ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਨਾਗਰਿਕਤਾ ਸੋਧ ਕਾਨੂੰਨ ਗ਼ੈਰ ਸੰਵਿਧਾਨਕ ਤੇ ਐੱਨਸੀਆਰ ਕਾਲਾ ਕਾਨੂੰਨ ਕਰਾਰ

Posted On January - 13 - 2020

ਸੈਮੀਨਾਰ ’ਚ ਸ਼ਾਮਲ ਜਨਤਕ ਜਥੇਬੰਦੀਆਂ ਦੇ ਆਗੂ ਤੇ ਬੁੱਧੀਜੀਵੀ

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਜਨਵਰੀ
ਇੱਥੇ ਸ਼ਹੀਦ ਨਛੱਤਰ ਸਿੰਘ ਯਾਦਗਰੀ ਭਵਨ ਵਿੱਚ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਫ਼ਿਰਕੂ ਆਧਾਰ ’ਤੇ ਵੰਡਣ ਅਤੇ ਆਪਸੀ ਭਰਾ ਮਾਰੂ ਲੜਾਈ ਵਿੱਚ ਉਲਝਾਉਣ ਦੇ ਮਨਸੂਬਿਆਂ ਖ਼ਿਲਾਫ਼ ‘ਲੋਕ-ਸੰਵਾਦ’ ਸੈਮੀਨਾਰ ’ਚ ਲੇਖਕਾਂ, ਜਨਤਕ ਜਥੇਬੰਦੀਆਂ ਤੇ ਬੁੱਧੀਜੀਵੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਗ਼ੈਰ-ਸੰਵਿਧਾਨਕ, ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਤੇ ਕੌਮੀ ਜਨਸੰਖਿਆ ਰਜਿਸਟਰ (ਐੱਨਪੀਆਰ) ਨੂੰ ਕਾਲਾ ਕਾਨੂੰਨ ਕਰਾਰ ਦਿੱਤਾ ਗਿਆ। ਐਡਵੋਕੇਟ ਐੱਨਕੇ ਜੀਤ ਬਠਿੰਡਾ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਦੇਸ਼ ਦੇ ਧਰਮ ਨਿਰਪੱਖ ਖਾਸੇ ਅਤੇ ਸੰਵਿਧਾਨ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁਸਲਿਮ ਘੱਟ ਗਿਣਤੀਆਂ ਸਮੇਤ ਦਲਿਤਾਂ, ਆਦਿਵਾਸੀਆਂ ਵਿੱਚ ਖੌਫ਼ ਪੈਦਾ ਕਰ ਰਿਹਾ ਹੈ। ਅਰਥ ਸਾਸ਼ਤਰੀ ਤੇ ਬੁੱਧੀਜੀਵੀ ਡਾ. ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਲੋਕਾਂ ਵਿੱਚ ਇਸ ਕਾਲੇ ਕਾਨੂੰਨ ਪ੍ਰਤੀ ਭਾਰੀ ਰੋਸ ਹੈ। ਇਹ ਨਾ ਸਿਰਫ ਘੱਟ ਗਿਣਤੀਆਂ ਦੇ ਖ਼ਿਲਾਫ਼ ਹੈ, ਬਲਕਿ ਮਨੁੱਖਤਾ ਤੇ ਦੇਸ਼ ਵਿਰੋਧੀ ਵੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਐਕਟ ਰਾਹੀਂ ਆਪਣਾ ਲੁਕਵਾਂ ਏਜੰਡਾ ਲਾਗੂ ਕਰ ਕੇ ਬਹੁਗਿਣਤੀ ਹਿੰਦੂ, ਬੋਧੀ ਤੇ ਸਿੱਖਾਂ ਆਦਿ ’ਚ ਵੋਟ ਬੈਂਕ ਪੱਕਾ ਅਤੇ ਘੱਟ ਗਿਣਤੀ ਕੌਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਕਿਸੇ ਵੀ ਖਾਸ ਧਰਮ ਨੂੰ ਵਿਸ਼ੇਸ਼ ਛੋਟ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਕਿਸੇ ਫ਼ਿਰਕੇ ਨੂੰ ਕਾਨੂੰਨੀ ਦਾਇਰੇ ’ਚੋਂ ਬਾਹਰ ਰੱਖਿਆ ਜਾ ਸਕਦਾ ਹੈ। ਜਮਹੂਰੀ ਅਧਿਕਾਰ ਸਭਾ ਸੂਬਾਈ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ’ਚ ਮੁੜ 1947 ਵਰਗੇ ਹਾਲਾਤ ਪੈਦਾ ਕਰ ਰਹੀ ਹੈ। ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨੇ ਕਿਹਾ ਕਿ ਮੌਜੂਦਾ ਹੁਕਮਰਾਨਾਂ ਵੱਲੋਂ ਲੋਕਾਂ ਦੇ ਜਮਹੂਰੀ ਹੱਕ ਕੁਚਲੇ ਜਾ ਰਹੇ ਹਨ ਤੇ ਜੀ.ਐੱਨ.ਯੂ. ਵਿਦਿਆਰਥੀਆਂ ’ਤੇ ਜਬਰ ਇਸ ਦੀ ਤਾਜ਼ਾ ਮਿਸਾਲ ਹੈ। ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਮੋਦੀ ਹਕੂਮਤ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਲਈ ਨਾਗਰਿਕਤਾ ਸੋਧ ਕਾਨੂੰਨ ਵਰਗੇ ਕਦਮ ਚੁੱਕ ਰਹੀ ਹੈ। ਇਸ ਮੌਕੇ ਡਾ. ਸੁਰਜੀਤ ਬਰਾੜ ਘੋਲੀਆ, ਸਾਬਕਾ ਅਧਿਆਪਕ ਆਗੂ ਸੁਰਿੰਦਰ ਸਿੰਘ ਘੋਲੀਆ, ਸੀਪੀਆਈ ਆਗੂ ਕਾ. ਕੁਲਦੀਪ ਭੋਲਾ, ਡਾ. ਪਵਨ ਥਾਪਰ ਤੇ ਡਾ. ਹਰਨੇਕ ਸਿੰਘ ਰੋਡੇ ਤੇ ਹੋਰ ਮੌਜੂਦ ਸਨ।


Comments Off on ਨਾਗਰਿਕਤਾ ਸੋਧ ਕਾਨੂੰਨ ਗ਼ੈਰ ਸੰਵਿਧਾਨਕ ਤੇ ਐੱਨਸੀਆਰ ਕਾਲਾ ਕਾਨੂੰਨ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.