ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੰਜਾਬ ’ਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ: ਰਜ਼ੀਆ ਸੁਲਤਾਨਾ

Posted On January - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿਚ ਸੀਵਰੇਜ ਦੀ ਸਫ਼ਾਈ ਮਨੁੱਖਾਂ ਦੀ ਥਾਂ ਹੁਣ ਆਧੁਨਿਕ ਤਕਨੀਕ ਵਾਲੇ ਰੋਬੋਟਸ ਨਾਲ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਦੀ ਸ਼ੁਰੂਆਤ ਮਾਘੀ ਮੇਲੇ ਨਾਲ ਭਲਕ ਤੋਂ ਕੀਤੀ ਜਾਵੇਗੀ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਰੋਬੋਟਸ ਨਾਲ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ ਕੇਰਲ ਦੀ ਜੇਨਰੋਬੋਟਿਕਸ ਕੰਪਨੀ ਵੱਲੋਂ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਰੋਬੋਟਿਕ ਮਸ਼ੀਨ ‘ਬੈਂਡੀਕੂਟੋ’ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ ਦੀ ਸਫ਼ਾਈ ਦਾ ਕੰਮ ਮਨੁੱਖੀ ਰਹਿਤ ਕਰ ਦੇਵੇਗੀ, ਜਿਸ ਨਾਲ ਸਫ਼ਾਈ ਕਰਮਚਾਰੀਆਂ ਨੂੰ ਗੰਭੀਰ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਇਸ ਤਕਨੀਕ ਨਾਲ ਸਫ਼ਾਈ ਦਾ ਕੰਮ ਜਲਦੀ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ ਮੈਲਾ ਢੋਣ ਦੀ ਸਮੱਸਿਆ, ਜ਼ਹਿਰੀਲੀਆਂ ਗੈਸਾਂ ਅਤੇ ਸੀਵਰੇਜ ਦੇ ਪਾਣੀ ਅਤੇ ਗਾਰ ਨਾਲ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨ, ਇਨਫੈਕਸ਼ਨ ਅਤੇ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲਣ ਦੇ ਨਾਲ-ਨਾਲ ਮੈਲਾ ਢੋਣ ਦੀ ਸਮੱਸਿਆ ਤੋਂ ਵੀ ਪੱਕੇ ਤੌਰ ’ਤੇ ਨਿਜ਼ਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਰਾਹੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰ ਸਫ਼ਾਈ ਦਾ ਕਾਰਜ ਸ਼ਰੂ ਕਰਨ ਨਾਲ ਪੰਜਾਬ, ਦੇਸ਼ ਦਾ ਸੱਤਵਾਂ ਅਜਿਹਾ ਸੂਬਾ ਬਣ ਜਾਵੇਗਾ।


Comments Off on ਪੰਜਾਬ ’ਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ: ਰਜ਼ੀਆ ਸੁਲਤਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.