ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਮੇਲਾ ਮਾਘੀ: ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਪਈ ਮੀਂਹ ਦੀ ਮਾਰ

Posted On January - 14 - 2020

ਮੀਂਹ ਕਾਰਨ ਬਰਬਾਦ ਹੋਏ ਪੰਡਾਲ ਦਾ ਜਾਇਜ਼ਾ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ
ਸ਼ਹੀਦੀ ਜੋੜ ਮੇਲਿਆਂ ਉੱਪਰ ਸਿਆਸੀ ਕਾਨਫਰੰਸਾਂ ਨਾ ਕਰਨ ਸਬੰਧੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਅਕਾਲੀ ਦਲ ਬਾਦਲ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਨੂੰ ਉਸ ਵੇਲੇ ਭਾਰੀ ਮਾਰ ਪਈ ਜਦੋਂ ਤੇਜ਼ ਮੀਂਹ ਨੇ ਕਾਨਫਰੰਸ ਵਾਲੀ ਜਗ੍ਹਾ ਪਾਣੀ ਨਾਲ ਭਰ ਦਿੱਤੀ। ਹਾਲਾਂਕਿ ਪਹਿਲਾਂ ਤੋਂ ਹੀ ਮੀਂਹ ਦੀਆਂ ਮਿਲ ਰਹੀਆਂ ਕਨਸੋਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਨਫਰੰਸ ਦੀ ਸਟੇਜ ’ਤੇ ਪੰਡਾਲ ਦਾ ਕੁਝ ਹਿੱਸਾ ਵਾਟਰ ਪਰੂਫ ਕੀਤਾ ਗਿਆ ਸੀ ਪਰ ਰਾਤ ਤੋਂ ਪੈ ਰਹੇ ਮੀਂਹ ਨੇ ਸਾਰੀਆਂ ਵਿਉਂਤਬੰਦੀਆਂ ਫੇਲ੍ਹ ਕਰ ਦਿੱਤੀਆਂ। ਤਰਨ ਤਾਰਨ ਦੀ ਟੈਂਟ ਹਾਊਸ ਕੰਪਨੀ ਦੇ ਪ੍ਰਬੰਧਕ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ 36 ਲੱਖ ਰੁਪਏ ਦਾ ਖ਼ਰਚਾ ਹੋਇਆ ਹੈ ਜਿਸ ਵਿੱਚ ਕਰੀਬ 12 ਹਜ਼ਾਰ ਵਰਗ ਫੁੱਟ ਵਿੱਚ ਤਿੰਨ ਦਿਨਾਂ ਤੋਂ ਲਾਇਆ ਜਾ ਰਿਹਾ ਪੰਡਾਲ ਮੀਂਹ ਦੇ ਇਕ ਝਟਕੇ ਕਾਰਨ ਹੀ ਬਰਬਾਦ ਹੋ ਗਿਆ।
ਕਾਨਫਰੰਸ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਸਮ ਦੇ ਵਿਗੜੇ ਮਿਜ਼ਾਜ ਨੂੰ ਧਿਆਨ ਵਿੱਚ ਰਖਦਿਆਂ ਹੁਣ ਇਹ ਕਾਨਫਰੰਸ ਮਲੋਟ ਰੋਡ ਉੱਪਰ ਸਥਿਤ ਨਰਾਇਣਗੜ੍ਹ ਪੈਲੇਸ ਵਿਚ ਕਰਨ ਦਾ ਫ਼ੈਸਲਾ ਲਿਆ ਹੈ। ਪੈਲੇਸ ਦੇ ਪ੍ਰਬੰਧਕ ਸੁਖਵੰਤ ਸਿੰਘ ਨੇ ਦੱਸਿਆ ਕਿ ਹਾਲ ਦੇ ਅੰਦਰ ਦੋ ਕੁ ਹਜ਼ਾਰ ਬੰਦਾ ਬੈਠ ਸਕਦਾ ਹੈ ਤੇ ਜੇ ਮੌਸਮ ਠੀਕ ਰਿਹਾ ਤਾਂ ਖੁੱਲ੍ਹੇ ਵਿੱਚ ਵੀ ਦੋ ਕੁ ਹਜ਼ਾਰ ਬੰਦੇ ਬੈਠ ਸਕਦੇ ਹਨ।
ਅਕਾਲੀ ਦਲ ਮਾਨ ਕਾਨਫਰੰਸ ਸਬੰਧੀ ਪੂਰੇ ਜੋਸ਼ ਵਿੱਚ ਹੈ। ਮਾਨ ਦਲ ਦੀ ਕਾਨਫਰੰਸ ਡੇਰਾ ਭਾਈ ਮਸਤਾਨ ਸਿੰਘ ਵਿਚ ਲੱਗਣੀ ਹੈ ਜਿਹੜਾ ਕਿ ਉੱਚੀ ਥਾਂ ’ਤੇ ਹੈ। ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ ਦੱਸਿਆ ਕਿ ਕਾਨਫਰੰਸ ਵਿੱਚ ਵੱਡੀ ਗਿਣਤੀ ’ਚ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।

