ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਮਾਰਕਫੈੱਡ ਵੱਲੋਂ ਫਤਹਿ ਬਰਾਂਡ ਤਹਿਤ ਗੁੜ ਅਤੇ ਸ਼ੱਕਰ ਜਾਰੀ

Posted On January - 14 - 2020

ਗੁੜ ਅਤੇ ਸ਼ੱਕਰ ਦੇ ਉਤਪਾਦ ਜਾਰੀ ਕਰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਮਾਰਕਫੈੱਡ ਵੱਲੋਂ ਚਾਲੂ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਚ ਉੱਚ ਗੁਣਵੱਤਾ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ ‘ਫਤਿਹ’ ਬ੍ਰਾਂਡ ਤਹਿਤ ਸ਼ੁਰੂ ਕੀਤਾ ਗਿਆ ਹੈ।
ਅੱਜ ਇੱਥੇ ਪੰਜਾਬ ਭਵਨ ਵਿਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਗੁੜ ਅਤੇ ਸ਼ੱਕਰ ਨੂੰ ਲੋਹੜੀ ਦੇ ਤਿਓਹਾਰ ਮੌਕੇ ਬਾਜ਼ਾਰ ਵਿਚ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਸੀ ਤਾਂ ਕਿ ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਲੋਹੜੀ ਦਾ ਤੋਹਫ਼ਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਗਿਆ ਕਿ ਸ਼ੁਰੂਆਤੀ ਤੌਰ ’ਤੇ ਸਹਿਕਾਰੀ ਖੰਡ ਮਿੱਲ, ਬੁੱਢੇਵਾਲ ਵਿਚ ਉੱਤਮ ਗੁਣਵੱਤਾ ਦੇ ਗੁੜ ਦੇ ਉਤਪਾਦਨ ਤਹਿਤ ਦੇਸੀ ਗੁੜ, ਹਲਦੀ ਗੁੜ ਅਤੇ ਮਸਾਲਾ ਗੁੜ ਦਾ ਉਤਪਾਦਨ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਇਨ੍ਹਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਮਿਆਰੀ ਚੀਜ਼ਾਂ ਦਾ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਹੈ। ਅਗਲੇ ਸਾਲ ਤੋਂ ਉੱਚ ਗੁਣਵੱਤਾ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ ਕਰ ਕੇ ਇਨ੍ਹਾਂ ਨੂੰ ਅਮਰੀਕਾ, ਕੈਨੇਡਾ ਤੋਂ ਇਲਾਵਾ ਖਾੜੀ ਦੇ ਦੇਸ਼ਾਂ ਵਿੱਚ ਵੀ ਵੇਚਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਨੂੰ ਸਮੇਂ ਦਾ ਹਾਣੀ ਅਤੇ ਵਪਾਰਕ ਬਣਾਉਣ ਲਈ ਇਨ੍ਹਾਂ ਨੂੰ ਸ਼ੂਗਰ ਕੰਪਲੈਕਸਾਂ ਵਿੱਚ ਤਬਦੀਲ ਕਰਨ ਦਾ ਅਮਲ ਸ਼ੁਰੂ ਕਰ ਦਿੱੱਤਾ ਗਿਆ ਹੈ ਜਿਸ ਤਹਿਤ ਗੁਰਦਾਸਪੁਰ, ਬਟਾਲਾ ਅਤੇ ਅਜਨਾਲਾ ਸਹਿਕਾਰੀ ਖੰਡ ਮਿੱਲਾਂ ਵਿੱਚ ਕੋ-ਜਨਰੇਸ਼ਨ, ਇਥਾਨੋਲ ਅਤੇ ਬਾਇਓ ਸੀ.ਐਨ.ਜੀ. ਪ੍ਰਾਜੈਕਟ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ।

ਰੰਧਾਵਾ ਵੱਲੋਂ ਜੇਲ੍ਹ ਸੁਰੱਖਿਆ ਦੀ ਮਜ਼ਬੂਤੀ ਲਈ ਮੀਟਿੰਗ

ਚੰਡੀਗੜ੍ਹ: (ਟ੍ਰਿਬਿਊਨ ਨਿਊਜ ਸਰਵਿਸ): ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੇਲ੍ਹਾਂ ਅੰਦਰ ਸੁਰੱਖਿਆ ਵਿਵਸਥਾ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋੜੀਂਦਾ ਸਟਾਫ ਪੂਰਾ ਕਰਨ ਤੇ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਗ੍ਰਹਿ, ਜੇਲ੍ਹ, ਪੁਲੀਸ ਸਣੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਪੱਧਰੀ ਮੀਟਿੰਗ ਕੀਤੀ। ਸ੍ਰੀ ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਜੇਲ੍ਹਾਂ ਲਈ ਲੋੜੀਂਦੇ ਸਟਾਫ ਦੀ ਪੂਰਤੀ ਲਈ ਨਵੀਂ ਭਰਤੀ ਤੇ ਪੁਲੀਸ ਵਿਭਾਗ ਤੋਂ ਡੈਪੂਟੇਸ਼ਨ ’ਤੇ ਅਧਿਕਾਰੀ ਲੈਣ ਲਈ ਚਰਚਾ ਹੋਈ। ਜੇਲ੍ਹ ਮੰਤਰੀ ਨੇ ਦੱਸਿਆ ਕਿ 305 ਨਵੇਂ ਵਾਰਡਰਾਂ ਦੀ ਭਰਤੀ ਲਈ ਖਾਲੀ ਪੋਸਟਾਂ ਦਾ ਪਤਾ ਲਗਾਉਣ ਲਈ ਅਸਾਮੀਆਂ ਦਾ ਪੁਨਰਗਠਨ ਕੀਤਾ ਜਾਵੇਗਾ। ਪੁਲੀਸ ਵਿਭਾਗ ਕੋਲੋਂ 20 ਇੰਸਪੈਕਟਰ ਰੈਂਕ ਦੇ ਅਫ਼ਸਰਾਂ ਨੂੰ ਡੈਪੂਟੇਸ਼ਨ ’ਤੇ ਲੈ ਕੇ ਡਿਪਟੀ ਸੁਪਰਡੈਂਟ ਗਰੇਡ-2, ਦੋ ਸੀਨੀਅਰ ਏਆਈਆਈ/ਐਸਪੀ ਨੂੰ ਡੀਆਈਜੀ ਜੇਲ੍ਹਾਂ ਅਤੇ ਛੇ ਐਸਪੀ ਰੈਂਕ ਦੇ ਅਫ਼ਸਰਾਂ ਨੂੰ ਲੈ ਕੇ ਸੁਪਰਡੈਂਟ ਜੇਲ੍ਹ ਦੀ ਪੋਸਟ ’ਤੇ ਤਾਇਨਾਤ ਕਰਨ ਲਈ ਤਜਵੀਜ਼ ਤਿਆਰ ਕਰਨ ਦਾ ਫ਼ੈਸਲਾ ਹੋਇਆ।


Comments Off on ਮਾਰਕਫੈੱਡ ਵੱਲੋਂ ਫਤਹਿ ਬਰਾਂਡ ਤਹਿਤ ਗੁੜ ਅਤੇ ਸ਼ੱਕਰ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.