ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਬਾਦਲਾਂ ਤੋਂ ਅਹੁਦੇ ਲੈ ਕੇ ਜ਼ਮੀਰ ਨਹੀਂ ਵੇਚੀ: ਢੀਂਡਸਾ

Posted On January - 17 - 2020

ਲਹਿਰਾਗਾਗਾ ’ਚ ਪਰਮਿੰਦਰ ਸਿੰਘ ਢੀਂਡਸਾ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਆਗੂ ਅਤੇ ਵਰਕਰ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਜਨਵਰੀ
ਅਕਾਲੀ ਦਲ ਦੇ ਸੀਨੀਅਰ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਗੁਰਦੁਆਰੇ ਵਿਚ ਹਲਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਢੀਂਡਸਾ ਨੇ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਕੀਤਾ ਕੋਈ ਨੋਟਿਸ ਉਨ੍ਹਾਂ ਨੂੰ ਅਜੇ ਤੱਕ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਹਮੇਸ਼ਾਂ ਅਕਾਲੀ ਦਲ ਨੂੰ ਸਿਧਾਂਤਕ ਤੌਰ ’ਤੇ ਮਜ਼ਬੂਤ ਕੀਤਾ ਪਰ ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਨਿਘਾਰ ’ਚ ਜਾ ਕੇ ਮਿਸ਼ਨ ਤੋਂ ਥਿੜਕ ਗਈ ਹੈ।
ਸ੍ਰੀ ਢੀਂਡਸਾ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਸੰਭਾਲ ਕੇ ਪਾਰਟੀ ਵਰਕਰਾਂ ਨੂੰ ਮਾਯੂਸੀ ’ਚੋਂ ਕੱਢਣ ਦੀ ਬੇਨਤੀ ਕੀਤੀ ਸੀ ਪਰ ਅਜਿਹਾ ਨਹੀਂ ਹੋਇਆ ਤੇ ਹੁਣ ਪਾਰਟੀ ਇਕ ਵਿਅਕਤੀ ਦੀ ਜਾਗੀਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਨੂੰ ਮੁੜ ਸਿਧਾਂਤਕ ਤੌਰ ’ਤੇ ਮਜ਼ਬੂਤ ਕਰਨ, ਪਾਰਟੀ ਵਿਚ ਲੋਕਤੰਤਰ ਨੂੰ ਬਹਾਲ ਕਰਨ ਲਈ ਕੰਮ ਕਰਨਗੇ। ਸ੍ਰੀ ਢੀਂਡਸਾ ਨੇ ਆਖਿਆ ਕਿ ਢੀਂਡਸਾ ਪਰਿਵਾਰ ਨੇ ਬਾਦਲਾਂ ਤੋਂ ਅਹੁਦੇ ਲੈ ਕੇ ਆਪਣੀ ਜ਼ਮੀਰ ਨਹੀਂ ਵੇਚੀ ਅਤੇ ਹੁਣ ਕੋਈ ਸਮਝੌਤਾ ਨਹੀਂ ਕਰਨਗੇ ਸਗੋਂ ਬੈਂਸ ਭਰਾਵਾਂ, ਖਹਿਰਾ, ਟਕਸਾਲੀ ਆਗੂਆਂ ਅਤੇ ਹਮਖਿਆਲੀਆਂ ਨੂੰ ਇਕਜੁੱਟ ਕਰ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਿੱਜੀ ਧਾਰਮਿਕ ਚੈਨਲ ਚਲਾਉਣਾ ਚਾਹੀਦਾ ਹੈ। ਉਨ੍ਹਾਂ 18 ਜਨਵਰੀ ਨੂੰ ਦਿੱਲੀ ’ਚ ਹੋ ਰਹੀ ਮੀਟਿੰਗ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬਚੀ, ਸੁਖਵੰਤ ਸਿੰਘ, ਰਾਮਪਾਲ ਸਿੰਘ ਬਹਿਣੀਵਾਲ ਆਦਿ ਹਾਜ਼ਰ ਸਨ।

ਢੀਂਡਸਾ ਸੁਨਾਮ ਹਲਕੇ ਦੇ ਲੋਕਾਂ ਨੂੰ ਪਿੱਠ ਦਿਖਾ ਕੇ ਕਿਉਂ ਭੱਜਿਆ: ਭੱਠਲ
ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਇੱਥੇ ਗੱਲਬਾਤ ਦੌਰਾਨ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਸਵਾਲ ਕੀਤਾ ਕਿ ਉਹ ਆਮ ਲੋਕਾਂ ਨੂੰ ਸਪੱਸ਼ਟ ਕਰੇ ਕਿ ਉਹ ਚਾਰ ਵਾਰ ਹਲਕਾ ਸੁਨਾਮ ਤੋਂ ਜਿੱਤ ਕੇ 10 ਵਰ੍ਹੇ ਵਜ਼ੀਰੀਆਂ ਲੈਣ ਦੇ ਬਾਵਜੂਦ ਉੱਥੋਂ ਦੇ ਲੋਕਾਂ ਨੂੰ ਪਿੱਠ ਦਿਖਾ ਕੇ ਕਿਉਂ ਭੱਜਿਆ। ਉਨ੍ਹਾਂ ਆਖਿਆ ਕਿ ਅਕਾਲੀ ਦਲ ਨੂੰ ਵਰਤ ਕੇ ਛੱਡਣ ਦਾ ਉਸ ਨੂੰ ਲੋਕਾਂ ਨੂੰ ਜੁਆਬ ਦੇਣਾ ਪਵੇਗਾ। ਬੀਬੀ ਭੱਠਲ ਨੇ ਆਖਿਆ ਕਿ ਅਹੁਦਿਆਂ ਤੋਂ ਅਸਤੀਫ਼ੇ ਦੇਣ ਮਗਰੋਂ ਅੱਜ ਢੀਂਡਸਾ ਲੋਕਾਂ ਵਿਚ ਕਿਹੜਾ ਮੂੰਹ ਲੈ ਕੇ ਆਇਆ ਹੈ, ਚੰਗਾ ਹੁੰਦਾ ਜੇ ਉਹ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਕੇ ਲੋਕਾਂ ’ਚ ਆਉਂਦੇ।


Comments Off on ਬਾਦਲਾਂ ਤੋਂ ਅਹੁਦੇ ਲੈ ਕੇ ਜ਼ਮੀਰ ਨਹੀਂ ਵੇਚੀ: ਢੀਂਡਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.