ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਮਿਡ-ਡੇਅ ਮੀਲ ਵਰਕਰਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਰੈਲੀ 19 ਨੂੰ

Posted On January - 17 - 2020

ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ 16 ਜਨਵਰੀ
ਮਿਡ-ਡੇਅ ਮੀਲ ਦਫਤਰੀ ਮੁਲਾਜ਼ਮ ਅਤੇ ਕੁੱਕ ਵਰਕਰ ਯੂਨੀਅਨ ਵੱਲੋ ਪੰਜਾਬ ਪ੍ਰਧਾਨ ਲਖਵਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਅਮਰ ਸ਼ਹੀਦ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਵਿਚ ਮੀਟਿੰਗ ਕੀਤੀ ਗਈ। ਲਖਵਿੰਦਰ ਕੌਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਿਡ-ਡੇਅ-ਮੀਲ ਦਫਤਰੀ ਮੁਲਾਜ਼ਮ ਅਤੇ ਕੁੱਕ ਵਰਕਰਾਂ ਵੱਲੋ ਸੂਬਾਈ ਰੈਲੀ ਕੀਤੀ ਜਾਵੇਗੀ।
ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਣ ਭੱਤੇ ਵਾਲੇ ਮਿਡ-ਡੇਅ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਆਪਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਨੁਕਰੇ ਲਾਈ ਰੱਖਿਆ ਹੈ ਤੇ ਵਰਕਰਾਂ ਦੀ 2500/- ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪ੍ਰਤੀ ਸਾਲ 12 ਮਹੀਨੇ ਤਨਖਾਹ ਦੇਣ ਵਾਲੀ ਫਾਈਲ ਵਿੱਤ ਵਿਭਾਗ ਵਿੱਚ ਪਿਛਲੇ 6 ਮਹੀਨਿਆ ਤੋਂ ਦੱਬੀ ਪਈ ਹੈ।ਜਿਸ ਦੇ ਰੋਸ ਵਜੋ ਵਿੱਤ ਮੰਤਰੀ ਦੇ ਖਿਲਾਫ ਉਕਤ ਰੈਲੀ ਤੇ ਰੋਸ ਮਾਰਚ ਕੀਤੇ ਜਾ ਰਹੇ ਹਨ। ਮਿਡ-ਡੇ-ਮੀਲ ਦਫਤਰੀ ਮੁਲਾਜ਼ਮ ਦੀਪਕ ਕੁਮਾਰ ਨੇ ਕਿਹਾ ਕਿ 19 ਜਨਵਰੀ ਨੂੰ ਹਲਕਾ ਬਠਿੰਡਾ ਵਿਚ ਮਿਡ-ਡੇ-ਮੀਲ ਦਫਤਰੀ ਮੁਲਾਜ਼ਮ ਅਤੇ ਕੁੱਕ ਵਰਕਰਾਂ, ਡੀ.ਐਮ.ਐਫ ਵੱਲੋ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਕੁੱਕ ਵਰਕਰਾਂ ਨੇ ਦੋਸ਼ ਲਾਏ ਕਿ ਸਰਕਾਰ ਵਾਅਦੇ ਕਰ ਕਰ ਮੁਕਰ ਜਾਂਦੀ ਹੈ।


Comments Off on ਮਿਡ-ਡੇਅ ਮੀਲ ਵਰਕਰਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਰੈਲੀ 19 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.