ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਭਰਤੀ ਸਕੈਂਡਲ: ‘ਬੱਬੂ ਬਾਰਾਂ ਬੋਰ’ ਨੂੰ ਮੁੜ ਜੇਲ੍ਹ ਭੇਜਿਆ

Posted On January - 17 - 2020

ਖੇਤਰੀ ਪ੍ਰਤੀਨਿਧ
ਪਟਿਆਲਾ, 16 ਜਨਵਰੀ
ਪੁਲੀਸ ਵਿਚ ਭਰਤੀ ਦੇ ਨਾਮ ’ਤੇ ਵੱਖ ਵੱਖ ਜ਼ਿਲ੍ਹਿਆਂ ਵਿਚ 70 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਟਿਆਲਾ ਦੇ ਪਿੰਡ ਸ਼ਮਸ਼ਪੁਰ ਵਾਸੀ ਹਰਿੰਦਰ ਸਿੰਘ ਉਰਫ਼ ਬੱਬੂ ਬਾਰਾਂ ਬੋਰ ਨੂੰ ਦੋ ਹਫ਼ਤਿਆਂ ਦੇ ਪੁਲੀਸ ਰਿਮਾਂਡ ਮਗਰੋਂ ਅੱਜ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਉੱਚ ਪੁਲੀਸ ਅਧਿਕਾਰੀਆਂ ਦੇ ਚਹੇਤੇ ਬੱਬੂ ’ਤੇ ਪੁਲੀਸ ਵਿਚ ਭਰਤੀ ਦੇ ਨਾਮ ’ਤੇ ਲੋਕਾਂ ਤੋਂ ਪੈਸੇ ਬਟੋਰਨ ਦੇ ਦੋਸ਼ ਲੱਗੇ ਸਨ ਜਿਸ ਤਹਿਤ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਦੇ ਆਈਜੀ ਜਤਿੰਦਰ ਔਲਖ ਦੀ ਅਗਵਾਈ ਹੇਠਾਂ ‘ਸਿਟ’ ਬਣਾਈ ਗਈ ਸੀ ਜਿਸ ’ਚ ਅੱਧੀ ਦਰਜਨ ਜ਼ਿਲ੍ਹਿਆਂ ਦੇ ਐੱਸਐੱਸਪੀ ਵੀ ਸ਼ਾਮਲ ਹਨ। ਉਸ ਖ਼ਿਲਾਫ਼ ਦੋ ਥਾਣੇਦਾਰਾਂ ਸਮੇਤ ਕੁਝ ਹੋਰਨਾਂ ਵਿਅਕਤੀਆਂ ਕੋਲ਼ੋਂ 68 ਲੱਖ ਰੁਪਏ ਬਟੋਰਨ ਦੇ ਦੋਸ਼ਾਂ ਤਹਿਤ ਵੱਖ ਵੱਖ ਥਾਈਂ ਅੱਧੀ ਦਰਜਨ ਕੇਸ ਦਰਜ ਕੀਤੇ ਗਏ ਸਨ।


Comments Off on ਭਰਤੀ ਸਕੈਂਡਲ: ‘ਬੱਬੂ ਬਾਰਾਂ ਬੋਰ’ ਨੂੰ ਮੁੜ ਜੇਲ੍ਹ ਭੇਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.