੀ ਖੋਲ੍ਹੇ ਜਾ ਸਕਣਗੇ।


Comments Off on ਟੈੱਟ ਪ੍ਰੀਖਿਆ: ਸਿੱਖਿਆ ਬੋਰਡ ਨੇ ਵੈੱਬਸਾਈਟ ’ਤੇ ਅੱਪਲੋਡ ਕੀਤੇ ਰੋਲ ਨੰਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.