ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਧਰਨਾ

Posted On January - 17 - 2020

ਮੁਹਾਲੀ ’ਚ ਪੰਚਾਇਤ ਵਿਭਾਗ ਦੇ ਦਫ਼ਤਰ ਸਾਹਮਣੇ ਦਿੱਤੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪੰਚਾਇਤੀ ਰਾਜ ਦੇ ਪੈਨਸ਼ਨਰ।

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 16 ਜਨਵਰੀ
ਪੰਚਾਇਤ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਨੇ ਅੱਜ ਇੱਥੋਂ ਦੇ ਫੇਜ਼ ਅੱਠ ਵਿਚਲੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਸੂਬਾਈ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਉੱਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ’ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਤੇ ਸਕੱਤਰ ਜਾਗੀਰ ਸਿੰਘ ਢਿੱਲੋਂ ਹੰਸਾਲਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਿਭਾਗ ਦੇ ਵਿੱਤੀ ਕਮਿਸ਼ਨਰ ਵੱਲੋਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਪੈਨਸ਼ਨਾਂ ਮੁਹੱਈਆ ਕਰਾਉਣ ਦੇ ਬਾਵਜੂਦ ਉਨ੍ਹਾਂ ਨੂੰ ਦਸਬੰਰ ਮਹੀਨੇ ਦੀ ਪੈਨਸ਼ਨ ਹਾਲੇ ਤੱਕ ਨਹੀਂ ਦਿੱਤੀ ਗਈ। ਮੰਗਾਂ ਪ੍ਰਵਾਨ ਕਰਨ ਦੇ ਬਾਵਜੂਦ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਇੱਥੇ ਪੱਕਾ ਧਰਨਾ ਲਾਉਣਗੇ। ਉਨ੍ਹਾਂ ਮੁੱਖ ਮੰਤਰੀ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਲਈ ਦਖ਼ਲ ਦੀ ਮੰਗ ਕਰਦਿਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਤੇ ਪੈਨਸ਼ਨ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ। ਇਸ ਮੌਕੇ ਬਲਵਿੰਦਰ ਸਿੰਘ, ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਤ੍ਰਿਲੋਕ ਸਿੰਘ ਆਦਿ ਹਾਜ਼ਰ ਸਨ।

ਧਰਨੇ ਮਗਰੋਂ ਪੈਨਸ਼ਨਰਾਂ ਦੇ ਖਾਤੇ ’ਚ ਆਈ ਪੈਨਸ਼ਨ ਰਾਸ਼ੀ

ਪੈਨਸ਼ਨਰਾਂ ਵੱਲੋਂ ਪੰਚਾਇਤ ਵਿਭਾਗ ਦੇ ਦਫ਼ਤਰ ਸਾਹਮਣੇ ਲਾਏ ਧਰਨੇ ਮਗਰੋਂ ਪੰਚਾਇਤ ਵਿਭਾਗ ਨੇ ਪੈਨਸ਼ਨਰਾਂ ਤੇ ਖਾਤਿਆਂ ਵਿਚ ਪੈਨਸ਼ਨ ਪਾ ਦਿੱਤੀ ਗਈ ਹੈ।


Comments Off on ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.