ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ

Posted On January - 20 - 2020

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 19 ਜਨਵਰੀ
ਉਸਮਾਂ ਟੌਲ ਪਲਾਜ਼ਾ ’ਤੇ ਫਾਸਟਟੈਗ ਦੀ ਸਰਵਿਸ ਲਈ ਕੰਮ ਕਰਦੇ ਜਸਬੀਰ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਥਿਆਰਾ ਨਾਲ ਡਰਾ ਕੇ ਲੁੱਟ ਲਿਆ ਗਿਆ ਹੈ। ਪੀੜਤ ਜਸਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਟੌਲ ਪਲਾਜ਼ਾ ਤੋਂ ਫਾਸਟਟੈਗ ਦੀ ਸਰਵਿਸ ਦਾ ਕੰਮ ਕਰ ਕੇ ਪਰਤ ਰਿਹਾ ਸੀ ਤਾਂ ਕੁੱਝ ਅਣਪਛਾਤੇ ਵਿਅਕਤੀਆਂ ਨੇ ਪਿੰਡ ਸ਼ੇਖਚੱਕ ਨਜ਼ਦੀਕ ਉਸ ਨੂੰ ਰੋਕ ਕੇ 16 ਹਜ਼ਾਰ ਰੁਪਏ ਦੀ ਨਗਦੀ ਅਤੇ ਤਿੰਨ ਮੋਬਾਈਲ ਫੋਨ ਸਮੇਤ 80 ਦੇ ਕਰੀਬ ਫਾਸਟਟੈਗ ਸਟਿਕਰ ਲੁੱਟ ਲਏ, ਜਿਨ੍ਹਾਂ ਦੀ ਕੀਮਤ 20 ਹਜ਼ਾਰ ਰੁਪਏ ਬਣਦੀ ਹੈ। ਪੀੜਤ ਨੇ ਇਸ ਸਬੰਧੀ ਥਾਣਾ ਸਦਰ ਤਰਨ ਤਾਰਨ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਡੀਐੱਸਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਖੋਹ ਸਬੰਧੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤੇ ਜਲਦੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


Comments Off on ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.