ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਪੰਜਾਬ ਸਰਕਾਰ ਵੱਲੋਂ 370 ਕਰੋੜ ਰੁਪਏ ਜਾਰੀ

Posted On January - 17 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 16 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀਐੱਸਪੀਸੀਐੱਲ) ਨੂੰ ਬਿਜਲੀ ਸਬਸਿਡੀ ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 370 ਕਰੋੜ ਰੁਪਏ ਵਿੱਚੋਂ 200 ਕਰੋੜ ਰੁਪਏ ਪੀਐੱਸਪੀਸੀਐੱਲ ਨੂੰ ਖੇਤੀਬਾੜੀ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਜਾਰੀ ਕੀਤੇ ਹਨ ਜਦਕਿ 170 ਕਰੋੜ ਰੁਪਏ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਫੰਡਾਂ ਦਾ ਉਦੇਸ਼ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਪ੍ਰਮੁੱਖ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਨੂੰ ਕਾਇਮ ਰੱਖਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਿੱਤੀ ਸੰਕਟ ’ਚ ਘਿਰੀ ਹੋਈ ਹੈ।


Comments Off on ਪੰਜਾਬ ਸਰਕਾਰ ਵੱਲੋਂ 370 ਕਰੋੜ ਰੁਪਏ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.