ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਤਾਲਿਬਾਨੀ ਢੰਗ ਨਾਲ ਦੇਸ਼ ਨਹੀਂ ਚਲਾਇਆ ਜਾ ਸਕਦਾ: ਰਾਊਤ

Posted On January - 13 - 2020

ਮੁੰਬਈ, 12 ਜਨਵਰੀ
ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਜੇਐੱਨਯੂ ’ਚ ਜਾਣ ਕਾਰਨ ਉਸ ਦਾ ਜਾਂ ਉਸ ਦੀ ਫ਼ਿਲਮ ’ਛਪਾਕ’ ਦਾ ਬਾਈਕਾਟ ਕਰਨਾ ਗਲਤ ਹੈ। ਦੱਸਣਯੋਗ ਹੈ ਕਿ ਅਦਾਕਾਰਾ ਨੂੰ ਭਾਜਪਾ ਆਗੂਆਂ ਵੱਲੋਂ ਆਲੋਚਨਾ ਝੱਲਣੀ ਪੈ ਰਹੀ ਹੈ ਤੇ ਕੁਝ ਹੋਰ ਧੜੇ ਵੀ ਵਿਦਿਆਰਥੀਆਂ ਦੇ ਰੋਸ ਵਿਚ ਸ਼ਾਮਲ ਹੋਣ ਲਈ ਅਦਾਕਾਰਾ ਦਾ ਵਿਰੋਧ ਕਰ ਰਹੇ ਹਨ। ਰਾਜ ਸਭਾ ਮੈਂਬਰ ਰਾਊਤ ਜੋ ਕਿ ਸ਼ਿਵ ਸੈਨਾ ਦੀ ਅਖ਼ਬਾਰ ‘ਸਾਮਨਾ’ ਦੇ ਸੰਪਾਦਕ ਵੀ ਹਨ, ਨੇ ਕਿਹਾ ਕਿ ਮੁਲਕ ਨੂੰ ‘ਤਾਲਿਬਾਨੀ’ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ। ਜੇਐੱਨਯੂ ਵਿਚ ਹਿੰਸਾ ਤੋਂ ਬਾਅਦ ਮੰਗਲਵਾਰ ਦੀਪਿਕਾ ਦੇ ਵਿਦਿਆਰਥੀਆਂ ਤੇ ਪ੍ਰੋਫੈਸਰਾਂ ਦੇ ਰੋਸ ਵਿਚ ਸ਼ਾਮਲ ਹੋਣ ਮਗਰੋਂ ਕਈ ਉਸ ਵੱਲੋਂ ਪ੍ਰਗਟਾਈ ‘ਸ਼ਾਂਤ ਇਕਜੁੱਟਤਾ’ ਦਾ ਸਮਰਥਨ ਕਰ ਰਹੇ ਹਨ ਜਦਕਿ ਕਈ ਧਿਰਾਂ ਇਸ ਨੂੰ ਫ਼ਿਲਮ ‘ਛਪਾਕ’ ਦੀ ਮਸ਼ਹੂਰੀ ਲਈ ਕੀਤੀ ਗਤੀਵਿਧੀ ਦੱਸ ਰਹੀਆਂ ਹਨ। ‘ਖੱਬੇ ਪੱਖੀਆਂ ਦਾ ਸਮਰਥਨ’ ਕਰਨ ਲਈ ਉਸ ਦਾ ਵਿਰੋਧ ਵੀ ਹੋ ਰਿਹਾ ਹੈ। ਤੇਜ਼ਾਬੀ ਹਮਲੇ ਦੀ ਪੀੜਤਾ ’ਤੇ ਅਧਾਰਿਤ ਉਸ ਦੀ ਫ਼ਿਲਮ ਦੇ ਬਾਈਕਾਟ ਦੀ ਆਵਾਜ਼ ਵੀ ਉੱਠੀ ਹੈ। ਮੇਘਨਾ ਗੁਲਜ਼ਾਰ ਵੱਲੋਂ ਨਿਰਦੇਸ਼ਿਤ ਫ਼ਿਲਮ ਨੂੰ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਟੈਕਸ ਤੋਂ ਛੋਟ ਦਿੱਤੀ ਹੈ।

-ਪੀਟੀਆਈ


Comments Off on ਤਾਲਿਬਾਨੀ ਢੰਗ ਨਾਲ ਦੇਸ਼ ਨਹੀਂ ਚਲਾਇਆ ਜਾ ਸਕਦਾ: ਰਾਊਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.