ਹਰ ਧਰਮ ਦੇ ਲੋਕਾਂ ’ਚ ਉਮੜੀ ਤਾਂਘ ਆਜ਼ਾਦੀ ਦੀ !    ਦੁੱਖ ਦੀ ਗੱਠੜੀ !    ਕੈਨੇਡਾ ਦਾ ਪਾਣੀ ’ਚ ਘਿਰਿਆ ਸ਼ਹਿਰ ਵਿਕਟੋਰੀਆ !    ਝੂਠ ਨੀ ਮਾਏ ਝੂਠ... !    ਕੁਝ ਪਲ !    ਪੰਜਾਬੀ ਸਾਹਿਤ ਆਲੋਚਕ ਦੀ ਸਮੁੱਚੀ ਰਚਨਾਵਲੀ !    ਤਰਕ ਦਾ ਸੰਵਾਦ ਰਚਾਉਂਦੀ ਕਹਾਣੀ !    ਬਿਰਹਾ ਦਾ ਸੁਲਤਾਨ !    ਰਿਸ਼ਤਿਆਂ ਦੀ ਕਲਾਤਮਿਕ ਪੇਸ਼ਕਾਰੀ !    ਸੁਧਾਰ ਦਾ ਮਾਰਗ ਦੱਸਦੀ ਪੁਸਤਕ !    

ਪੰਜਾਬ ਵਿੱਚ 19 ਜਨਵਰੀ ਤੱਕ ਨਹੀਂ ਬਦਲੇਗਾ ਸਕੂਲਾਂ ਦਾ ਸਮਾਂ

Posted On January - 16 - 2020

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਜਨਵਰੀ
ਸਿੱਖਿਆ ਵਿਭਾਗ ਪੰਜਾਬ ਵੱਲੋਂ ਕੁਝ ਦਿਨ ਪਹਿਲਾਂ 15 ਜਨਵਰੀ ਤੱਕ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਸਾਰੇ ਸਕੂਲਾਂ ਦਾ ਸਵੇਰੇ ਲੱਗਣ ਅਤੇ ਛੁੱਟੀ ਦਾ ਸਮਾਂ ਬਦਲਿਆ ਗਿਆ, ਜਿਸ ਨੂੰ ਬਰਕਰਾਰ ਰੱਖਦਿਆਂ ਇਹ ਮਿਆਦ 19 ਜਨਵਰੀ ਤੱਕ ਵਧਾ ਦਿੱਤੀ ਹੈ। ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ ਤੋਂ ਲੈ ਕੇ 15 ਜਨਵਰੀ 2020 ਤੱਕ ਤਬਦੀਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਠੰਢ ਦੇ ਕਹਿਰ ਨੂੰ ਦੇਖਦੇ ਹੋਏ ਹੁਣ ਇਹ ਹੁਕਮ 19 ਜਨਵਰੀ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਡੀਪੀਆਈ ਨੇ ਤਾਜ਼ਾ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਡਬਲ ਸ਼ਿਫ਼ਟ ਵਿੱਚ ਚੱਲਣ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।


Comments Off on ਪੰਜਾਬ ਵਿੱਚ 19 ਜਨਵਰੀ ਤੱਕ ਨਹੀਂ ਬਦਲੇਗਾ ਸਕੂਲਾਂ ਦਾ ਸਮਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.