ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਡੇਅਰੀ ਫਾਰਮਿੰਗ ਦੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Posted On January - 18 - 2020

ਸਰਟੀਫਿਕੇਟ ਵੰਡਦੇ ਹੋਏ ਸਹਾਇਕ ਕਮਿਸ਼ਨਰ ਜਸਪ੍ਰੀਤ ਸਿੰਘ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਜਨਵਰੀ
ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਸੰਚਾਲਿਤ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਫ਼ਤਹਿਗੜ੍ਹ ਸਾਹਿਬ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਵੱਲੋਂ ਡੇਅਰੀ ਫਾਰਮਿੰਗ ਕੋਰਸ ਪੂਰਾ ਕਰਨ ਵਾਲੇ 62 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਸ਼ਮ੍ਹਾਂ ਰੌਸ਼ਨ ਕਰ ਕੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਨਵੇਂ ਬੈਚ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਲੀਡ ਬੈਂਕ ਮੈਨੇਜਰ ਜਸਵੰਤ ਸਿੰਘ, ਆਰਸੇਟੀ ਡਾਇਰੈਕਟਰ ਏ.ਸੀ.ਸ਼ਰਮਾ, ਡੀ.ਡੀ.ਐਮ ਨਾਬਾਰਡ ਸੰਜੀਵ ਸ਼ਰਮਾ ਅਤੇ ਸੁਰਿੰਦਰ ਬਾਂਸਲ ਐਫ.ਐਲ.ਸੀ. ਨੇ ਦੱਸਿਆ ਕਿ ਦੋ ਬੈਂਚਾਂ ਦੇ 62 ਸਫਲ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਘੱਟ ਵਿਆਜ ਉੱਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ।


Comments Off on ਡੇਅਰੀ ਫਾਰਮਿੰਗ ਦੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.