ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਡਰੋਨ ਰਾਹੀਂ ਤਸਕਰੀ ਮਾਮਲੇ ’ਚ ਦੋ ਹੋਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ

Posted On January - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜਨਵਰੀ
ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਪੁਲੀਸ ਨੇ ਜੇਲ੍ਹ ਵਿਚ ਬੰਦ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ’ਤੇ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਦੋਵਾਂ ਦੀ ਸ਼ਨਾਖਤ ਲਖਵਿੰਦਰ ਸਿੰਘ ਉਰਫ ਲੱਖਾ ਤੇ ਸਵਰਨ ਸਿੰਘ ਵਾਸੀ ਰਾਜਾਤਾਲ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪਹਿਲਾਂ ਵੀ ਜੇਲ੍ਹ ਵਿਚ ਬੰਦ ਇਕ ਵਿਅਕਤੀ ਬਲਕਾਰ ਸਿੰਘ ਨੂੰ ਲਿਆਂਦਾ ਸੀ, ਜਿਸ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਹੀ ਇਨ੍ਹਾਂ ਦੋਵਾਂ ਦੇ ਨਾਂ ਸਾਹਮਣੇ ਆਏ ਹਨ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਪੁੱਛਗਿੱਛ ਲਈ ਜੇਲ੍ਹ ’ਚੋਂ ਦੋ ਹੋਰ ਵਿਅਕਤੀਆਂ ਨੂੰ ਲਿਆਂਦੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਦੋਵੇਂ 16 ਜਨਵਰੀ ਤਕ ਪੁਲੀਸ ਰਿਮਾਂਡ ’ਤੇ ਹਨ।


Comments Off on ਡਰੋਨ ਰਾਹੀਂ ਤਸਕਰੀ ਮਾਮਲੇ ’ਚ ਦੋ ਹੋਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.