ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਨਾਮਧਾਰੀ ਸ਼ਹੀਦਾਂ ਦੀ ਯਾਦ ’ਚ ਸੂਬਾ ਪੱਧਰੀ ਸਮਾਰੋਹ

Posted On January - 18 - 2020

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸੂਬਾ ਪੱਧਰੀ ਸ਼ਹੀਦੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 17 ਜਨਵਰੀ
ਪੰਜਾਬ ਸਰਕਾਰ ਵੱਲੋਂ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਚ ਕਰਵਾਏ ਸੂਬਾ ਪੱਧਰੀ ਸ਼ਹੀਦੀ ਸਮਾਰੋਹ ਮੌਕੇ 66 ਨਾਮਧਾਰੀ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 17-18 ਜਨਵਰੀ 1872 ਨੂੰ ਮਾਲੇਰਕੋਟਲਾ ਵਿਚ ਨਾਮਧਾਰੀ ਸਿੱਖਾਂ ਨੂੰ ਤੋਪਾਂ ਸਾਹਮਣੇ ਖੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ।
ਇਨ੍ਹਾਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਹਿਰ ’ਚ ਜਿੱਥੇ ਨਾਮਧਾਰੀ ਸਿੱਖਾਂ ਵੱਲੋਂ ਨਾ-ਮਿਲਵਰਤਨ ਲਹਿਰ ਅਤੇ ਨਾਮਧਾਰੀ ਸੰਪਰਦਾ ਦੇ ਮੋਢੀ ਬਾਬਾ ਰਾਮ ਸਿੰਘ ਦੀ ਅਗਵਾਈ ’ਚ ਅਹਿਮ ਭੂਮਿਕਾ ਨਿਭਾਈ, ਉੱਥੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ’ਚ ਯੋਗਦਾਨ ਪਾਇਆ ਗਿਆ। ਸ੍ਰੀ ਸਿੱਧੂ ਨੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਹਾਜ਼ਰੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਸਰਕਾਰ ਵੱਲੋਂ ਭੈਣੀ ਸਾਹਿਬ ਵਿਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੈਣੀ ਸਾਹਿਬ ਵਿਚ ਕੌਮੀ ਖੇਡ ਹਾਕੀ ਦੇ ਐਸਟਰੋਟਰਫ਼ ਦਾ ਵੀ ਨਿਰਮਾਣ ਕੀਤਾ ਜਾਵੇਗਾ।
ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਹ ਸ਼ਹੀਦੀ ਸਾਕਾ ਦੁਨੀਆਂ ਦੀ ਵਿਲੱਖਣ ਘਟਨਾ ਹੈ। ਨਦੀਮ ਅਨਵਾਰ ਖ਼ਾਨ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਾਮਧਾਰੀ ਸੰਗਤ ਨੂੰ ਅਰਜ਼ ਕੀਤੀ ਕਿ ਉਹ ਮੌਜੂਦਾ ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ ਦਾ ਵੀ ਵਿਰੋਧ ਕਰੇ।
ਇਸ ਮੌਕੇ ਸੰਸਦ ਮੈਂਬਰ ਮੁਹੰਮਦ ਸਦੀਕ, ਨਾਮਧਾਰੀ ਦਰਬਾਰ ਦੇ ਪ੍ਰਧਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ, ਵਿਸ਼ਵ ਨਾਮਧਾਰੀ ਸੰਗਤ ਦੇ ਪ੍ਰਧਾਨ ਸੁਰਿੰਦਰ ਸਿੰਘ ਨਾਮਧਾਰੀ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸਐਸਪੀ ਡਾ. ਸੰਦੀਪ ਗਰਗ, ਪੁਲੀਸ ਕਪਤਾਨ ਮਨਜੀਤ ਸਿੰਘ ਬਰਾੜ, ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਪਰਦਾ ਦੇ ਆਗੂ ਤੇ ਸੰਗਤ ਵੀ ਹਾਜ਼ਰ ਸੀ।


Comments Off on ਨਾਮਧਾਰੀ ਸ਼ਹੀਦਾਂ ਦੀ ਯਾਦ ’ਚ ਸੂਬਾ ਪੱਧਰੀ ਸਮਾਰੋਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.