ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਢੀਂਡਸਾ ਪਿਓ-ਪੁੱਤ ਜੋੜੀ ’ਤੇ ਵਰ੍ਹੀ ਹਰਸਿਮਰਤ

Posted On January - 13 - 2020

ਮਨੋਜ ਸ਼ਰਮਾ
ਬਠਿੰਡਾ, 12 ਜਨਵਰੀ
ਅੱਜ ਬਠਿੰਡਾ ਪੁੱਜੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜਿੱਥੇ ਬਠਿੰਡਾ ਦੇ ਗੂੰਗੇ ਅਤੇ ਬੋਲੇ ਬੱਚਿਆਂ ਨਾਲ ਲੋਹੜੀ ਮਨਾਈ ਉੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਅਕਾਲੀ ਦਲ ਤੋਂ ਬਾਗ਼ੀ ਹੋਈ ਢੀਂਡਸਾ ਜੋੜੀ ਨੂੰ ਵੀ ਨਿਸ਼ਾਨੇ ’ਤੇ ਰੱਖਿਆ। ਕੇਂਦਰੀ ਮੰਤਰੀ ਨੇ ਕਿਹਾ ਉਹ ਡੈਫ਼ ਐਂਡ ਡੰਬ ਸਕੂਲ ਤੋਂ ਨਿਕਲਣ ਵਾਲੇ ਬੱਚਿਆਂ ਨੂੰ ਪੈਰਾਂ ਸਿਰ ਖੜ੍ਹੇ ਕਰਨਗੇ ਦਾ ਹਰ ਸੰਭਵ ਯਤਨ ਕਰਨਗੇ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਪਾਰਟੀ ਤੋਂ ਬਾਗ਼ੀ ਹੋਏ ਢੀਂਡਸਾ ਪਰਿਵਾਰ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸਭ ਕੁਝ ਦਿੱਤਾ ਪਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦਾ ਕਰੀਅਰ ਖ਼ਰਾਬ ਕਰ ਦਿੱਤਾ। ਉਨ੍ਹਾਂ ਵੱਲੋਂ ਪਾਰਟੀ ਦੀ ਪਿੱਠ ਵਿਚ ਛੁਰਾ ਖੋਭਣਾ ਮੰਦਭਾਗੀ ਗੱਲ ਹੈ।
ਪੰਜਾਬ ਸਰਕਾਰ ਨੂੰ ਖ਼ਜ਼ਾਨੇ ਖ਼ਾਲੀ ’ਤੇ ਘੇਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ 3 ਸਾਲ ਤੋਂ ਖ਼ਜ਼ਾਨਾ ਖ਼ਾਲੀ ਹੋਣ ਦਾ ਰਾਗ ਅਲਾਪ ਰਹੀ ਜਦੋਂ ਕਿ ਉਨ੍ਹਾਂ ਸਰਕਾਰ ਵੱਲੋਂ ਇਸ ਖ਼ਜ਼ਾਨੇ ਰਾਹੀਂ ਪੰਜਾਬ ਤੋਂ ਇਲਾਵਾ ਬਠਿੰਡਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਲੋਕਾਂ ਨੂੰ ਲੱਖਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ ਜਦਕਿ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ 10 ਸਾਲ ਲੋਕਾਂ ਦੇ ਨਿਗੂਣੇ ਬਿੱਲ ਆਉਂਦੇ ਰਹੇ ਹਨ। ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਸੀਏਏ ਖ਼ਿਲਾਫ਼ ਗ਼ਲਤ ਪ੍ਰਚਾਰ ਕਰ ਰਹੀ ਹੈ ਕਿਉਂਕਿ ਸੀਏਏ ਨਾਗਰਿਕਤਾ ਦੇਣ ਲਈ ਹੈ ਨਾ ਕਿ ਖੋਹਣ ਲਈ।

 


Comments Off on ਢੀਂਡਸਾ ਪਿਓ-ਪੁੱਤ ਜੋੜੀ ’ਤੇ ਵਰ੍ਹੀ ਹਰਸਿਮਰਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.