ਮੰਤਰੀ ਬਾਜਵਾ ਹੋਣਗੇ ਚਾਲੀ ਮੁਕਤਿਆਂ ਨੂੰ ਨਤਮਸਤਕ

ਕਾਂਗਰਸ ਦੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਚਾਲ ਮੁਕਤਿਆਂ ਨੂੰ ਨਤਮਸਤਕ ਹੋਣ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪੁੱਜਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸ੍ਰੀ ਬਾਜਵਾ ਕਰੀਬ 12 ਵਜੇ ਦਰਬਾਰ ਸਾਹਿਬ ਪੁੱਜਣਗੇ। ਲੋਹੜੀ ਵਾਲੀ 13 ਜਨਵਰੀ ਦੀ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਸ਼ੁਰੂ ਹੋ ਜਾਂਦਾ ਹੈ। ਦਰਬਾਰ ਸਾਹਿਬ ਵਿਚ ਸ਼ਰਧਾਲੂ ਲੋਹੜੀ ਵਾਲੀ ਰਾਤ ਨੂੰ ਹੀ ਦਰਬਾਰ ਸਾਹਿਬ ਪੁੱਜ ਜਾਂਦੇ ਹਨ ਤੇ ਸਵੇਰੇ ਇਸ਼ਨਾਨ ਕਰ ਕੇ ਵਾਪਸ ਚਲੇ ਜਾਂਦੇ ਹਨ। ਗੁਰਦੁਆਰਾ ਕਮੇਟੀ ਵੱਲੋਂ ਪੂਰੇ ਪ੍ਰਬੰਧ ਕੀਤੇ ਹੋਏ ਹਨ।

ਮਨੋਰੰਜਨ ਮੇਲੇ ਦੀ ਗਰਾਊਂਡ ਪਾਣੀ ਨਾਲ ਭਰੀ

ਦੋ ਦਿਨ ਪਹਿਲਾਂ ਮੇਲਾ ਮਾਘੀ ਮੌਕੇ ਚਾਵਾਂ ਨਾਲ ਸਜਾਈਆਂ ਦੁਕਾਨਾਂ ਮੀਂਹ ਨੇ ਤਬਾਹ ਕਰ ਦਿੱਤੀਆਂ ਹਨ। ਅੱਧੇ ਕਰੋੜ ’ਚ ਖ਼ਰੀਦੀ ਮਨੋਰੰਜਨ ਮੇਲੇ ਵਾਲੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਦੁਕਾਨਦਾਰਾਂ ਦੀ ਗਾਹਕੀ ’ਤੇ ਕਾਫ਼ੀ ਪ੍ਰਭਾਵ ਪਿਆ। ਪ੍ਰਸ਼ਾਸਨ ਵੱਲੋਂ ਮੇਲੇ ਦੀ ਆਮਦ ਨੂੰ ਲੈ ਕੇ ਕੀਤੇ ਤੁੱਥ-ਮੁੱਥ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ ਹੈ। ਅੱਜ ਅੱਧੀ ਰਾਤ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਸ਼ੁਰੂ ਹੋ ਜਾਂਦਾ ਹੈ ਪਰ ਬਾਜ਼ਾਰਾਂ ‘ਚ ਪਾਣੀ ਭਰਨ ਕਾਰਨ ਦੂਰੋਂ-ਨੇੜਿਓਂ ਪੁੱਜ ਰਹੀ ਸੰਗਤ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਤ ਲਈਆਂ ਲੱਗੇ ਲੰਗਰਾਂ ਦੇ ਪ੍ਰਬੰਧਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ।


Comments Off on ਮੇਲਾ ਮਾਘੀ: ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਪਈ ਮੀਂਹ ਦੀ ਮਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.