ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਮਜ਼ਦੂਰਾਂ ਵਲੋਂ ਕਰਜ਼ਾ ਮੁਆਫ਼ੀ ਲਈ ਪ੍ਰਦਰਸ਼ਨ

Posted On January - 26 - 2020

ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਜ਼ਦੂਰ।

ਸੁਰਜੀਤ ਮਜਾਰੀ
ਬੰਗਾ, 25 ਜਨਵਰੀ
ਪਿੰਡ ਨੌਰਾ ’ਚ ਮਜ਼ਦੂਰਾਂ ਵੱਲੋਂ ਕਰਜ਼ਾ ਮੁਆਫ਼ੀ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕਰ ਕੇ ਮੁਕਰ ਰਹੀ ਹੈ। ਇਹ ਪ੍ਰਦਰਸ਼ਨ ਪੇਂਡੂ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕੀਤਾ ਗਿਆ। ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਮਹਿੰਦਰ ਸਿੰਘ ਖੈਰਡ ਅਤੇ ਜ਼ਿਲ੍ਹਾ ਆਗੂ ਚੌਧਰੀ ਹਰੀ ਰਾਮ ਨੇ ਕਿਹਾ ਕਿ ਕਾਂਗਰਸੀਆਂ ਨੇ ਚੋਣਾਂ ਸਮੇਂ ਮਜ਼ਦੂਰਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਜਿਸ ਨੂੰ ਕਿ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਉਹ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਨੂੰ ਇਸੇ ਸਬੰਧ ’ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਧਰਨਾ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ ਮੌਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਪੱਤਰ ਭੇਜਿਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਅਮਲ ਨਾ ਹੋਣਾਂ ਮਜ਼ਦੂਰ ਵਰਗ ਨਾਲ ਕੋਝਾ ਮਜ਼ਾਕ ਹੈ।


Comments Off on ਮਜ਼ਦੂਰਾਂ ਵਲੋਂ ਕਰਜ਼ਾ ਮੁਆਫ਼ੀ ਲਈ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.