ਕਰੋਨਾਵਾਇਰਸ ਦੀ ਥਾਂ ਭੁੱਖਮਰੀ ਨੇ ਡਰਾਏ ਦਿਹਾੜੀਦਾਰ ਮਜ਼ਦੂਰ !    ਜਦੋਂ ਤੱਕ ਕਰੋਨਾ ਦਾ ਪ੍ਰਕੋਪ, ਸਾਡੇ ਘਰ ਆਉਣ ’ਤੇ ਰੋਕ !    ਏਮਸ ਵੱਲੋਂ ਹੈਲਥ ਕੇਅਰ ਵਰਕਰਾਂ ਲਈ ਕੋਵਿਡ-19 ਦਸਤਾਵੇਜ਼ ਜਾਰੀ !    ਫ਼ੌਜੀਆਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਵਿੱਚ ਦੇਣ ਦਾ ਐਲਾਨ !    ਅਫ਼ਵਾਹਾਂ ਤੇ ਲੌਕਡਾਊਨ ਨੇ ਠੁੰਗਗਿਆ ਪੋਲਟਰੀ ਕਾਰੋਬਾਰ !    ਪਾਕਿਸਤਾਨ ’ਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ 1526 ਹੋਈ !    ਨੈਤਿਕ ਕਦਰਾਂ ਹੀ ਕੰਨਿਆ ਪੂਜਾ !    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ... !    ਅਖ਼ਬਾਰ ਆ ਨਹੀਂ ਰਹੀ, ਤੁਸੀਂ ਵੀ ਖ਼ਬਰਾਂ ਪੜ੍ਹਨੀਆਂ ਬੰਦ ਕਰ ਦਿਓ !    ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ !    

ਬਾਦਲਾਂ ਨੂੰ ਚੁਣੌਤੀ ਦੇਣਗੇ ਢੀਂਡਸਾ

Posted On January - 13 - 2020

ਬਲਵਿੰਦਰ ਜੰਮੂ
ਚੰਡੀਗੜ੍ਹ, 12 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਖਾਸ ਕਰਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਦੇ ਮੁੱਦੇ ’ਤੇ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਵੱਡੇ ਢੀਂਡਸਾ ਵੱਲੋਂ ਹਰੇਕ ਮੁੱਦੇ ’ਤੇ ਤਿੱਖੇ ਜੁਆਬ ਦੇਣ ਅਤੇ ਬਰਾਬਰ ਦੀ ਨਵੀਂ ਪਾਰਟੀ ਬਣਾਉਣ ਦੀ ਚਰਚਾ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸਿੱਖ ਸਿਆਸਤ ਵਿਚ ਨਵੀਂ ਸਿਆਸੀ ਸਫਬੰਦੀ ਲਈ ਯਤਨ ਵੀ ਸ਼ੁਰੂ ਹੋ ਚੁੱਕੇ ਹਨ, ਜਿਸ ਦਾ ਅਸਰ ਪੰਜਾਬ ਦੀ ਅਕਾਲੀ ਸਿਆਸਤ ’ਤੇ ਪੈਣ ਦੇ ਕਾਫੀ ਆਸਾਰ ਹਨ।
ਰਾਜਨੀਤਕ ਮਾਹਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਬਹੁਤ ਸਾਰੇ ਸੁਆਲਾਂ ਦੇ ਜੁਆਬ ਦੇਣੇ ਪੈਣਗੇ, ਜਿਸ ਨਾਲ ਅਕਾਲੀ ਦਲ ਰਾਜਨੀਤਕ ਪੱਖੋਂ ਅਹਿਮ ਮੁੱਦਿਆਂ ਨੂੰ ਉਭਾਰਨ ਦੀ ਥਾਂ ਆਪਸ ਵਿਚ ਕਾਫੀ ਉਲਝ ਸਕਦਾ ਹੈ। ਦੂਸਰੇ ਟਕਸਾਲੀ ਆਗੂਆਂ ਦੇ ਮੁਕਾਬਲੇ ਰਾਜ ਸਭਾ ਮੈਂਬਰ ਸੀਨੀਅਰ ਢੀਂਡਸਾ ਦੀ ਸਥਿਤੀ ਬਿਹਤਰ ਹੈ ਤੇ ਉਹ ਸੂਬੇ ਦੀ ਸਿਆਸਤ ਦੇ ਮੁੱਖ ਧੁਰੇ ਮਾਲਵਾ ਵਿਚ ਬਾਦਲਾਂ ਨੂੰ ਚੁਣੌਤੀ ਦੇਣ ਵਿਚ ਸਫਲ ਹੋ ਸਕਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ਸਰਨਾ ਭਰਾਵਾਂ ਅਤੇ ਦਿੱਲੀ ਸਿੱਖ ਗੁਆਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ 18 ਜਨਵਰੀ ਨੂੰ ਦਿੱਲੀ ਵਿਚ ਇਕੱਠ ਕੀਤਾ ਜਾਵੇਗਾ, ਜਿਸ ਵਿਚ ਦਿੱਲੀ ਤੇ ਪੰਜਾਬ ਸਮੇਤ ਹੋਰ ਸੂਬਿਆਂ ਤੋਂ ਅਕਾਲੀ ਦਲ ਨਾਲ ਸਬੰਧਤ ਰਹੇ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਹ ਵੀ ਸੰਭਵ ਹੈ ਕਿ ਉਹ ਟਕਸਾਲੀਆਂ ਨਾਲ ਮਿਲ ਕੇ ਨਵਾਂ ਅਕਾਲੀ ਦਲ ਬਣਾਉਣ ਬਾਰੇ ਵਿਚਾਰ ਕਰ ਸਕਦੇ ਹਨ ਜਾਂ ਫਿਰ ਅਕਾਲੀ ਦਲ ਟਕਸਾਲੀ ਨੂੰ ਪੂਰੀ ਤਰ੍ਹਾਂ ਸਗਰਮ ਕਰ ਸਕਦੇ ਹਨ।

 


Comments Off on ਬਾਦਲਾਂ ਨੂੰ ਚੁਣੌਤੀ ਦੇਣਗੇ ਢੀਂਡਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.