ਹਰ ਧਰਮ ਦੇ ਲੋਕਾਂ ’ਚ ਉਮੜੀ ਤਾਂਘ ਆਜ਼ਾਦੀ ਦੀ !    ਦੁੱਖ ਦੀ ਗੱਠੜੀ !    ਕੈਨੇਡਾ ਦਾ ਪਾਣੀ ’ਚ ਘਿਰਿਆ ਸ਼ਹਿਰ ਵਿਕਟੋਰੀਆ !    ਝੂਠ ਨੀ ਮਾਏ ਝੂਠ... !    ਕੁਝ ਪਲ !    ਪੰਜਾਬੀ ਸਾਹਿਤ ਆਲੋਚਕ ਦੀ ਸਮੁੱਚੀ ਰਚਨਾਵਲੀ !    ਤਰਕ ਦਾ ਸੰਵਾਦ ਰਚਾਉਂਦੀ ਕਹਾਣੀ !    ਬਿਰਹਾ ਦਾ ਸੁਲਤਾਨ !    ਰਿਸ਼ਤਿਆਂ ਦੀ ਕਲਾਤਮਿਕ ਪੇਸ਼ਕਾਰੀ !    ਸੁਧਾਰ ਦਾ ਮਾਰਗ ਦੱਸਦੀ ਪੁਸਤਕ !    

ਤਹਿਸੀਲ ਕੰਪਲੈਕਸ ਦੀ ਖ਼ਸਤਾ ਹਾਲਤ ਤੋਂ ਲੋਕ ਔਖੇ

Posted On January - 16 - 2020

ਤਹਿਸੀਲ ਕੰਪਲੈਕਸ ਵਿੱਚ ਖੜ੍ਹੇ ਪਾਣੀ ਦਾ ਦ੍ਰਿਸ਼।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 15 ਜਨਵਰੀ
ਇਥੇ ਵਿਕਾਸ ਕਾਰਜ ਨਾ-ਮਾਤਰ ਹੀ ਹਨ, ਜਿਸ ਕਾਰਨ ਸ਼ਹਿਰਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਜਿਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਥੇ ਤਹਿਸੀਲ ਕੰਪਲੈਕਸ ਵਿੱਚ ਐੱਸਡੀਐੱਮ, ਸਬ ਡਿਵੀਜ਼ਨਲ ਜੁਡੀਸ਼ੀਅਲ ਅਫ਼ਸਰ, ਤਹਿਸੀਲਦਾਰ, ਸੁਵਿਧਾ ਕੇਂਦਰ, ਡੀਐੱਸਪੀ ਅਤੇ ਖਜ਼ਾਨਾ ਅਫ਼ਸਰ ਆਦਿ ਅਧਿਕਾਰੀਆਂ ਦੇ ਦਫ਼ਤਰ ਅਤੇ ਉਨ੍ਹਾਂ ਦੀਆਂ ਰਿਹਾਇਸ਼ਾਂ ਦੇ ਨਾਲ-ਨਾਲ ਇਨ੍ਹਾਂ ਅਧਿਕਾਰੀਆਂ ਦੇ ਅਮਲੇ ਦੀਆਂ ਰਿਹਾਇਸ਼ਾਂ, ਵਕੀਲਾਂ ਦੇ ਚੈਂਬਰ, ਅਸ਼ਟਾਮ ਫਰੋਸ਼ਾਂ ਦੇ ਦਫਤਰ ਅਤੇ ਟਾਈਪਿਸਟਾਂ ਅਤੇ ਫੋਟੋ ਸਟੇੇਟ ਆਦਿ ਦੀਆਂ ਕਈ ਦੁਕਾਨਾਂ ਹਨ। ਇਸ ਦੇ ਨਾਲ ਹੀ ਤਹਿਸੀਲ ਕੰਪਲੈਕਸ ਵਿੱਚ ਰੋਜ਼ਾਨਾ ਵੱਡੀ ਗਿਣਤੀ ਲੋਕ ਕੰਮ ਕਰਵਾਉਣ ਆਉਂਦੇ ਹਨ। ਮਾਮੂਲੀ ਜਿਹਾ ਮੀਂਹ ਪੈਣ ਨਾਲ ਤਹਿਸੀਲ ਕੰਪਲੈਕਸ ਵਿੱਚ ਪਾਣੀ ਭਰ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਲਈ ਕੋਈ ਬੈਠਣ ਵਾਲੀ ਸਾਫ਼-ਸੁਥਰੀ ਥਾਂ ਵੀ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਹੈ ਤਹਿਸੀਲ ਕੰਪਲੈਕਸ ਦਾ ਵਿਕਾਸ ਕੀਤਾ ਜਾਵੇ ਤਾਂ ਜੋ ਲੋਕਾਂ ਤੇ ਅਧਿਕਾਰੀਆਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


Comments Off on ਤਹਿਸੀਲ ਕੰਪਲੈਕਸ ਦੀ ਖ਼ਸਤਾ ਹਾਲਤ ਤੋਂ ਲੋਕ ਔਖੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.