ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਢੀਂਡਸਿਆਂ ਖ਼ਿਲਾਫ਼ ਅਕਾਲੀ ਦਲ ਦੇ ਬਿਆਨ ਤੋਂ ਚੰਦੂਮਾਜਰਾ ਨੇ ਨਾਤਾ ਤੋੜਿਆ

Posted On January - 15 - 2020

ਦਵਿੰਦਰ ਪਾਲ
ਚੰਡੀਗੜ੍ਹ, 14 ਜਨਵਰੀ
ਸ਼੍ਰੋਮਣੀ ਅਕਾਲੀ ਦਲ ’ਚ ਸੁਲਗ ਰਹੀ ‘ਬਗਾਵਤ ਦੀ ਅੱਗ’ ਹੋਰ ਤੇਜ਼ ਹੋਣ ਦੇ ਆਸਾਰ ਹਨ। ਬਾਦਲਾਂ ਵਿਰੋਧੀ ਧੜਿਆਂ ਵੱਲੋਂ ਜਿੱਥੇ ਸਿਆਸੀ ਸਰਗਰਮੀਆਂ ’ਚ ਵਾਧਾ ਕਰਕੇ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੋਰਨਾਂ ਸੀਨੀਅਰ ਅਕਾਲੀ ਆਗੂਆਂ ਦੇ ਵੀ ਪਾਰਟੀ ਨਾਲ ਮੱਤਭੇਦ ਸਾਹਮਣੇ ਆਉਣ ਲੱਗੇ ਹਨ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਵੱਲੋਂ ਮੁਅੱਤਲ ਕੀਤੇ ਢੀਂਡਸਾ ਪਿਤਾ-ਪੁੱਤਰ (ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ) ਖਿਲਾਫ਼ ਜਾਰੀ ਕੀਤੇ ਬਿਆਨ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਪਾਰਟੀ ਦੀ ਇਸ ਕਾਰਵਾਈ ਨੂੰ ਗ਼ਲਤ ਕਰਾਰ ਦਿੰਦਿਆਂ ਆਖਿਆ ਕਿ ‘‘ਅਕਾਲੀ ਦਲ ਵੱਲੋਂ ਢੀਂਡਸਾ ਪਿਤਾ ਪੁੱਤਰ ਖ਼ਿਲਾਫ਼ ਜੋ ਬਿਆਨ ਸੋਮਵਾਰ ਨੂੰ ਜਾਰੀ ਕੀਤਾ ਗਿਆ ਸੀ, ਉਸ ਸਬੰਧੀ ਉਨ੍ਹਾਂ ਨੂੰ ਭਰੋਸੇ ’ਚ ਨਹੀਂ ਲਿਆ ਗਿਆ, ਜਿਸ ਦਾ ਉਨ੍ਹਾਂ ਨੂੰ ਅਖ਼ਬਾਰਾਂ ਰਾਹੀਂ ਪਤਾ ਲੱਗਾ ਹੈ।’’ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਰਾਹੀਂ ਸੀਨੀਅਰ ਆਗੂ ਤੇ ਸੰਸਦ ਮੈਂਬਰ ਖ਼ਿਲਾਫ਼ ਜੋ ਸ਼ਬਦਾਵਲੀ ਵਰਤੀ ਗਈ ਹੈ ਉਹ ਵੀ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਚਾਹੀਦਾ ਹੈ ਕਿ ਜਦੋਂ ਕੋਈ ਵੀ ਬਿਆਨ ਜਾਰੀ ਕਰਨਾ ਹੋਵੇ ਤਾਂ ਸਭ ਤੋਂ ਪਹਿਲਾਂ ਜਿਸ ਆਗੂ ਦੇ ਨਾਮ ’ਤੇ ਬਿਆਨ ਜਾਰੀ ਕੀਤਾ ਜਾਂਦਾ ਹੈ ਉਸ ਆਗੂ ਨੂੰ ਭਰੋਸੇ ’ਚ ਹੀ ਨਾ ਲਿਆ ਜਾਵੇ ਸਗੋਂ ਸ਼ਬਦਾਵਲੀ ਅਤੇ ਬਿਆਨ ’ਚ ਵਰਤੀ ਗਈ ਭਾਸ਼ਾ ਦੀ ਪ੍ਰਵਾਨਗੀ ਵੀ ਲਈ ਜਾਵੇ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਮ ’ਤੇ ‘ਤਿੱਖੀ ਸ਼ਬਦਾਵਲੀ’ ਦੀ ਵਰਤੋਂ ਕਰਦਿਆਂ ਢੀਂਡਸਾ ਪਿਤਾ ਪੁੱਤਰ ਖ਼ਿਲਾਫ਼ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ’ਚ ਸੁਖਦੇਵ ਸਿੰਘ ਢੀਂਡਸਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ’ਚ ਖੇਡਣ, ਲੋਕਾਂ ’ਚੋਂ ਰੱਦ ਕੀਤਾ ਹੋਇਆ ਤੇ ਅਕਾਲੀ ਦਲ ਤੋਂ ਅਹੁਦੇ ਹਾਸਲ ਕਰਨ ਵਾਲਾ ਨੇਤਾ ਕਰਾਰ ਦਿੱਤਾ ਗਿਆ ਸੀ।

ਬਾਦਲ ਵਿਰੋਧੀਆਂ ਦੀ ਇਕੱਤਰਤਾ 18 ਨੂੰ

ਬਾਦਲ ਵਿਰੋਧੀ ਅਕਾਲੀਆਂ ਵੱਲੋਂ 18 ਜਨਵਰੀ ਨੂੰ ਦਿੱਲੀ ਦੇ ‘ਕੰਸਟੀਟਿਊਸ਼ਨ ਕਲੱਬ’ ਵਿੱਚ ਕੀਤੀ ਜਾ ਰਹੀ ਇਕੱਤਰਤਾ ਨੂੰ ਵੀ ਸਿਆਸੀ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਇਕੱਤਰਤਾ ਵਿੱਚ ਮੋਹਰੀ ਭੂਮਿਕਾ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਦੋ ਸਾਬਾਕਾ ਪ੍ਰਧਾਨਾਂ ਮਨਜੀਤ ਸਿੰਘ ਜੀ.ਕੇ. ਅਤੇ ਪਰਮਜੀਤ ਸਿੰਘ ਸਰਨਾ ਵੱਲੋਂ ਨਿਭਾਈ ਜਾ ਰਹੀ ਹੈ। ਇਸ ਇਕੱਠ ਵਿੱਚ ਬਾਗੀ ਆਗੂ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਬੀਰਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਸਮੇਤ ਹੋਰਨਾਂ ਦੇ ਵੀ ਸ਼ਮੂਲੀਅਤ ਕਰਨ ਦੇ ਆਸਾਰ ਹਨ।


Comments Off on ਢੀਂਡਸਿਆਂ ਖ਼ਿਲਾਫ਼ ਅਕਾਲੀ ਦਲ ਦੇ ਬਿਆਨ ਤੋਂ ਚੰਦੂਮਾਜਰਾ ਨੇ ਨਾਤਾ ਤੋੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.