ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਪੋਕਸੋ ਮਾਮਲਿਆਂ ਲਈ ਵਿਸ਼ੇਸ਼ ਸਰਕਾਰੀ ਵਕੀਲਾਂ ਦੀ ਲੋੜ: ਸੁਪਰੀਮ ਕੋਰਟ

Posted On January - 13 - 2020

ਨਵੀਂ ਦਿੱਲੀ, 12 ਜਨਵਰੀ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜਿਨਸੀ ਸ਼ੋਸ਼ਣ ਨਾਲ ਸਬੰਧਤ ਕੇਸਾਂ ’ਚ ਬਾਲ ਪੀੜਤਾਂ ਅਤੇ ਗਵਾਹਾਂ ਨੂੰ ਸਹੀ ਢੰਗ ਨਾਲ ਸੁਣਨ ਅਤੇ ਉਨ੍ਹਾਂ ਨਾਲ ਗੱਲਬਾਤ ਲਈ ਸਰਕਾਰੀ ਵਕੀਲ ਲਾਜ਼ਮੀ ਤੌਰ ’ਤੇ ਸਿਖਲਾਈਯਾਫ਼ਤਾ ਹੋਣੇ ਚਾਹੀਦੇ ਹਨ। ਅਦਾਲਤ ਨੇ ਅਜਿਹੇ ਸਰਕਾਰੀ ਵਕੀਲਾਂ ਨੂੰ ਸਿਖਲਾਈ ਦੇਣ ਦਾ ਪ੍ਰੋਗਰਾਮ ਤਿਆਰ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਨਾਲ ਜੁੜੇ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਕਾਨੂੰਨ ਤਹਿਤ ਦਰਜ ਮਾਮਲਿਆਂ ਲਈ ਵੱਖਰੇ ਤੌਰ ’ਤੇ ਵਿਸ਼ੇਸ਼ ਵਕੀਲਾਂ ਦੀ ਲੋੜ ਹੈ। ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਅਨਿਰੁੱਧ ਬੋਸ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਪਤਾ ਹੋਣਾ ਚਾਹੀਦਾ ਹੈ ਕਿ ਜਿਨਸੀ ਸ਼ੋਸ਼ਣ ਤੋਂ ਪੀੜਤ ਬੱਚਿਆਂ ਤੋਂ ਸੱਚ ਕਿਵੇਂ ਪਤਾ ਕੀਤਾ ਜਾਵੇ। ਪੋਕਸੋ ਮਾਮਲਿਆਂ ਲਈ ਸਰਕਾਰੀ ਵਕੀਲਾਂ ਨੂੰ ਸੌਂਪਿਆ ਗਿਆ ਕੰਮ ਬਹੁਤ ਦੀ ਦੁੱਖਦਾਈ ਹੁੰਦਾ ਹੈ ਤੇ ਇਸ ’ਤੇ ਬਹੁਤ ਸਾਵਧਾਨੀ ਤੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।
ਬੈਂਚ ਨੇ ਕਿਹਾ ਕਿ ਇਸ ਲਈ ਨਾ ਸਿਰਫ਼ ਵੱਖਰੇ ਵਿਸ਼ੇਸ਼ ਸਰਕਾਰੀ ਵਕੀਲਾਂ ਦੀ ਲੋੜ ਹੈ ਜਦਕਿ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਦੀ ਵੀ ਲੋੜ ਹੈ ਜਿੱਥੇ ਵਿਸ਼ੇਸ਼ ਸਰਕਾਰੀ ਵਕੀਲਾਂ ਨੂੰ ਇਨ੍ਹਾਂ ਅਦਾਲਤਾਂ ’ਚ ਆਉਣ ਵਾਲੇ ਮੁੱਦਿਆਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾਵੇ। ਇਸ ’ਚ ਮਨੋਵਿਗਿਆਨ, ਸਿਹਤ ਤੇ ਹੋਰ ਮੁੱਦੇ ਵੀ ਹੋ ਸਕਦੇ ਹਨ। ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਨੂੰ ਪੋਕਸੋ ਮਾਮਲਿਆਂ ਲਈ ਵਿਸ਼ੇਸ਼ ਤੌਰ ’ਤੇ ਕਾਇਮ ਸਾਰੀਆਂ ਅਦਾਲਤਾਂ ’ਚ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ।

-ਪੀਟੀਆਈ


Comments Off on ਪੋਕਸੋ ਮਾਮਲਿਆਂ ਲਈ ਵਿਸ਼ੇਸ਼ ਸਰਕਾਰੀ ਵਕੀਲਾਂ ਦੀ ਲੋੜ: ਸੁਪਰੀਮ ਕੋਰਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.