ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮੇਲਾ ਮਾਘੀ: ਤਰਕਸ਼ੀਲ ਨਾਟ ਮੇਲਾ ਭਰੇਗਾ ਲੋਕ ਚੇਤਨਾ ਦੇ ਰੰਗ

Posted On January - 13 - 2020

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ
ਮੇਲਾ ਮਾਘੀ ਦੌਰਾਨ ਜਿਥੇ ਲੋਕ ਚਾਲੀ ਮੁਕਤਿਆਂ ਨੂੰ ਨਤਮਸਤਕ ਹੋਣਗੇ, ਉਥੇ ਕੁਝ ਲੋਕ ਅਕਾਲੀ ਦਲ ਦੀ ਸਿਆਸੀ ਕਾਨਫਰੰਸ ’ਚ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਸਾਹਿਤ, ਕਲਾ ਤੇ ਤਰਕ ਦੀ ਭਾਲ ਵਿੱਚ ਆਉਣ ਵਾਲੇ ਮੇਲੀਆਂ ਦਾ ਸਵਾਗਤ ਤਿੰਨ ਰੋਜ਼ਾ ਤਰਕਸ਼ੀਲ ਨਾਟ ਮੇਲੇ ਵਿੱਚ ਕੀਤਾ ਜਾਵੇਗਾ। ਇਹ ਮੇਲਾ ਮੁਕਤਸਰ ਦੇ ਡੇਰਾ ਭਾਈ ਮਸਤਾਨ ਸਿੰਘ ਸਕੂਲ ਲਾਗੇ 14 ਤੋਂ 17 ਜਨਵਰੀ ਤੱਕ ਚੱਲੇਗਾ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਹਿਤ ਵਿਭਾਗ ਦੇ ਸੂਬਾਈ ਮੁਖੀ ਰਾਮ ਸਵਰਨ ਲੱਖੇਵਾਲੀ ਨੇ ਦੱਸਿਆ ਕਿ ਇਹ 17ਵਾਂ ਤਰਕਸ਼ੀਲ ਨਾਟ ਮੇਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫ਼ਨਿਆਂ ਤੇ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਦੇ ਆਦਰਸ਼ਾਂ ਨੂੰ ਸਮਰਪਿਤ ਹੋਏਗਾ। ਤਰਕਸ਼ੀਲ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਤੇ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਮੇਲੀਆਂ ਨੂੰ ਸੰਬੋਧਨ ਕਰਨਗੇ।


Comments Off on ਮੇਲਾ ਮਾਘੀ: ਤਰਕਸ਼ੀਲ ਨਾਟ ਮੇਲਾ ਭਰੇਗਾ ਲੋਕ ਚੇਤਨਾ ਦੇ ਰੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.