ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਨਾਗਰਿਕਤਾ ਕਾਨੂੰਨ: ਪ੍ਰਭਾਤ ਝਾਅ ਵੱਲੋਂ ਕਾਂਗਰਸ ਨੂੰ ਬਹਿਸ ਦੀ ਚੁਣੌਤੀ

Posted On January - 13 - 2020

ਹੁਸ਼ਿਆਰਪੁਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਭਾਤ ਝਾਅ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਵੇਂ ਕਾਂਗਰਸ ਪਾਰਟੀ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਰ ਰਹੀ ਹੈ ਪਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਹੋਰ ਕਈ ਸੀਨੀਅਰ ਆਗੂ ਨਾਗਰਿਕਤਾ ਕਾਨੂੰਨ ਦੀ ਖੁਦ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਦੇ ਨਾਮ ’ਤੇ ਹੋਈ ਹਿੰਸਾ ਵਿੱਚ ਗਈਆਂ ਕੀਮਤੀ ਜਾਨਾਂ ਲਈ ਕਾਂਗਰਸ ਪਾਰਟੀ ਮੁੱਖ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਇਸ ਕਾਨੂੰਨ ਪ੍ਰਤੀ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਾਂਗਰਸ ਦੇ ਸੰਗਠਨ ਸਕੱਤਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਤਤਕਾਲੀ ਗ੍ਰਹਿ ਮੰਤਰੀ ਪੀ. ਚਿਦੰਬਰਮ ਇਸ ਕਾਨੂੰਨ ਦੀ ਵਕਾਲਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਅਸਾਮ ਦੇ ਮੁੱਖ ਮੰਤਰੀ ਵੀ ਕੇਂਦਰ ਸਰਕਾਰ ਨੂੰ ਇਸ ਮੁੱਦੇ ਦੇ ਹੱਕ ਵਿੱਚ ਪੱਤਰ ਲਿਖ ਕੇ ਅਜਿਹੇ ਕਾਨੂੰਨ ਦੀ ਲੋੜ ਸਬੰਧੀ ਮੰਗ ਕਰ ਚੁੱਕੇ ਹਨ। ਉਨ੍ਹਾਂ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਜਾਂ ਕੋਈ ਵੀ ਹੋਰ ਸੀਨੀਅਰ ਆਗੂ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ’ਤੇ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰਨ ਲਈ ਜਨਤਕ ਮੰਚ ’ਤੇ ਆਉਣ। ਜੇਕਰ ਉਹ ਹਾਰ ਗਏ ਤਾਂ ਸਿਆਸਤ ਸਦਾ ਲਈ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਇਸ ਐਕਟ ਸਬੰਧੀ ਕਾਂਗਰਸ ਤੇ ਖੱਬੀ ਪੱਖੀ ਪਾਰਟੀਆਂ ਵੱਲੋਂ ਗਲਤ ਪ੍ਰਚਾਰ ਕਰਕੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਵੇਲੇ ਘੱਟ ਗਿਣਤੀ ਲੋਕਾਂ ਦੀ ਆਬਾਦੀ 3 ਕਰੋੜ ਸੀ, ਜੋ ਬਾਅਦ ਵਿੱਚ ਘਟਦੀ ਹੋਈ ਇਕ ਕਰੋੜ ’ਤੇ ਜਾ ਪੁੱਜੀ ਅਤੇ ਹੁਣ ਕੇਵਲ 90 ਲੱਖ ਰਹਿ ਗਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਉੱਥੇ ਘੱਟ ਗਿਣਤੀ ਹਿੰਦੂ ਤੇ ਸਿੱਖਾਂ ਦਾ ਜੀਵਨ ਸੁਰੱਖਿਅਤ ਨਹੀਂ ਹੈ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਤੀਕਸ਼ਣ ਸੂਦ, ਮੇਅਰ ਸ਼ਿਵ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਪਠਾਣੀਆ, ਜਗਤਾਰ ਸਿੰਘ ਸੈਣੀ ਤੇ ਨਿਪੁੰਨ ਸ਼ਰਮਾ ਮੌਜੂਦ ਸਨ।


Comments Off on ਨਾਗਰਿਕਤਾ ਕਾਨੂੰਨ: ਪ੍ਰਭਾਤ ਝਾਅ ਵੱਲੋਂ ਕਾਂਗਰਸ ਨੂੰ ਬਹਿਸ ਦੀ ਚੁਣੌਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.