ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਬਾਬਾ ਭਕਨਾ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ

Posted On January - 13 - 2020

ਪੱਤਰ ਪ੍ਰੇਰਕ
ਅਟਾਰੀ, 12 ਜਨਵਰੀ
ਦੇਸ਼ ਭਗਤ ਤੇ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ’ਤੇ ਬਾਬਾ ਭਕਨਾ ਦੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਗਿਆ। ਬਾਬਾ ਸੋਹਣ ਸਿੰਘ ਭਕਨਾ ਦੇ ਪਰਿਵਾਰਕ ਮੈਂਬਰ ਹਜ਼ਾਰਾ ਸਿੰਘ ਗਿੱਲ ਨੇ ਕਿਹਾ ਕਿ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਲਗਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਕੈਨੇਡਾ ਦੇ ਗੁਰਦੁਆਰਾ ਗੁਰੂ ਸਿੰਘ ਸਭਾ ਸਰੀ ਅਤੇ ਗ਼ਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਲਾਉਣ ਦੀ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਸੀ। ਪਰਿਵਾਰ ਤੋਂ ਇਲਾਵਾ ਸਰਪੰਚ ਹੀਰਾ ਸਿੰਘ ਭਕਨਾ, ਸਰਪੰਚ ਕੁਲਦੀਪ ਸਿੰਘ ਮਾਲੂਵਾਲ, ਸਰਪੰਚ ਗੁਰਵਿੰਦਰ ਸਿੰਘ ਚੀਚਾ, ਬਾਬਾ ਗੁਰਪਿੰਦਰ ਸਿੰਘ ਵਡਾਲਾ ਅਤੇ ਸਮੂਹ ਸਮਾਜਸੇਵੀ ਜਥੇਬੰਦੀਆਂ ਨੇ ਤਸਵੀਰਾਂ ਲਗਾਉਣ ਦਾ ਸਵਾਗਤ ਕੀਤਾ ਹੈ।


Comments Off on ਬਾਬਾ ਭਕਨਾ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.