ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਤੇ ਸਿੰਗਲਾ ਖ਼ਿਲਾਫ਼ ਮੁਜ਼ਾਹਰਾ

Posted On January - 16 - 2020

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜਨਵਰੀ
ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ’ਚ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੇ ਲਏ ਫ਼ੈਸਲੇ ਨੂੰ ਨਾ-ਮਨਜ਼ੂਰ ਕਰਦਿਆਂ ਇੱਥੇ ਲਾਲ ਬੱਤੀ ਚੌਕ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਬੇਰੁਜ਼ਗਾਰ ਅਧਿਆਪਕਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਵਿਚ ਗੁਪਤ ਕਾਰਵਾਈ ਕਰਨ ਅਤੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਚੱਲ ਰਹੇ ਪੱਕੇ ਮੋਰਚੇ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ।
ਪੰਜਾਬ ਕੈਬਨਿਟ ਵੱਲੋਂ 2682 ਅਸਾਮੀਆਂ ਭਰਨ ਦੇ ਫ਼ੈਸਲੇ ਵਿਰੁੱਧ ਬੇਰੁਜ਼ਗਾਰ ਅਧਿਆਪਕ ਇੱਥੇ ਪੱਕੇ ਮੋਰਚੇ ਵਾਲੀ ਥਾਂ ’ਤੇ ਇਕੱਠੇ ਹੋਏ ਤੇ ਅਰਥੀ ਚੁੱਕ ਕੇ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਪੁੱਜੇ ਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ। ਇਸ ਮੌਕੇ ਟੈੱਟ ਪਾਸ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਦੀਪਕ ਕੰਬੋਜ ਅਤੇ ਟੈੱਟ ਪਾਸ ਬੀ.ਐਡ. ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀ.ਐੱਡ ਲਈ 2182 ਅਸਾਮੀਆਂ ਦੀ ਭਰਤੀ ਦਾ ਫੈਸਲਾ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਪੰਜਾਬ ਵਿਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀ.ਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਉਨ੍ਹਾਂ ਆਖਿਆ ਕਿ ਇਸ ਅਧਿਆਪਕ ਭਰਤੀ ਦਾ ਉਦੇਸ਼ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ।
ਆਗੂਆਂ ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਅਸਾਮੀਆਂ ਦੀ ਗਿਣਤੀ ਵਿਚ ਵਾਧਾ ਕਰਨ, ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਕੁੱਲ ਅਸਾਮੀਆਂ ਭਰਨ ਲਈ ਈਟੀਟੀ ਦੀਆਂ 12 ਹਜ਼ਾਰ ਅਤੇ ਬੀ.ਐੱਡ. ਦੀਆਂ 15 ਹਜ਼ਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ, ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਬੇਰੁਜ਼ਗਾਰ ਅਧਿਆਪਕ 26 ਜਨਵਰੀ ਨੂੰ ਪੰਜਾਬ ਵਿਚ ਗੁਪਤ ਕਾਰਵਾਈ ਕਰਨਗੇ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਆਗੂ ਸੰਦੀਪ ਸਾਮਾ, ਦੀਪ ਬਨਾਰਸੀ, ਰਾਜ ਕੁਮਾਰ, ਨਰਿੰਦਰਪਾਲ, ਬੀ.ਐੱਡ ਤੇ ਹੋਰ ਹਾਜ਼ਰ ਸਨ।


Comments Off on ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਤੇ ਸਿੰਗਲਾ ਖ਼ਿਲਾਫ਼ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.