ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮੇਲਾ ਮਾਘੀ ਕਾਨਫਰੰਸ: ਵੱਡੇ ਬਾਦਲ ਤੇ ਭਾਜਪਾ ਆਗੂਆਂ ਦੀ ਘਾਟ ਰੜਕੀ

Posted On January - 15 - 2020

ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ
ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਵਿੱਚ ਐਤਕੀਂ ਪਹਿਲੀ ਵਾਰ ਪ੍ਰਕਾਸ਼ ਸਿੰਘ ਬਾਦਲ ਤੇ ਭਾਜਪਾ ਦੇ ਮੌਜੂਦਾ ਅਹੁਦੇਦਾਰਾਂ ਵਿਚੋਂ ਕੋਈ ਆਗੂ ਨਹੀਂ ਪੁੱਜਾ। ਅਕਾਲੀ ਆਗੂਆਂ ਵੱਲੋਂ ਭਾਵੇਂ ਇਸ ਲਈ ਖ਼ਰਾਬ ਮੌਸਮ ਨੂੰ ਜ਼ਿੰਮੇਵਾਰ ਦੱਸਿਆ ਜਾਂਦਾ ਰਿਹਾ ਪਰ ਇਸ ਦੇ ਕਈ ਹੋਰ ਸਿਆਸੀ ਮਾਅਨੇ ਵੀ ਕੱਢੇ ਜਾ ਰਹੇ ਹਨ। ਕਾਨਫ਼ਰੰਸ ਦੇ ਬੁਲਾਰਿਆਂ ਦੀ ਬਹੁਤੀ ਸੁਰ ਕੈਪਟਨ ਵਿਰੋਧੀ ਅਤੇ ਬਾਦਲ ਪਰਿਵਾਰ ਪੱਖੀ ਹੀ ਰਹੀ। ਇਸ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਬਾਰੇ ਕਿਸੇ ਆਗੂ ਨੇ ਮੂੰਹ ਨਹੀਂ ਖੋਲ੍ਹਿਆ।
ਮੀਂਹ ਕਾਰਨ ਪੈਲੇਸ ਵਿਚ ਕੀਤੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਣ ਵਾਲੀ ਕਾਂਗਰਸ ਸਰਕਾਰ ਖ਼ੁਦ ਇਸ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਸ਼ਰਾਬ ਤੋਂ ਸਰਕਾਰ ਨੂੰ ਸਿਰਫ਼ 1340 ਕਰੋੜ ਰੁਪਏ ਸਾਲਾਨਾ ਕਮਾਈ ਹੁੰਦੀ ਸੀ ਪਰ ਜਦੋਂ ਸਰਕਾਰ ਛੱਡੀ, ਉਸ ਵੇਲੇ ਇਹ ਕਮਾਈ 5 ਹਜ਼ਾਰ ਕਰੋੜ ਰੁਪਏ ਤੱਕ ਪੁੱਜ ਗਈ ਸੀ ਪਰ ਹੁਣ ਮੁੜ ਕਾਂਗਰਸ ਸਰਕਾਰ ਦੇ ਰਾਜ ਵਿਚ ਇਹ ਕਮਾਈ 4 ਹਜ਼ਾਰ ਕਰੋੜ ਰੁਪਏ ਸਾਲਾਨਾ ਰਹਿ ਗਈ ਹੈ। ਉਨ੍ਹਾਂ ਆਖਿਆ ਕਿ ਕਿ ਸ਼ਰਾਬ ਮਾਫ਼ੀਆ ਦੇ ਨਾਲ-ਨਾਲ ਪੰਜਾਬ ’ਚ ਰੇਤ ਮਾਫ਼ੀਆ ਵੀ ਹਾਵੀ ਹੈ ਤੇ ਰੇਤੇ-ਬੱਜਰੀ ਦੀ ਕਮਾਈ ਮੰਤਰੀਆਂ ਦੀਆਂ ਜੇਬਾਂ ’ਚ ਜਾ ਰਹੀ ਹੈ। ਜੇ ਅਜਿਹੇ ਹਾਲਾਤ ਵਿਚ ਖਜ਼ਾਨਾ ਖਾਲੀ ਨਾ ਹੋਵੇ ਤਾਂ ਹੋਰ ਕੀ ਹੋਵੇ। ਪੰਜਾਬ ਵਿਚ ਬਿਜਲੀ ਦੀਆਂ ਵਧੀਆਂ ਦਰਾਂ ਲਈ ਸ੍ਰੀ ਬਾਦਲ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਨੇ ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਮੁਕਤਸਰ ਹਲਕੇ ਦੇ ਵਿਧਾਇਕ ਰੋਜ਼ੀ ਬਰਕੰਦੀ ਦੀ ਵੀ ਸਿਫ਼ਤ ਕੀਤੀ। ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਖਾਲੀ ਖਜ਼ਾਨਾ ਮੰਤਰੀ ਦੱਸਦਿਆਂ ਕਿਹਾ ਕਿ ਪਹਿਲਾਂ ਅਕਾਲੀ ਸਰਕਾਰ ‘ਚ ਵੀ ਉਹ ਖਾਲੀ ਖਜ਼ਾਨੇ ਦਾ ਰੋਣਾ ਰੋਂਦਾ ਸੀ ਤੇ ਹੁਣ ਕਾਂਗਰਸ ਸਰਕਾਰ ‘ਚ ਵੀ।
ਉਨ੍ਹਾਂ ਨੇ ਢੀਂਡਸਾ ਪਿਓ-ਪੱਤਰ ਅਤੇ ਸੇਵਾ ਸਿੰਘ ਸੇਖਵਾਂ ਸਣੇ ਦਲ ਛੱਡ ਕੇ ਗਏ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਸੇਵਾ ਸਿੰਘ ਸੇਖਵਾਂ ਨੂੰ ਅਕਾਲੀ ਦਲ ਨੇ 10-10 ਵਾਰ ਚੋਣਾਂ ਲੜਾਈਆਂ, ਜਿਸ ਵਿਚੋਂ ਉਹ ਮਸਾਂ ਇਕ-ਇਕ ਵਾਰ ਜਿੱਤੇ ਪਰ ਪਾਰਟੀ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦੀ ਰਹੀ। ਢੀਂਡਸਾ ਪਰਿਵਾਰ ਦੇ ਜਵਾਈ ਨੂੰ ਵੀ ਟਿਕਟ ਦਿੱਤੀ ਗਈ ਪਰ ਕੱਲ੍ਹ ਤੱਕ ਬਾਦਲ ਦਾ ਗੁਣਗਾਣ ਕਰਨ ਵਾਲੇ ਅੱਜ ਉਸੇ ਆਗੂ ਨੂੰ ਮਾੜਾ ਦੱਸ ਰਹੇ ਹਨ। ਉਨ੍ਹਾਂ ਪੁਲੀਸ ਅਫ਼ਸਰਾਂ ਨੂੰ ਤਾੜਨਾ ਕੀਤੀ ਕਿ ਅਕਾਲੀ ਸਰਕਾਰ ਬਣਦਿਆਂ ਹੀ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਨ ਵਾਲੇ ਅਫ਼ਸਰਾਂ ਦੀ ਛੁੱਟੀ ਕੀਤੀ ਜਾਵੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਬਾਦਲ ਦੀ ਹੋਵੇਗੀ। ਇਸ ਮੌਕੇ ਭਾਜਪਾ ਦੇ ਆਗੂ ਰਜਿੰਦਰ ਭੰਡਾਰੀ ਨੇ ਮੋਦੀ ਸਰਕਾਰ ਦਾ ਗੁਣਗਾਣ ਕੀਤਾ ਤੇ ਜਗਮੀਤ ਸਿੰਘ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ ਤੇ ਅਰੂਸਾ ਆਲਮ ਦੇ ਸਬੰਧਾਂ ਬਾਰੇ ਗੱਲ ਕੀਤੀ। ਪ੍ਰੇਮ ਸਿੰਘ ਚੰਦੂਮਾਜਰਾ ਤੇ ਬਲਵਿੰਦਰ ਸਿੰਘ ਭੂੰਦੜ ਨੇ ਵੀ ਕੈਪਟਨ ਸਰਕਾਰ ਨੂੰ ਨਿੰਦਿਆ ਤੇ ਬਾਦਲ ਪਰਿਵਾਰ ਦੇ ਸੋਹਲੇ ਗਾਏ। ਇਸ ਮੌਕੇ ਜਥੇਦਾਰ ਤੋਤਾ ਸਿੰਘ, ਸਿਕੰਦਰ ਸਿੰਘ ਮਲੂਕਾ, ਜਗਦੀਪ ਸਿੰਘ ਨਕਈ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।


Comments Off on ਮੇਲਾ ਮਾਘੀ ਕਾਨਫਰੰਸ: ਵੱਡੇ ਬਾਦਲ ਤੇ ਭਾਜਪਾ ਆਗੂਆਂ ਦੀ ਘਾਟ ਰੜਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.