ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼

Posted On January - 29 - 2020

ਪੱਤਰ ਪ੍ਰੇਰਕ
ਚੰਡੀਗੜ੍ਹ, 28 ਜਨਵਰੀ
ਚੀਨ ’ਚ ਕਿਸੇ ਕੰਮ ਲਈ ਗਏ ਮੁਹਾਲੀ ਵਾਸੀ ਇੱਕ ਵਿਅਕਤੀ ’ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਹਨ ਜਿਸ ਨੂੰ ਕਿ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਹੈ। ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ, ਐਡੀਸ਼ਨਲ ਮੈਡੀਕਲ ਸੁਪਰਡੰਟ ਪ੍ਰੋ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਮੁਹਾਲੀ ਵਾਸੀ ਇਸ ਸ਼ੱਕੀ ਮਰੀਜ਼ ਦੀ ਉਮਰ 28 ਸਾਲ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ 16 ਜਨਵਰੀ ਨੂੰ ਚੀਨ ਗਿਆ ਸੀ ਜਿਥੇ ਉਹ 20 ਜਵਨਰੀ ਤੱਕ ਬੀਜਿੰਗ ਰਿਹਾ ਤੇ ਚੀਨ ਦੇ ਹੋਰ ਸ਼ਹਿਰਾਂ ’ਚ ਵੀ ਕੁਝ ਦਿਨ ਰਹਿਣ ਮਗਰੋਂ 22 ਜਨਵਰੀ ਨੂੰ ਭਾਰਤ ਪਰਤ ਆਇਆ ਸੀ। ਇਸੇ ਦੌਰਾਨ ਇਕ ਹੋਰ ਸ਼ੱਕੀ ਮਰੀਜ਼ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹੋਣ ਬਾਰੇ ਪਤਾ ਲੱਗਾ ਹੈ। ਡੀਸੀ ਮੁਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ’ਚ ਇਕ ਵੱਖਰਾ ਵਾਰਡ ਤਿਆਰ ਕੀਤਾ ਗਿਆ ਹੈ ਤੇ ਰੈਪਿਡ ਰਿਸਪਾਨਸ ਟੀਮ ਪਹਿਲਾਂ ਹੀ ਤਿਆਰ ਹੈ ਤੇ ਲੋਕਾਂ ਨੂੰ ਘਬਰਾੳਣ ਦੀ ਲੋੜ ਨਹੀਂ।


Comments Off on ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.