ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਪਿੰਡ ਬੇਗਮਪੁਰਾ ਵਿਚ ਨਾਟਕ ਮੇਲਾ ਭਰਿਆ

Posted On January - 14 - 2020

ਨਾਟਕ ਖੇਡਦੇ ਹੋਏ ਕਲਾਕਾਰ।

ਪੱਤਰ ਪ੍ਰੇਰਕ
ਘਨੌਲੀ, 13 ਜਨਵਰੀ
ਗ੍ਰਾਮ ਪੰਚਾਇਤ ਬੇਗਮਪੁਰਾ ਵੱਲੋਂ ਸ਼ੇਰੇ ਪੰਜਾਬ ਸਪੋਰਟਸ ਕਲੱਬ, ਅੰਬੂਜਾ ਸੀਮਿੰਟ ਫਾਊਂਡੇਸ਼ਨ ਦਬੁਰਜੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਾਟਕ ਮੇਲਾ ਕਰਵਾਇਆ ਗਿਆ। ਪਿੰਡ ਦੇ ਸਰਪੰਚ ਗੁਰਚਰਨ ਸਿੰਘ ਅਤੇ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਦੇਖ-ਰੇਖ ਅਧੀਨ ਕਰਵਾਏ ਇਸ ਸਮਾਗਮ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਸ਼ੇਸ ਮਹਿਮਾਨਾਂ ਵਜੋਂ ਸੁਖਦਰਸ਼ਨ ਸਿੰਘ ਸਾਬਕਾ ਸਕੱਤਰ ਰੈੱਡ ਕਰਾਸ ਸੁਸਾਇਟੀ ਰੂਪਨਗਰ, ਜਰਨੈਲ ਸਿੰਘ ਕਾਬੜਵਾਲ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ, ਰਵਿੰਦਰ ਕੌਰ ਮੈਂਬਰ ਬਲਾਕ ਸਮਿਤੀ ਨੇ ਹਾਜ਼ਰੀ ਭਰੀ। ਇਸ ਮੌਕੇ ਸਿਕੰਦਰ ਸਿੰਘ ਦੀ ਨਿਰਦੇਸ਼ਨਾ ਅਧੀਨ ਪਾਖੰਡਵਾਦ ਖ਼ਿਲਾਫ਼ ‘ਝੂਠੀਆਂ ਹਵਾਵਾਂ’ ਅਤੇ ਨਸ਼ਾਖੋਰੀ ਖ਼ਿਲਾਫ਼ ਅਵਿੰਦਰ ਰਾਜੂ ਦੀ ਨਿਰਦੇਸ਼ਨਾ ਅਧੀਨ ਨਾਟਕ ‘ਦਮ ਤੋੜਦੇ ਰਿਸ਼ਤੇ’ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਦੀਆਂ ਸੰਸਥਾਵਾਂ ਪੁਕਾਰ ਫਾਊਂਡੇਸ਼ਨ, ਕੁਦਰਤ ਦੇ ਬੰਦੇ ਗਰੁੱਪ, ਵਾਤਾਵਰਨ ਸੰਭਾਲ ਕਮੇਟੀ ਆਦਿ ਦੇ ਨੁੰਮਾਇਦਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।


Comments Off on ਪਿੰਡ ਬੇਗਮਪੁਰਾ ਵਿਚ ਨਾਟਕ ਮੇਲਾ ਭਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.