ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਥਾਣੇਦਾਰ ਰਿਸ਼ਵਤ ਲੈਂਦਾ ਕਾਬੂ

Posted On January - 13 - 2020

ਪੱਤਰ ਪ੍ਰੇਰਕ
ਭੁੱਚੋ ਮੰਡੀ, 12 ਜਨਵਰੀ
ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਹਰਗੋਬਿੰਦ ਸਿੰਘ ਅਤੇ ਇੱਕ ਦੁਕਾਨਦਾਰ ਨੂੰ ਕਥਿਤ ਤੌਰ ’ਤੇ 11 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਦਿਆਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ ਹਨ। ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਯੂਨਿਟ ਦੇ ਡੀਐੱਸਪੀ ਰਾਜ ਕੁਮਾਰ ਨੇ ਐਤਵਾਰ ਸ਼ਾਮ ਨੂੰ ਭੁੱਚੋ ਪੁਲੀਸ ਚੌਕੀ ਵਿੱਚ ਛਾਪਾ ਮਾਰ ਕੇ ਐੱਸਆਈ ਹਰਗੋਬਿੰਦ ਸਿੰਘ ਅਤੇ ਇੱਕ ਵਿਅਕਤੀ ਰਾਮਜੀ ਲਾਲ ਨੂੰ 11 ਹਜ਼ਾਰ ਰੁਪਏ ਬਤੌਰ ਰਿਸ਼ਵਤ ਲੈਂਦਿਆਂ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਹੈ। ਮੁੱਦਈ ਜਗਜੀਤ ਸਿੰਘ ਵਾਸੀ ਤੁੰਗਵਾਲੀ ਥਾਣਾ ਨਥਾਣਾ ਵਿੱਚੋਂ ਮੋਟਰਸਾਈਕਲ ਰਿਲੀਜ਼ ਕਰਵਾਉਣ ਲਈ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ। ਇਸ ਦੀ ਸਪੁਰਦਗੀ ਲਈ ਚੌਕੀ ਇੰਚਾਰਜ ਨੇ ਰਿਪੋਰਟ ਕਰਨੀ ਸੀ।

 


Comments Off on ਥਾਣੇਦਾਰ ਰਿਸ਼ਵਤ ਲੈਂਦਾ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.