ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਢੀਂਡਸਾ ਮੁਅੱਤਲੀ: ਬਾਦਲਾਂ ’ਤੇ ਵਰ੍ਹੇ ਕਾਂਗਰਸੀ ਵਜ਼ੀਰ

Posted On January - 13 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜਨਵਰੀ
ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਤੋਂ ਬਾਅਦ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਵਾਰ ਕੀਤਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਬਾਦਲਾਂ ਦੇ ਕੰਟਰੋਲ ਕਾਰਨ ਸੁਖਬੀਰ ਬਾਦਲ ਦਾ ਵਿਰੋਧ ਵੱਧ ਗਿਆ ਹੈ। ਇਸ ਲਈ ਅਕਾਲੀ ਦਲ ਨੂੰ ਬਾਦਲਾਂ ਦੇ ਨਿੱਜੀ ਕੰਟਰੋਲ ਤੋਂ ਮੁਕਤ ਕਰਨ ਦੀ ਲੋੜ ਹੈ। ਕਾਂਗਰਸੀ ਵਜ਼ੀਰਾਂ ਨੇ ਹਰਸਿਮਰਤ ਕੌਰ ਬਾਦਲ ਦੇ ਪਾਰਟੀ ਦੇ ਸੂਬਾਈ ਮਾਮਲਿਆਂ ਵਿੱਚ ਵਧੇ ਦਖ਼ਲ ’ਤੇ ਆਖਿਆ ਕਿ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਹਰਸਿਮਰਤ ਬਾਦਲ ਦਾ ਬਿਨਾਂ ਮੈਂਬਰ ਤੋਂ ਬੈਠਣਾ ਉਸ ਦੇ ਵਧਦੇ ਦਖ਼ਲ ਦੀ ਨਿਸ਼ਾਨੀ ਹੈ। ਉਨ੍ਹਾਂ ਆਖਿਆ ਕਿ ਸਿਤਮਜ਼ਰੀਫੀ ਹੈ ਕਿ ਜਿਨ੍ਹਾਂ ਅਕਾਲੀਆਂ ਨੇ 20ਵੀਂ ਸਦੀ ਦੇ ਸ਼ੁਰੂ ਵਿੱਚ ਗੁਰਦੁਆਰਿਆਂ ਉਤੇ ਕਾਬਜ਼ ਮਹੰਤਾਂ ਤੋਂ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਲਈ ਇਤਿਹਾਸਕ ਲੜਾਈ ਲੜੀ, ਅੱਜ ਉਸੇ ਅਕਾਲੀ ਦਲ ’ਤੇ ਬਾਦਲ ਪਰਿਵਾਰ ਨੇ ਮਹੰਤਾਂ ਵਾਂਗ ਕਬਜ਼ਾ ਕੀਤਾ ਹੋਇਆ ਹੈ।
ਇਸ ਦਾ ਵਿਰੋਧ ਕਰਨ ’ਤੇ ਢੀਂਡਸਾ ਪਿਓ-ਪੁੱਤ ਦੀ ਜੋੜੀ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਸੀ। ਉਨ੍ਹਾਂ ਆਖਿਆ ਕਿ ਢੀਂਡਸਾ ਨੇ ਬਾਦਲਾਂ ਵੱਲੋਂ ਅਕਾਲੀ ਦਲ ਦੇ ਕੰਟਰੋਲ ਵਿਰੁੱਧ ਖੁੱਲ੍ਹੇਆਮ ਬਾਗਵਤ ਕੀਤੀ ਸੀ ਅਤੇ ਪਾਰਟੀ ਨੂੰ ਬਾਦਲ ਪਰਿਵਾਰ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਅਤੇ ਇਸ ਦੀ ਗੁਆਚੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਹੰਭਲਾ ਮਾਰਿਆ ਸੀ। ਉਨ੍ਹਾਂ ਆਖਿਆ ਕਿ ਜੇ ਪਾਰਟੀ ਦੇ ਸੀਨੀਅਰ ਆਗੂ ਲੀਡਰਸ਼ਿਪ ਅਤੇ ਵਿਚਾਰਧਾਰਾ ਦੀ ਘਾਟ ਤੋਂ ਇੰਨੇ ਨਾਖੁਸ਼ ਹਨ, ਤਾਂ ਉਹ ਅੰਦਾਜ਼ਾ ਲਗਾ ਸਕਦੇ ਹਾਂ ਕਿ ਪਾਰਟੀ ਦੇ ਆਮ ਵਰਕਰ ਕਿੰਨੇ ਅਸੰਤੁਸ਼ਟ ਹੋਣਗੇ। ਉਨ੍ਹਾਂ ਆਖਿਆ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਬਾਦਲ ਪਰਿਵਾਰ ਅਕਾਲੀ ਦਲ ’ਚੋਂ ਲਾਂਭੇ ਹੋ ਕੇ ਅਜਿਹੇ ਆਗੂਆਂ ਹੱਥ ਕਮਾਨ ਸੌਂਪੇ ਜੋ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਸਮਰਪਿਤ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਾਦਲਾਂ ਨੇ ਅਜਿਹਾ ਨਾ ਕੀਤਾ ਤਾਂ ਅਕਾਲੀ ਦਲ ਪੰਜਾਬ ਤੇ ਭਾਰਤ ਦੇ ਰਾਜਸੀ ਨਕਸ਼ੇ ਤੋਂ ਪੂਰੀ ਤਰ੍ਹਾਂ ਮਿੱਟ ਜਾਵੇਗਾ।


Comments Off on ਢੀਂਡਸਾ ਮੁਅੱਤਲੀ: ਬਾਦਲਾਂ ’ਤੇ ਵਰ੍ਹੇ ਕਾਂਗਰਸੀ ਵਜ਼ੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.